ਗੱਤਿਆਂ ਨਾਲ ਭਰਿਆ ਟਰੱਕ ਪੁਲ ਦੇ ਉਪਰ ਪਲਟਿਆ, ਟਲਿਆ ਵੱਡਾ ਹਾਦਸਾ
Thursday, Aug 13, 2026 - 04:36 PM (IST)
ਫਗਵਾੜਾ (ਸੋਨੂੰ)- ਫਗਵਾੜਾ ਵਿਖੇ ਟਰੱਕ ਪਲਟਨ ਨਾਲ ਟਰੱਕ ਦੇ ਚਾਲਕ ਦੇ ਜ਼ਖ਼ਮੀ ਹੋਣ ਦੀ ਸੂਚਨਾ ਮਿਲੀ ਹੈ। ਉਕਤ ਹਾਦਸਾ ਬਸ ਸਟੈਂਡ ਨੇੜੇ ਉਤਰਦੇ ਸਮੇਂ ਵਾਪਰਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਟਰੈਫਿਕ ਪੁਲਸ ਵਾਲਾ ਦੇ ਏ. ਐੱਸ. ਆਈ. ਰਾਮੁਰਤੀ ਅਤੇ ਇਕ ਹੋਰ ਵਿਅਕਤੀ ਨੇ ਦੱਸਿਆ ਕਿ ਉਕਤ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਗੱਤਿਆਂ ਨਾਲ ਭਰਿਆ ਟਰੱਕ ਜੋਕਿ ਜੰਮੂ ਵਾਲੀ ਸਾਈਡ ਤੋਂ ਆ ਰਿਹਾ ਸੀ ਅਤੇ ਫਗਵਾੜਾ ਬੱਸ ਸਟੈਂਡ ਦੇ ਨਜ਼ਦੀਕ ਕੋਲ ਉਤਰਦੇ ਸਮੇਂ ਟਰੱਕ ਚਾਲਕ ਦੀ ਝੋਕ ਲੱਗਣ ਕਾਰਨ ਹਾਦਸੇ ਦਾ ਸ਼ਿਕਾਰ ਹੋ ਗਿਆ।
ਇਹ ਵੀ ਪੜ੍ਹੋ: ਸੁਖਬੀਰ ਬਾਦਲ 'ਤੇ ਹੋਏ ਹਮਲੇ ਨੂੰ ਲੈ ਕੇ ਕੀ ਬੋਲੇ ਰਵਨੀਤ ਬਿੱਟੂ
ਉਨ੍ਹਾਂ ਦੱਸਿਆ ਕਿ ਹਾਦਸੇ 'ਚ ਜਿੱਥੇ ਜਾਨੀ ਨੁਕਸਾਨ ਹੋਣ ਤੋਂ ਬਚਾ ਰਿਹਾ, ਉੱਥੇ ਹੀ ਟਰੱਕ ਦਾ ਚਾਲਕ ਜ਼ਖ਼ਮੀ ਹੋ ਗਿਆ। ਜਿਸ ਨੂੰ ਇਲਾਜ ਲਈ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਹੈ। ਹਾਦਸੇ ਦੌਰਾਨ ਫਗਵਾੜਾ 'ਚ ਰੋਡ ਦੇ ਉੱਪਰ ਲੰਬਾ ਜਾਮ ਲੱਗ ਗਿਆ ਅਤੇ ਜ਼ਖ਼ਮੀ ਵਿਅਕਤੀ ਨੂੰ ਫਗਵਾੜਾ ਦੇ ਸਿਵਲ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ। ਮੌਕੇ ਉਤੇ ਟਰੈਫਿਕ ਪੁਲਸ ਫਗਵਾੜਾ ਵੱਲੋਂ ਟਰੈਫਿਕ ਨੂੰ ਬਹਾਲ ਕਰਵਾਇਆ ਗਿਆ।
ਇਹ ਵੀ ਪੜ੍ਹੋ: ਜਲੰਧਰ ਕਰ 'ਤਾ ਸੀਲ! ਐਕਸ਼ਨ ਮੋਡ 'ਚ CP ਸਤਿੰਦਰ ਸਿੰਘ, ਜਾਰੀ ਕੀਤੇ ਦਿਸ਼ਾ-ਨਿਰਦੇਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
