ਝੁੱਗੀ ’ਚ ਲੱਗੀ ਭਿਆਨਕ ਅੱਗ, ਸਾਰਾ ਸਾਮਾਨ ਸੜ ਕੇ ਸੁਆਹ
Monday, Dec 16, 2024 - 04:30 PM (IST)
ਕਾਲਾ ਸੰਘਿਆਂ (ਨਿੱਝਰ)-ਨਜ਼ਦੀਕੀ ਪਿੰਡ ਬਲੇਰਖਾਨਪੁਰ ਵਿਖੇ ਅੱਗ ਲੱਗਣ ਕਾਰਨ ਇਕ ਪ੍ਰਵਾਸੀ ਮਜ਼ਦੂਰ ਦੀ ਝੁੱਗੀ ਤਬਾਹ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਸਵੀਰ ਸਿੰਘ ਟੌਹਰ ਅਤੇ ਸਤਵਿੰਦਰ ਸਿੰਘ ਵਿਰਦੀ ਨੇ ਦੱਸਿਆ ਕਿ ਪ੍ਰਵਾਸੀ ਮਜ਼ਦੂਰ ਸੁਨੀਲ ਕੁਮਾਰ ਪੁੱਤਰ ਨੇਮ ਚੰਦ ਦੀ ਝੁੱਗੀ ਨੂੰ ਲੱਗੀ ਅੱਗ ਇੰਨੀ ਤੇਜ਼ੀ ਨਾਲ ਫੈਲੀ ਕਿ ਨੇੜਲੇ ਲੋਕਾਂ ਵੱਲੋਂ ਭਾਰੀ ਹਿੰਮਤ ਨਾਲ ਵੀ ਝੁੱਗੀ ਵਿਚਲੇ ਸਾਮਾਨ ਨੂੰ ਨਹੀਂ ਬਚਾਇਆ ਜਾ ਸਕਿਆ।
ਫਾਇਰ ਬ੍ਰਿਗੇਡ ਨੂੰ ਬੁਲਾਇਆ ਗਿਆ। ਪੀੜਤ ਮਜ਼ਦੂਰ ਨੇ ਦੱਸਿਆ ਕਿ ਅੱਗ ’ਚ ਮੋਟਰਸਾਈਕਲ, ਝਾਂਜਰਾਂ ਅਤੇ ਸੋਨੇ ਦੀਆਂ 2 ਮੁੰਦਰੀਆਂ, 12 ਹਜ਼ਾਰ ਰੁਪਏ ਦੀ ਨਗਦੀ ਸਮੇਤ ਸਾਰਾ ਸਾਮਾਨ ਸੜ ਕੇ ਸੁਆਹ ਬਣ ਗਿਆ। ਪਿੰਡ ਵਾਸੀਆਂ ਨੇ ਮਜ਼ਦੂਰ ਮੱਦਦ ਲਈ ਸਰਕਾਰ ਨੂੰ ਗੁਹਾਰ ਲਗਾਈ ਹੈ।
ਇਹ ਵੀ ਪੜ੍ਹੋ- ਖਨੌਰੀ ਬਾਰਡਰ 'ਤੇ ਪਹੁੰਚ ਰਾਜਾ ਵੜਿੰਗ ਨੇ ਡੱਲੇਵਾਲ ਦਾ ਜਾਣਿਆ ਹਾਲ, ਦਿੱਤਾ ਵੱਡਾ ਬਿਆਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8