ਹਾਜੀਪੁਰ ''ਚ ਵਾਪਰਿਆ ਭਿਆਨਕ ਹਾਦਸਾ, ਕਾਰ ਤੇ ਟਰਾਲੇ ਦੀ ਜ਼ਬਰਦਸਤ ਟੱਕਰ, ਉੱਡੇ ਪਰਖੱਚੇ
Wednesday, Mar 11, 2026 - 01:36 PM (IST)
ਹਾਜੀਪੁਰ (ਜੋਸ਼ੀ)- ਹਾਜੀਪੁਰ ਦੇ ਸ਼ਮਸ਼ਾਨਘਾਟ ਨੇੜੇ ਇਕ ਕਾਰ ਅਤੇ ਪਰਾਲੀ ਲੈ ਕੇ ਜਾ ਰਹੇ ਟਰਾਲੇ ਦੇ ਵਿਚਕਾਰ ਟੱਕਰ ਹੋਣ ਕਾਰਨ ਭਿਆਨਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿਚ ਕਾਰ ਦੇ ਤਾਂ ਬੁਰੀ ਤਰਾਂ ਪਰਖੱਚੇ ਉਡ ਗਏ ਪਰ ਕਾਰ ਚਾਲਕ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ। ਪ੍ਰਾਪਤ ਜਾਣਕਾਰੀ ਮੁਤਾਬਕ ਕਾਰ ਨੰਬਰ ਸੀ. ਐੱਚ. 01-ਸੀ. ਐੱਨ-8261 ਨੂੰ ਰਾਮ ਪਾਲ ਪੁੱਤਰ ਦੇਸ ਰਾਜ ਵਾਸੀ ਸਥਾਨਾਂ ਹਿਮਾਚਲ ਪ੍ਰਦੇਸ਼ ਚਲਾ ਰਿਹਾ ਸੀ ਅਤੇ ਅਤੇ ਆਪਣੀ ਪਤਨੀ ਅਤੇ ਪੋਤੀ ਨਾਲ ਹਾਜੀਪੁਰ ਵੱਲ ਆ ਰਿਹਾ ਸੀ।
ਇਹ ਵੀ ਪੜ੍ਹੋ: 18 ਕਿਲੋ ਹੈਰੋਇਨ ਸਣੇ 'ਆਪ' ਸਰਪੰਚ ਗ੍ਰਿਫ਼ਤਾਰ! ਸੁਖਪਾਲ ਖਹਿਰਾ ਨੇ 'ਨਸ਼ਿਆਂ ਵਿਰੁੱਧ ਜੰਗ' 'ਤੇ ਚੁੱਕੇ ਸਵਾਲ

ਜਦੋਂ ਉਹ ਹਾਜੀਪੁਰ ਦੇ ਸ਼ਮਮਸ਼ਾਨ ਘਾਟ ਨੇੜੇ ਪੁੱਜੇ ਤਾਂ ਹਾਜੀਪੁਰ ਵੱਲੋਂ ਪਰਾਲੀ ਲੈ ਕੇ ਜਾ ਰਹੇ ਟਰੈਕਟਰ ਟਰਾਲੇ ਨਾਲ ਉਸ ਦੀ ਟੱਕਰ ਹੋ ਗਈ। ਇਸ ਟੱਕਰ ਵਿੱਚ ਕਾਰ ਤਾਂ ਬੁਰੀ ਤਰ੍ਹਾਂ ਨੁਕਸਾਨੀ ਗਈ ਪਰ ਕਾਰ ਚਾਲਕ ਰਾਮਪਾਲ ਵਾਸੀ ਹਿਮਾਚਲ ਪ੍ਰਦੇਸ਼ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਜਿਸ ਨੂੰ 108 ਦੀ ਸਹਾਇਤਾ ਦੇ ਨਾਲ ਮੁਕੇਰੀਆਂ ਦੇ ਸਰਕਾਰੀ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਹੈ।

ਇਸ ਹਾਦਸੇ ਦੇ ਕਾਰਨ ਹਾਜੀਪੁਰ ਤਲਵਾੜਾ ਸੜਕ 'ਤੇ ਥੋੜ੍ਹੀ ਦੇਰ ਲਈ ਆਵਾਜਾਈ ਪੂਰੀ ਤਰ੍ਹਾਂ ਬੰਦ ਹੋ ਗਈ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਹਾਦਸਾਗ੍ਰਸਤ ਕਾਰ ਅਤੇ ਟਰੈਕਟਰ-ਟਰਾਲੇ ਨੂੰ ਸਾਈਡ 'ਤੇ ਕਰਵਾ ਕੇ ਆਵਾਜਾਈ ਸ਼ੁਰੂ ਕਰਵਾਈ ਅਤੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਬਲਾਕ ਸੰਮਤੀ ਦੇ ਸਾਬਕਾ ਚੇਅਰਮੈਨ ਅਨਿਲ ਵਸ਼ਿਸ਼ਠ, ਭਾਜਪਾ ਮੰਡਲ ਪ੍ਰਧਾਨ ਸ਼ੰਮੀ ਵਸ਼ਿਸਠ, ਐਡਵੋਕੇਟ ਰੋਹਿਤ ਸਵਰਾਜ, ਸੰਮਤੀ ਮੈਬਰ ਪਵਨ ਜਵਾਹਰ, ਵਿਕਰਮ ਠਾਕੁਰ ਅਤੇ ਰਵੀ ਤਿਵਾੜੀ ਨੇ ਪੰਜਾਬ ਸਰਕਾਰ ਅਤੇ ਪੁਲਸ ਵਿਭਾਗ ਦੇ ਉੱਚ ਅਧਿਕਾਰੀਆਂ ਤੋਂ ਪਰਾਲੀ ਲੈ ਕੇ ਜਾ ਰਹੀਆਂ ਟਰਾਲੀਆਂ 'ਤੇ ਤੁਰੰਤ ਰੋਕ ਲਗਾਉਣ ਦੀ ਮੰਗ ਕੀਤੀ ਹੈ ਨਹੀਂ ਤਾਂ ਸਾਨੂੰ ਚੱਕਾ ਜਾਮ ਕਰਨ ਲਈ ਮਜਬੂਰ ਹੋਣਾ ਪਵੇਗਾ।
ਇਹ ਵੀ ਪੜ੍ਹੋ: ਸੁਖਪਾਲ ਖਹਿਰਾ ਦਾ 'ਆਪ' ਸਰਕਾਰ 'ਤੇ ਵੱਡਾ ਹਮਲਾ, ਕਿਹਾ-ਨਾ ਮੈਂ ਪਹਿਲਾਂ ਡਰਿਆ ਤੇ ਨਾ ਮੈਂ ਹੁਣ ਡਰਾਂਗਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
Related News
ਵਿਦੇਸ਼ੋਂ ਮਿਲੀ ਖ਼ਬਰ ਨੇ ਘਰ ''ਚ ਪੁਆਏ ਵੈਣ! ਮੁਕੇਰੀਆਂ ਦੇ ਵਿਅਕਤੀ ਦੀ ਅਮਰੀਕਾ ''ਚ ਮੌਤ, ਦੋ ਧੀਆਂ ਦਾ ਪਿਓ ਸੀ ਮ੍ਰਿਤਕ
