ਪੇਪਰ ਮਿੱਲ ’ਚ ਲੱਗੀ ਭਿਆਨਕ ਅੱਗ, ਕਰੋੜਾਂ ਦਾ ਸਾਮਾਨ ਸੜ ਕੇ ਸੁਆਹ

Friday, Nov 15, 2024 - 02:04 PM (IST)

ਪੇਪਰ ਮਿੱਲ ’ਚ ਲੱਗੀ ਭਿਆਨਕ ਅੱਗ, ਕਰੋੜਾਂ ਦਾ ਸਾਮਾਨ ਸੜ ਕੇ ਸੁਆਹ

ਮਹਿਤਪੁਰ (ਚੋਪੜਾ)- ਮਹਿਤਪੁਰ-ਜਗਰਾਓਂ ਰੋਡ ’ਤੇ ਸਥਿਤ ਪੀ. ਕੇ. ਪੇਪਰ ਮਿੱਲ ’ਚ ਸ਼ਾਰਟ ਸਰਕਟ ਕਾਰਨ ਅੱਗ ਲੱਗ ਗਈ। ਪੀ. ਕੇ. ਪੇਪਰ ਮਿੱਲ ਦੇ ਮਾਲਕ ਚਰਨਜੀਤ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਉਨ੍ਹਾਂ ਦੀ ਪੇਪਰ ਮਿੱਲ ’ਚ ਬਣੇ ਸ਼ੈੱਡ ’ਚ ਲਾਈਟਾਂ ਲਾਈਆਂ ਹੋਈਆਂ ਹਨ, ਜਿਸ ਨੂੰ ਜਾਂਦੀ ਇਕ ਬਿਜਲੀ ਦੀ ਤਾਰ ਵਿਚ ਸ਼ਾਰਟ ਸਰਕਟ ਹੋਣ ਨਾਲ ਉਨ੍ਹਾਂ ਦੀ ਪੇਪਰ ਮਿੱਲ ’ਚ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਇਸ ਦੀਆਂ ਲਪਟਾਂ ਦੂਰ-ਦੂਰ ਤੱਕ ਵੇਖੀਆਂ ਜਾ ਸਕਦੀਆਂ ਸਨ।

PunjabKesari

ਇਹ ਵੀ ਪੜ੍ਹੋ- ਇਕ ਵਾਰ ਫਿਰ ਵੱਡੀ ਮੁਸੀਬਤ 'ਚ ਘਿਰਿਆ ਜਲੰਧਰ ਦਾ ਮਸ਼ਹੂਰ ਕੁੱਲ੍ਹੜ ਪਿੱਜ਼ਾ ਕੱਪਲ

PunjabKesari

ਸੂਚਨਾ ਮਿਲਣ ਤੋਂ ਬਾਅਦ ਸੁਲਤਾਨਪੁਰ, ਜਲੰਧਰ, ਲੁਧਿਆਣਾ, ਜਗਰਾਓਂ ਤੋਂ ਮੌਕੇ ’ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵੱਲੋਂ ਬੀਤੀ ਰਾਤ ਤੋਂ ਹੀ ਅੱਗ ’ਤੇ ਕਾਬੂ ਪਾਉਣ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਪੇਪਰ ਮਿੱਲ ਵਿਚ ਲਾਇਆ ਲੋਹੇ ਦਾ ਸ਼ੈੱਡ ਵੀ ਅੱਗ ਕਾਰਨ ਪੂਰੀ ਤਰ੍ਹਾਂ ਨੁਕਸਾਨਿਆ ਗਿਆ ਹੈ। ਖਬਰ ਲਿੱਖਣ ਤਕ ਫਿਲਹਾਲ ਅੱਗ ’ਤੇ ਪੂਰੀ ਤਰ੍ਹਾਂ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਵੱਲੋਂ ਯਤਨ ਕੀਤੇ ਜਾ ਰਹੇ ਹਨ। ਸਬ-ਡਿਵੀਜ਼ਨ ਸ਼ਾਹਕੋਟ ਦੇ ਡੀ. ਐੱਸ. ਪੀ. ਉਂਕਾਰ ਸਿੰਘ ਬਰਾੜ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਹਾਦਸਾ, ਘਰ 'ਚ ਅੱਗ ਲੱਗਣ ਕਾਰਨ ਮੈਡੀਕਲ ਸਟੋਰ ਮਾਲਕ ਦੀ ਮੌਤ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

shivani attri

Content Editor

Related News