ਜਲੰਧਰ ਵਿਖੇ ਘਰ ''ਚ ਧਮਾਕਾ ਹੋਣ ਮਗਰੋਂ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
Monday, Jun 10, 2024 - 04:47 PM (IST)
ਜਲੰਧਰ (ਮਹੇਸ਼)- ਲੱਧੇਵਾਲੀ ਯੂਨੀਵਰਸਿਟੀ ਰੋਡ 'ਤੇ ਪ੍ਰਤਾਪ ਪੈਲੇਸ ਦੇ ਸਾਹਮਣੇ ਪੈਂਦੇ ਮੁਹੱਲਾ ਕੋਟ ਰਾਮਦਾਸ ਵਿਖੇ ਇਕ ਘਰ 'ਚ ਧਮਾਕਾ ਹੋਣ ਕਾਰਨ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਘਰ ਦਾ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ। ਇਹ ਅੱਗ ਸ਼ਬਨਮ ਸੈਲੂਨ ਦੇ ਉੱਪਰ ਸਥਿਤ ਘਰ ਵਿੱਚ ਲੱਗੀ ਹੈ। ਸ਼ਬਨਮ ਪਤਨੀ ਵਰਿੰਦਰ ਸਿੰਘ ਨੇ ਦੱਸਿਆ ਕਿ ਤਿੰਨ-ਚਾਰ ਦਿਨ ਪਹਿਲਾਂ ਜਦੋਂ ਤੇਜ਼ ਹਨੇਰੀ ਆਈ ਸੀ ਤਾਂ ਉਨ੍ਹਾਂ ਦੇ ਘਰ ਬਿਜਲੀ ਡਿੱਗਣ ਕਾਰਨ ਕਾਫ਼ੀ ਨੁਕਸਾਨ ਹੋਇਆ ਸੀ ਪਰ ਅੱਜ ਸਾਰਾ ਘਰ ਸੜ ਕੇ ਸੁਆਹ ਹੋ ਗਿਆ ਹੈ।
ਸ਼ਬਨਮ ਅਨੁਸਾਰ ਅੱਗ ਲੱਗਣ ਤੋਂ ਤੁਰੰਤ ਬਾਅਦ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ ਗਈ ਪਰ ਫਾਇਰ ਬ੍ਰਿਗੇਡ ਦੀ ਗੱਡੀ ਕਰੀਬ ਇਕ ਘੰਟਾ ਦੇਰੀ ਨਾਲ ਪੁੱਜੀ, ਜਿਸ ਕਾਰਨ ਫਾਇਰ ਬ੍ਰਿਗੇਡ ਦੇ ਪਹੁੰਚਣ ਤੋਂ ਪਹਿਲਾਂ ਹੀ ਸਭ ਕੁਝ ਤਬਾਹ ਹੋ ਗਿਆ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦਾ ਕਰੀਬ 10 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ। ਸੂਰਿਆ ਐਨਕਲੇਵ ਥਾਣੇ ਦੀ ਪੁਲੀਸ ਵੀ ਮੌਕੇ ’ਤੇ ਪੁੱਜ ਗਈ ਸੀ।
ਇਹ ਵੀ ਪੜ੍ਹੋ- ਪਿੰਡ ਨਰੰਗਪੁਰ 'ਚ ਛਾਇਆ ਮਾਤਮ, ਅਮਰੀਕਾ 'ਚ ਭਰਾ ਦਾ ਗੋਲ਼ੀਆਂ ਮਾਰ ਕੇ ਕਤਲ ਕਰਨ ਪਿੱਛੋਂ ਕੀਤੀ ਖ਼ੁਦਕੁਸ਼ੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।