ਦੁਕਾਨ ਨੂੰ ਲੱਗੀ ਭਿਆਨਕ ਅੱਗ, ਸਾਰਾ ਸਾਮਾਨ ਹੋਇਆ ਸੜ ਕੇ ਸੁਆਹ

08/17/2023 5:46:53 PM

ਜਲੰਧਰ- ਜਲੰਧਰ 'ਚ ਫਾਸਟ ਫੂਡ ਦੀ ਦੁਕਾਨ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਜਲੰਧਰ-ਪਠਾਨਕੋਟ ਹਾਈਵੇਅ 'ਤੇ ਸਥਿਤ ਫਾਸਟ ਫੂਡ ਦੀ ਦੁਕਾਨ 'ਚ ਭਿਆਨਕ ਅੱਗ ਲੱਗ ਗਈ ਅਤੇ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ।
ਮੌਕੇ 'ਤੇ ਮੌਜੂਦ ਲੋਕਾਂ ਵੱਲੋਂ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ ਪਰ ਅੱਗ ਬੁਝਾਊ ਵਿਭਾਗ ਦੀ ਟੀਮ ਦੇ ਪਹੁੰਚਣ ਤੋਂ ਪਹਿਲਾਂ ਹੀ ਦੁਕਾਨ 'ਚ ਪਿਆ ਸਾਮਾਨ ਸੜ ਕੇ ਸੁਆਹ ਹੋ ਗਿਆ। ਇਹ ਅੱਗ ਇੰਨੀ ਭਿਆਨਕ ਸੀ ਕਿ ਇਸ ਦੀਆਂ ਲਪਟਾਂ ਦੂਰ-ਦੂਰ ਤੱਕ ਵੇਖੀਆਂ ਜਾ ਸਕਦੀਆਂ ਸਨ। ਫਿਲਹਾਲ ਅੱਗ ਲੱਗਣ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ ਪਰ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਇਹ ਸ਼ਾਰਟ ਸਰਕਟ ਕਾਰਨ ਲੱਗੀ ਹੋ ਸਕਦੀ ਹੈ।

ਇਹ ਵੀ ਪੜ੍ਹੋ-  ਫਾਜ਼ਿਲਕਾ 'ਚ ਵੱਡਾ ਹਾਦਸਾ: AC ਲਾ ਕੇ ਸੁੱਤੇ ਪੂਰੇ ਟੱਬਰ 'ਤੇ ਡਿੱਗੀ ਕਮਰੇ ਦੀ ਛੱਤ, ਦਾਦੀ-ਪੋਤੇ ਦੀ ਦਰਦਨਾਕ ਮੌਤ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


 

shivani attri

This news is Content Editor shivani attri