ਜਲੰਧਰ ਵਿਖੇ ਘਰ ''ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
Wednesday, Dec 27, 2023 - 02:03 PM (IST)
ਜਲੰਧਰ (ਸੋਨੂੰ)- ਜਲੰਧਰ ਦੇ ਗ੍ਰੀਨ ਮਾਡਲ ਟਾਊਨ 'ਚ ਬੁੱਧਵਾਰ ਸਵੇਰੇ ਇਕ ਘਰ ਨੂੰ ਅੱਗ ਲੱਗ ਗਈ। ਜਦੋਂ ਘਰ ਨੂੰ ਅੱਗ ਲੱਗੀ ਤਾਂ ਪਰਿਵਾਰ ਦੇ 6 ਮੈਂਬਰ ਮੌਜੂਦ ਸਨ, ਜਿਸ ਵਿੱਚ ਔਰਤਾਂ, ਬੱਚੇ ਅਤੇ ਮਰਦ ਵੀ ਸ਼ਾਮਲ ਸਨ। ਕਮਰੇ 'ਚ ਅੱਗ ਲੱਗੀ ਵੇਖ ਕੇ ਪਰਿਵਾਰਕ ਮੈਂਬਰ ਤੁਰੰਤ ਘਰ ਤੋਂ ਬਾਹਰ ਆ ਗਏ ਅਤੇ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ। ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਮੌਕੇ 'ਤੇ ਪਹੁੰਚੀਆਂ ਅਤੇ ਅੱਗ 'ਤੇ ਕਾਬੂ ਪਾਇਆ ਗਿਆ।
ਅੱਗ ਬੁਝਾਊ ਵਿਭਾਗ ਦੇ ਅਧਿਕਾਰੀ ਰਜਿੰਦਰ ਕੁਮਾਰ ਸਹੋਤਾ ਨੇ ਦੱਸਿਆ ਕਿ ਮੌਕੇ 'ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਦੀ ਮਦਦ ਨਾਲ ਅੱਗ 'ਤੇ ਕਾਬੂ ਪਾ ਲਿਆ ਗਿਆ ਹੈ, ਜਿਸ 'ਚ ਜਾਨੀ ਨੁਕਸਾਨ ਤਾਂ ਨਹੀਂ ਹੋਇਆ ਪਰ ਘਰ 'ਚ ਪਿਆ ਫਰਨੀਚਰ ਅਤੇ ਹੋਰ ਸਾਮਾਨ ਸੜ ਕੇ ਸੁਆਹ ਹੋ ਗਿਆ।
ਪੀੜਤ ਰਜਿੰਦਰਪਾਲ ਸਿੰਘ ਨੇ ਦੱਸਿਆ ਕਿ ਸਵੇਰੇ ਉਨ੍ਹਾਂ ਦੇ ਮੁੰਡੇ ਨੇ ਕਮਰੇ ਵਿਚ ਅੱਗ ਲੱਗੀ ਵੇਖੀ, ਜਿਸ ਤੋਂ ਬਾਅਦ ਸਾਰੇ ਘਰੋਂ ਚਲੇ ਗਏ। ਇਸ ਤੋਂ ਬਾਅਦ ਫਾਇਰ ਬ੍ਰਿਗੇਡ ਨੂੰ ਇਸ ਦੀ ਸੂਚਨਾ ਦਿੱਤੀ ਗਈ। ਅੱਗ ਲੱਗਣ ਨਾਲ ਕਿਸੇ ਦਾ ਜਾਨੀ ਨੁਕਸਾਨ ਤਾਂ ਨਹੀਂ ਹੋਇਆ ਪਰ ਘਰ ਦਾ ਸਾਮਾਨ ਸੜ ਜਾਣ ਕਾਰਨ ਕਾਫ਼ੀ ਨੁਕਸਾਨ ਹੋਇਆ ਹੈ।
ਇਹ ਵੀ ਪੜ੍ਹੋ : ਸੰਤ ਸੀਚੇਵਾਲ ਦੇ ਯਤਨਾਂ ਸਦਕਾ ਰੂਸ ਦੀ ਜੇਲ੍ਹ ’ਚ ਫਸੇ 6 ਭਾਰਤੀ ਨੌਜਵਾਨ ਸਵਦੇਸ਼ ਪਰਤੇ, ਸੁਣਾਈ ਹੱਡਬੀਤੀ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।