ਜਲੰਧਰ ਵਿਖੇ ਖ਼ਾਲੀ ਪਲਾਟ 'ਚ ਬਣੇ ਗੋਦਾਮ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ

Friday, May 17, 2024 - 01:23 PM (IST)

ਜਲੰਧਰ ਵਿਖੇ ਖ਼ਾਲੀ ਪਲਾਟ 'ਚ ਬਣੇ ਗੋਦਾਮ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ

ਜਲੰਧਰ (ਸੋਨੂੰ)- ਜਲੰਧਰ ਦੇ ਤਿਲਕ ਨਗਰ 'ਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਬੀਤੀ ਰਾਤ ਡੇਢ ਵਜੇ ਦੇ ਕਰੀਬ ਖ਼ਾਲੀ ਪਲਾਟ 'ਚ ਬਣੇ ਸਕਰੈਪ ਦੇ ਗੋਦਾਮ 'ਚ ਭਿਆਨਕ ਅੱਗ ਲੱਗ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਜਲਦਬਾਜ਼ੀ ਵਿੱਚ ਕਈ ਘਰਾਂ ਨੂੰ ਖ਼ਾਲੀ ਕਰਵਾਇਆ ਗਿਆ। ਇਸ ਦੇ ਨਾਲ ਹੀ ਨੇੜੇ ਸਥਿਤ ਇਕ ਕੈਟਰਿੰਗ ਮਾਲਕ ਦੇ ਘਰੋਂ 36 ਸਿਲੰਡਰ ਹਟਵਾਏ ਗਏ। ਅੱਗ ਦੀਆਂ ਲਪਟਾਂ ਕਈ ਕਿਲੋਮੀਟਰ ਦੂਰ ਤੱਕ ਵਿਖਾਈ ਦੇ ਰਹੀਆਂ ਸਨ।

PunjabKesari

ਇਸ ਦੇ ਬਾਅਦ ਪੂਰਾ ਮੁਹੱਲਾ ਇਕੱਠਾ ਹੋ ਗਿਆ ਅਤੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ। ਕਰੀਬ 3 ਵਜੇ ਤੱਕ ਫਾਇਰ ਬ੍ਰਿਗੇਡ ਦੀਆਂ 25 ਗੱਡੀਆਂ ਮੌਕੇ 'ਤੇ ਪਹੁੰਚ ਚੁੱਕੀਆਂ ਸਨ ਪਰ ਅੱਗ ਲਗਾਤਾਰ ਵੱਧ ਰਹੀ ਸੀ। ਫਾਇਰ ਬ੍ਰਿਗੇਡ ਅਤੇ ਪੁਲਸ ਵੱਲੋਂ ਕਬਾੜ ਦੇ ਗੋਦਾਮ ਨੇੜਿਓਂ ਵੀ ਘਰਾਂ ਨੂੰ ਤੁਰੰਤ ਖ਼ਾਲੀ ਕਰਵਾਇਆ ਗਿਆ। ਅੱਗ ਨਾਲ ਲੱਖਾਂ ਰੁਪਏ ਦਾ ਨੁਕਸਾਨ ਹੋਣ ਦਾ ਅੰਦਾਜ਼ਾ ਹੈ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। 

PunjabKesari

ਇਹ ਵੀ ਪੜ੍ਹੋ-  ‘ਪੰਜਾਬ ਬਚਾਓ’ ਯਾਤਰਾ ਦੌਰਾਨ ਸੁਖਬੀਰ ਬਾਦਲ ਨੇ ਟਰੈਕਟਰ ’ਤੇ ਲਵਾ ਲਈ ਛੱਤਰੀ ਤਾਂ ਕਿ ਗਰਮੀ ਨਾ ਲੱਗੇ: ਭਗਵੰਤ ਮਾਨ
 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

shivani attri

Content Editor

Related News