ਮਾਲ ਰੋਡ ’ਤੇ ਸਥਿਤ ਬੈਂਕ ’ਚ ਲੱਗੀ ਭਿਆਨਕ ਅੱਗ, ਸਾਮਾਨ ਸੜ ਕੇ ਹੋਇਆ ਸੁਆਹ

08/25/2023 2:30:18 PM

ਕਪੂਰਥਲਾ (ਮਹਾਜਨ)- ਮਾਲ ਰੋਡ ’ਤੇ ਬੀਤੀ ਦੇਰ ਰਾਤ ਕੈਨੇਰਾ ਬੈਂਕ ’ਚ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਅੱਗ ਲੱਗ ਗਈ, ਜਿਸ ਕਾਰਨ ਸਾਮਾਨ ਸੜ ਕੇ ਸੁਆਹ ਹੋ ਗਿਆ। ਜਦੋਂ ਸਵੇਰੇ ਬੈਂਕ ’ਚ ਅੱਗ ਲੱਗਣ ਬਾਰੇ ਸਟਾਫ਼ ਮੈਂਬਰਾਂ ਨੂੰ ਪਤਾ ਲੱਗਾ ਤਾਂ ਸਟਾਫ਼ ਮੈਂਬਰਾਂ ਨੇ ਤੁਰੰਤ ਆਪਣੇ ਤੌਰ ’ਤੇ ਅੱਗ ਬੁਝਾਈ। ਇਸ ਦੌਰਾਨ ਕਿਸੇ ਵੀ ਫਾਇਰ ਬ੍ਰਿਗੇਡ ਨੂੰ ਕੋਈ ਸੂਚਨਾ ਨਹੀਂ ਦਿੱਤੀ ਗਈ ਅਤੇ ਨਾ ਹੀ ਕੋਈ ਅਧਿਕਾਰੀ ਇਸ ਸਬੰਧੀ ਸਹੀ ਜਾਣਕਾਰੀ ਦੇਣ ਨੂੰ ਤਿਆਰ ਹੈ।

PunjabKesari

ਸੂਤਰਾਂ ਅਨੁਸਾਰ ਅੱਗ ਲੱਗਣ ਕਾਰਨ ਬੈਂਕ ਦਾ ਸਾਰਾ ਫਰਨੀਚਰ, ਛੱਤਾਂ ਅਤੇ ਕੰਧਾਂ ’ਤੇ ਕੀਤੀ ਫਿਟਿੰਗ, ਪੱਖੇ ਅਤੇ ਬਿਜਲੀ ਦੀਆਂ ਤਾਰਾਂ ਤੋਂ ਇਲਾਵਾ ਕੁਝ ਦਸਤਾਵੇਜ਼ ਵੀ ਸੜ ਕੇ ਸੁਆਹ ਹੋ ਗਏ ਹਨ। ਇਸ ਸਬੰਧੀ ਜਦੋਂ ਥਾਣਾ ਸਿਟੀ-2 ਦੇ ਇੰਚਾਰਜ ਬਲਜਿੰਦਰ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਬੈਂਕ ’ਚ ਅੱਗ ਲੱਗਣ ਸਬੰਧੀ ਉਨ੍ਹਾਂ ਨੂੰ ਕੋਈ ਸੂਚਨਾ ਨਹੀਂ ਮਿਲੀ ਹੈ। ਦੂਜੇ ਪਾਸੇ ਫਾਇਰ ਬ੍ਰਿਗੇਡ ਦੇ ਸਬ-ਫਾਇਰ ਅਫ਼ਸਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਵੀਰਵਾਰ ਦੁਪਹਿਰ ਕਰੀਬ 12:30 ਵਜੇ ਅੱਗ ਲੱਗਣ ਦੀ ਸੂਚਨਾ ਮਿਲੀ ਸੀ ਪਰ ਉਦੋਂ ਤੱਕ ਸਟਾਫ਼ ਮੈਂਬਰਾਂ ਨੇ ਆਪਣੇ ਤੌਰ ’ਤੇ ਅੱਗ ਬੁਝਾ ਲਈ ਸੀ। ਇਸ ਦੇ ਨਾਲ ਹੀ ਰਾਤ ਦੀ ਡਿਊਟੀ ’ਤੇ ਤਾਇਨਾਤ ਪੀ. ਸੀ. ਆਰ ਮੁਲਾਜ਼ਮਾਂ ਨੇ ਦੱਸਿਆ ਕਿ ਅੱਗ ਲੱਗਣ ਕਾਰਨ ਦੇਰ ਰਾਤ ਬੈਂਕ ’ਚ ਸਾਇਰਨ ਵੀ ਵੱਜਿਆ ਸੀ। ਉਨ੍ਹਾਂ ਇਸ ਸਬੰਧੀ ਬੈਂਕ ਅਧਿਕਾਰੀਆਂ ਨੂੰ ਸੂਚਨਾ ਦੇ ਦਿੱਤੀ ਸੀ।

PunjabKesari

ਇਹ ਵੀ ਪੜ੍ਹੋ- ਜਲੰਧਰ 'ਚ ਕੰਮ ਤੋਂ ਘਰ ਜਾ ਰਹੀ ਔਰਤ ਨਾਲ ਦੇਰ ਰਾਤ ਵਾਪਰਿਆ ਹਾਦਸਾ, ਇੰਝ ਆਵੇਗੀ ਮੌਤ ਸੋਚਿਆ ਵੀ ਨਹੀਂ ਸੀ

ਸੂਚਨਾ ਮਿਲਦੇ ਹੀ ਸੁਰੱਖਿਆ ਗਾਰਡ ਮੌਕੇ ’ਤੇ ਪਹੁੰਚ ਗਿਆ ਪਰ ਉਹ ਵੀ ਸਾਇਰਨ ਬੰਦ ਕਰਕੇ ਵਾਪਸ ਚਲਾ ਗਿਆ। ਉਸ ਨੇ ਇਹ ਜਾਣਨ ਦੀ ਕੋਸ਼ਿਸ਼ ਵੀ ਨਹੀਂ ਕੀਤੀ ਕਿ ਸਾਇਰਨ ਕਿਉਂ ਵੱਜਿਆ। ਬੈਂਕ ਲੁੱਟਿਆ ਜਾ ਰਿਹਾ ਸੀ ਜਾਂ ਅੱਗ ਲੱਗੀ ਹੋਈ ਸੀ। ਜੇਕਰ ਸੁਰੱਖਿਆ ਗਾਰਡ ਨੇ ਰਾਤ ਨੂੰ ਹੀ ਚੰਗੀ ਤਰ੍ਹਾਂ ਜਾਂਚ ਕੀਤੀ ਹੁੰਦੀ ਤਾਂ ਰਾਤ ਨੂੰ ਹੀ ਅੱਗ ’ਤੇ ਕਾਬੂ ਪਾਇਆ ਜਾ ਸਕਦਾ ਸੀ। ਸਵੇਰ ਤੱਕ ਅੱਗ ਬਲਦੀ ਰਹੀ।

ਇਹ ਵੀ ਪੜ੍ਹੋ- ਮਾਂ-ਪੁੱਤ ਦਾ ਕਾਰਾ ਕਰੇਗਾ ਹੈਰਾਨ, ਇੰਝ ਚਲਾਉਂਦੇ ਰਹੇ ਜਲੰਧਰ ਵਿਚ ਕਾਲਾ ਕਾਰੋਬਾਰ
 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

 


shivani attri

Content Editor

Related News