ਕੱਪੜਿਆਂ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ, ਕਰੀਬ 20 ਤੋਂ ਲੱਖ ਰੁਪਏ ਦਾ ਨੁਕਸਾਨ
Thursday, Jul 03, 2025 - 01:00 PM (IST)

ਹੁਸ਼ਿਆਰਪੁਰ (ਅਮਰੀਕ)- ਅੱਜ ਤੜਕਸਾਰ ਹੁਸ਼ਿਆਰਪੁਰ ਦੇ ਚੱਕਰਾਂ ਅੱਡੇ ਵਿੱਚ ਇਕ ਕੱਪੜਿਆਂ ਦੀ ਦੁਕਾਨ ਨੂੰ ਅੱਗ ਲੱਗ ਗਈ। ਅੱਗ ਲੱਗਣ ਨਾਲ ਕਰੀਬ 20 ਲੱਖ ਰੁਪਏ ਦਾ ਦੁਕਾਨ ਮਾਲਕ ਦਾ ਨੁਕਸਾਨ ਹੋਇਆ ਹੈ। ਦੁਕਾਨ ਮਾਲਕ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਨੂੰ ਕਿਸੇ ਵਿਅਕਤੀ ਦਾ ਫੋਨ ਆਇਆ ਕਿ ਉਨ੍ਹਾਂ ਦੀ ਦੁਕਾਨ ਵਿੱਚੋਂ ਧੂਆਂ ਨਿਕਲ ਰਿਹਾ ਹੈ ਅਤੇ ਜਦੋਂ ਉਨ੍ਹਾਂ ਨੇ ਆ ਕੇ ਦੁਕਾਨ ਦਾ ਸ਼ਟਰ ਖੋਲ੍ਹਿਆ ਤਾਂ ਪੂਰੀ ਦੁਕਾਨ ਨੂੰ ਹੀ ਅੱਗ ਲੱਗੀ ਪਈ ਸੀ।
ਇਹ ਵੀ ਪੜ੍ਹੋ: ਭਾਰੀ ਮੀਂਹ ਨੇ ਧੋ ਦਿੱਤਾ ਅਸਮਾਨ, ਜਲੰਧਰੋਂ ਨਜ਼ਰ ਆਉਣ ਲੱਗੇ ਬਰਫੀਲੇ ਪਹਾੜ
ਉਨ੍ਹਾਂ ਨੇ ਤੁਰੰਤ ਫਾਇਰ ਬ੍ਰਿਗੇਡ ਨੂੰ ਫੋਨ ਕੀਤਾ। ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਨੇ ਅੱਗ 'ਤੇ ਕਾਬੂ ਪਾਇਆ। ਦੁਕਾਨ ਮਾਲਕ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਦੀ ਦੁਕਾਨ ਦੇ ਵਿੱਚ ਕਰੀਬ 18 ਤੋਂ 20 ਲੱਖ ਰੁਪਏ ਦਾ ਕੱਪੜੇ ਦਾ ਸਾਮਾਨ ਸੀ, ਜੋਕਿ ਸਾਰਾ ਹੀ ਸੜ ਕੇ ਸਵਾਹ ਹੋ ਗਿਆ। ਇਸ ਦੇ ਨਾਲ ਹੀ ਫਿਲਹਾਲ ਹਾਲੇ ਅੱਗ ਲੱਗਣ ਦੇ ਕਾਰਨਾਂ ਦਾ ਨਹੀਂ ਪਤਾ ਲੱਗ ਸਕਿਆ ਹੈ।
ਇਹ ਵੀ ਪੜ੍ਹੋ: Punjab: ਵਿਆਹੁਤਾ ਦੀ ਸ਼ੱਕੀ ਹਾਲਾਤ 'ਚ ਮੌਤ, ਸਿਵਲ ਹਸਪਤਾਲ 'ਚ ਲਾਸ਼ ਨੂੰ ਲੈ ਕੇ ਮਚਿਆ ਬਵਾਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e