ਪਲਾਹਾ ਕੁਲੈਕਸ਼ਨ ਦੀ ਬਹੁਮੰਜ਼ਿਲਾ ਦੁਕਾਨ ਨੂੰ ਲੱਗੀ ਭਿਆਨਕ ਅੱਗ

03/31/2023 3:11:17 PM

ਮੁਕੇਰੀਆਂ (ਸਾਗਰ)-ਬੀਤੀ ਰਾਤ ਸਥਾਨਕ ਬੱਸ ਸਟੈਂਡ ਦੇ ਸਾਹਮਣੇ ਥਾਣਾ ਰੋਡ ’ਤੇ ਪਲਾਹਾ ਕੁਲੈਕਸ਼ਨ ਦੀ ਬਹੁ-ਮੰਜ਼ਿਲਾ ਦੁਕਾਨ ਨੂੰ ਭਿਆਨਕ ਅੱਗ ਲੱਗ ਗਈ। ਉਥੇ ਹੀ ਫਾਇਰ ਬ੍ਰਿਗੇਡ ਦੀ ਗੱਡੀ ਦੇ ਦੇਰੀ ਨਾਲ ਪਹੁੰਚਣ ਕਾਰਨ ਸਾਮਾਨ ਸੜ ਕੇ ਸੁਆਹ ਹੋ ਗਿਆ। ਜਾਣਕਾਰੀ ਦਿੰਦੇ ਹੋਏ ਪਰਮਿੰਦਰ ਪਲਾਹਾ ਨੇ ਦੱਸਿਆ ਕਿ ਉਨ੍ਹਾਂ ਦੀ ਇਕ ਮੰਜ਼ਿਲ ’ਤੇ ਮਨਿਆਰੀ, ਦੂਜੀ ’ਤੇ ਸੈਲੂਨ, ਤੀਸਰੀ ਮੰਜ਼ਿਲ ’ਤੇ ਬ੍ਰਾਈਡਲ ਡਰੈੱਸ, ਮੇਕਅੱਪ ਆਦਿ ਦੀ ਦੁਕਾਨ ਹੈ ਅਤੇ ਉਪਰਲੀ ਮੰਜ਼ਿਲ ’ਤੇ ਭਾਰੀ ਮਾਤਰਾ ’ਚ ਲਹਿੰਗੇ ਆਦਿ ਰੱਖੇ ਜਾਂਦੇ ਸਨ। ਉਨ੍ਹਾਂ ਨੇ ਦੱਸਿਆ ਕਿ ਰਾਤ ਕਰੀਬ 11 ਵਜੇ ਸਾਨੂੰ ਸੂਚਨਾ ਮਿਲੀ ਕਿ ਦੁਕਾਨ ਨੂੰ ਅੱਗ ਲੱਗ ਗਈ ਹੈ। ਜਦੋਂ ਮੌਕੇ ’ਤੇ ਪਹੁੰਚ ਕੇ ਦੁਕਾਨ ਵਿਚ ਦੇਖਿਆ ਤਾਂ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ ਸੀ।

ਇਹ ਵੀ ਪੜ੍ਹੋ : ਸੂਬੇ ਦੇ ਲੋਕਾਂ ਲਈ ਵੱਡੀ ਪਹਿਲ ਕਰਨ ਜਾ ਰਹੀ ਪੰਜਾਬ ਸਰਕਾਰ, ਸ਼ੁਰੂ ਹੋਣਗੀਆਂ ਯੋਗਸ਼ਾਲਾਵਾਂ

ਉਨ੍ਹਾਂ ਨੇ ਦੱਸਿਆ ਕਿ ਇਸ ਅੱਗ ਨਾਲ ਉਨ੍ਹਾਂ ਦਾ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ ਹੈ ਅਤੇ ਕਰੀਬ ਇਕ ਲੱਖ ਰੁਪਏ ਦੀ ਨਕਦੀ ਵੀ ਸੜ ਕੇ ਸੁਆਹ ਹੋ ਗਈ ਹੈ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ ਪਰ ਜਦੋਂ ਹੋਰ ਇਲਾਕੇ ਤੋਂ ਫਾਇਰ ਬ੍ਰਿਗੇਡ ਦੀ ਗੱਡੀ ਦੇਰੀ ਨਾਲ ਪੁੱਜੀ ਤਾਂ ਸਭ ਕੁਝ ਸੜ ਕੇ ਸੁਆਹ ਹੋ ਚੁੱਕਾ ਸੀ। ਉਨ੍ਹਾਂ ਕਿਹਾ ਕਿ ਮੁਕੇਰੀਆਂ ਵਿਚ ਫਾਇਰ ਬ੍ਰਿਗੇਡ ਚਿੱਟਾ ਹਾਥੀ ਸਾਬਤ ਹੋ ਰਿਹਾ ਹੈ। ਕਿਉਂਕਿ ਸ਼ਹਿਰ ਵਿਚ ਫਾਇਰ ਬ੍ਰਿਗੇਡ ਮੌਜੂਦ ਹੈ, ਪਰ ਅੱਜ ਤੱਕ ਨਾ ਤਾਂ ਡਰਾਈਵਰ ਮਿਲ ਸਕਿਆ ਅਤੇ ਨਾ ਹੀ ਵਾਹਨਾਂ ਵਿਚ ਪਾਣੀ ਭਰਿਆ ਜਾਂਦਾ ਹੈ।

ਇਹ ਵੀ ਪੜ੍ਹੋ : ਤਲਵਾੜਾ ਤੋਂ ਆਈ ਦੁਖ਼ਦਾਇਕ ਖ਼ਬਰ, ਪਿਓ ਨੇ ਦੋ ਧੀਆਂ 'ਤੇ ਪੈਟਰੋਲ ਪਾ ਕੇ ਲਾਈ ਅੱਗ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


shivani attri

Content Editor

Related News