ਘਰ ’ਚ ਲੱਗੀ ਭਿਆਨਕ ਅੱਗ, ਸਾਮਾਨ ਹੋਇਆ ਸੜ ਕੇ ਸੁਆਹ, ਫਾਇਰ ਬ੍ਰਿਗੇਡ ਨੇ ਪਾਇਆ ਕਾਬੂ

Wednesday, Nov 08, 2023 - 02:42 PM (IST)

ਘਰ ’ਚ ਲੱਗੀ ਭਿਆਨਕ ਅੱਗ, ਸਾਮਾਨ ਹੋਇਆ ਸੜ ਕੇ ਸੁਆਹ, ਫਾਇਰ ਬ੍ਰਿਗੇਡ ਨੇ ਪਾਇਆ ਕਾਬੂ

ਜਲੰਧਰ (ਮਹੇਸ਼) : ਮਾਡਲ ਟਾਊਨ ’ਚ ਐੱਨ.ਈ.ਓ. ਜਿਮ ਦੇ ਸਾਹਮਣੇ ਸਥਿਤ ਇਕ ਘਰ ਨੂੰ ਅੱਗ ਲੱਗਣ ਕਾਰਨ ਕੱਪੜੇ ਤੇ ਹੋਰ ਸਾਮਾਨ ਸੜ ਕੇ ਸੁਆਹ ਹੋ ਗਿਆ। ਅੱਗ ਲੱਗਣ ਸਮੇਂ ਘਰ ’ਚ 2 ਬਜ਼ੁਰਗ ਮੌਜੂਦ ਸਨ ਪਰ ਉਨ੍ਹਾਂ ਨੂੰ ਕਿਸੇ ਤਰ੍ਹਾਂ ਦਾ ਨੁਕਸਾਨ ਹੋਣ ਤੋਂ ਬਚਾਅ ਰਿਹਾ। ਬੌਬੀ ਨਾਂ ਦੇ ਵਿਅਕਤੀ ਦੇ ਘਰ ਨੂੰ ਲੱਗੀ ਭਿਆਨਕ ਅੱਗ ਦੇਖ ਆਸ-ਪਾਸ ਰਹਿਣ ਵਾਲੇ ਲੋਕ ਵੀ ਡਰ ਗਏ। 

ਇਹ ਵੀ ਪੜ੍ਹੋ : ਕਿਸ਼ਤਾਂ 'ਚ ਰਿਸ਼ਵਤ ਲੈਣ ਵਾਲਾ ASI ਵਿਜੀਲੈਂਸ ਬਿਊਰੋ ਵੱਲੋਂ ਕਾਬੂ, ਪਹਿਲਾਂ ਲੈ ਚੁੱਕਾ ਸੀ 3,000

ਇਸ ਸਬੰਧੀ ਸੂਚਨਾ ਮਿਲਦਿਆਂ ਹੀ ਥਾਣਾ ਸਦਰ-6 ਦੇ ਐੱਸ.ਐੱਚ.ਓ. ਅਜੈਬ ਸਿੰਘ ਔਜਲਾ ਤੇ ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ ’ਤੇ ਪਹੁੰਚ ਕੇ ਅੱਗ ’ਤੇ ਕਾਬੂ ਪਾ ਲਿਆ ਤੇ ਹੋਰ ਨੁਕਸਾਨ ਹੋਣ ਤੋਂ ਬਚਾ ਲਿਆ। ਥਾਣਾ ਮਾਡਲ ਟਾਊਨ ਦੇ ਇੰਸ. ਔਜਲਾ ਨੇ ਦੱਸਿਆ ਕਿ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ ਤੇ ਇਸ ਮਾਮਲੇ ਦੀ ਜਾਂਚ ਪੁਲਸ ਵੱਲੋਂ ਜਾਰੀ ਹੈ।

ਇਹ ਵੀ ਪੜ੍ਹੋ : ਗਊ ਹੱਤਿਆ ਮਾਮਲੇ 'ਚ 2 ਮੁਲਜ਼ਮ ਗ੍ਰਿਫ਼ਤਾਰ, ਹੋਰ ਵੀ ਕਈ ਨਾਂ ਆ ਸਕਦੇ ਨੇ ਸਾਹਮਣੇ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Harpreet SIngh

Content Editor

Related News