ਟੈਂਟ ਹਾਊਸ ਨੂੰ ਲੱਗੀ ਭਿਆਨਕ ਅੱਗ, 3 ਗੱਡੀਆਂ, ਜਨਰੇਟਰ ਤੇ ਹੋਰ ਸਾਮਾਨ ਸੜ ਕੇ ਹੋਇਆ ਸੁਆਹ
Sunday, Feb 18, 2024 - 06:00 PM (IST)
ਭੋਗਪੁਰ (ਜ.ਬ.)- ਸੱਗੀ ਟੈਂਟ ਹਾਊਸ, ਬੈਕਸਾਈਡ ਥਾਣਾ ਭੋਗਪੁਰ ਲੜੋਈ ਰੋਡ ’ਤੇ ਬੀਤੀ ਰਾਤ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ। ਗੋਦਾਮ ’ਚ ਪਿਆ ਸਾਮਾਨ, ਜਨਰੇਟਰ ਆਦਿ ਸੜ ਕੇ ਸੁਆਹ ਹੋ ਗਿਆ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਟੈਂਟ ਹਾਊਸ ਦੇ ਮਾਲਕ ਇੰਦਰਜੀਤ ਸਿੰਘ ਸੱਗੀ ਨੇ ਦੱਸਿਆ ਕਿ ਕੱਲ ਸ਼ਾਮ ਉਹ 3 ਗੱਡੀਆਂ (ਛੋਟੇ ਹਾਥੀ) ’ਚ ਮਾਲ ਲੱਦ ਕੇ ਗੋਦਾਮ ’ਚ ਗੱਡੀਆਂ ਖੜ੍ਹੀਆਂ ਕਰਕੇ ਚਲਾ ਗਿਆ।
ਬੀਤੇ ਦਿਨ ਉਸ ਨੇ ਇਹ ਸਾਮਾਨ ਕਿਸੇ ਸਮਾਗਮ ’ਚ ਲਾਉਣਾ ਸੀ ਪਰ ਦੇਰ ਰਾਤ ਕਿਸੇ ਨੇ ਉਸ ਨੂੰ ਫੋਨ ਕਰਕੇ ਦੱਸਿਆ ਕਿ ਉਸ ਦੇ ਟੈਂਟ ਹਾਊਸ ਦੇ ਗੋਦਾਮ ਨੂੰ ਅੱਗ ਲੱਗ ਗਈ ਹੈ। ਇਸ ਦੀ ਸੂਚਨਾ ਤੁਰੰਤ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ ਪਰ ਜਦੋਂ ਤੱਕ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪੁੱਜੀਆਂ ਉਦੋਂ ਤੱਕ ਸਾਰਾ ਸਾਮਾਨ ਸੜ ਕੇ ਸੁਆਹ ਹੋ ਚੁੱਕਾ ਸੀ। ਇਸ ਅਗਨੀਕਾਂਡ ’ਚ ਉਸ ਦਾ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਹੈ। ਇਸ ਦੀ ਸੂਚਨਾ ਸਥਾਨਕ ਪੁਲਸ ਪ੍ਰਸ਼ਾਸਨ ਨੂੰ ਦਿੱਤੀ ਗਈ ਹੈ। ਪੁਲਸ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ’ਚ ਜੁਟੀ ਹੋਈ ਹੈ।
ਇਹ ਵੀ ਪੜ੍ਹੋ: ਵੱਡੀ ਖ਼ਬਰ: ਪੰਜਾਬ 'ਚ ਦਿਨ-ਦਿਹਾੜੇ ਵੱਡਾ ਐਨਕਾਊਂਟਰ, ਮੌਕੇ ਦੀ ਵੇਖੋ ਸੀ. ਸੀ. ਟੀ. ਵੀ.
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।