ਸ੍ਰੀ ਕੀਰਤਪੁਰ ਸਾਹਿਬ ਵਿਖੇ ਦੇਸੀ ਸ਼ਰਾਬ ਸਮੇਤ ਇਕ ਔਰਤ ਗ੍ਰਿਫ਼ਤਾਰ
Thursday, Mar 07, 2024 - 01:46 PM (IST)

ਸ੍ਰੀ ਕੀਰਤਪੁਰ ਸਾਹਿਬ (ਬਾਲੀ)- ਥਾਣਾ ਸ੍ਰੀ ਕੀਰਤਪੁਰ ਸਾਹਿਬ ਦੀ ਪੁਲਸ ਵੱਲੋਂ ਦੇਰ ਸ਼ਾਮ ਗਸ਼ਤ ਦੌਰਾਨ ਇਕ ਔਰਤ ਨੂੰ ਠੇਕਾ ਦੇਸੀ ਸ਼ਰਾਬ ਦੀਆਂ 12 ਬੋਤਲਾਂ ਸਮੇਤ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਸ੍ਰੀ ਕੀਰਤਪੁਰ ਸਾਹਿਬ ਦੇ ਐੱਸ. ਐੱਚ. ਓ. ਇੰਸ. ਜਤਿਨ ਕਪੂਰ ਨੇ ਦੱਸਿਆ ਕਿ ਥਾਣਾ ਸ੍ਰੀ ਕੀਰਤਪੁਰ ਸਾਹਿਬ ਦੀ ਪੁਲਸ ਪਾਰਟੀ ਜਿਸ ਦੀ ਅਗਵਾਈ ਐੱਸ. ਆਈ. ਬਲਵੀਰ ਚੰਦ ਕਰ ਰਹੇ ਸਨ, ਗਸ਼ਤ ਦੇ ਸਬੰਧ ਵਿਚ ਸ੍ਰੀ ਕੀਰਤਪੁਰ ਸਾਹਿਬ ਤੋਂ ਐੱਸ. ਵਾਈ. ਐੱਲ. ਨਹਿਰ ਦੀ ਪਟੜੀ ਪਿੰਡ ਭਗਵਾਲਾ ਸਾਈਡ ਨੂੰ ਜਾ ਰਹੇ ਸੀ।
ਜਦੋਂ ਪੁਲਸ ਪਾਰਟੀ ਪਿੰਡ ਭਗਵਾਲਾ ਨਹਿਰ ਦੇ ਪੁਲ ਨੇੜੇ ਪੁਜੀ ਤਾਂ ਨੱਕੀਆਂ ਸਾਈਡ ਤੋਂ ਇਕ ਔਰਤ ਪੈਦਲ ਆਉਂਦੀ ਵਿਖਾਈ ਦਿੱਤੀ। ਉਸ ਨੇ ਕਾਲੇ ਰੰਗ ਦਾ ਪਿੱਠੂ ਬੈਗ ਚੁੱਕਿਆ ਹੋਇਆ ਸੀ। ਪੁਲਸ ਪਾਰਟੀ ਨੇ ਉਸ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਲਿਆ ਅਤੇ ਲੇਡੀ ਕਾਂਸਟੇਬਲ ਕਿਰਨ ਦੇਵੀ ਨੇ ਉਸ ਦਾ ਨਾਂ ਪਤਾ ਪੁੱਛਿਆ, ਜਿਸ ਨੇ ਪੁੱਛਣ ’ਤੇ ਆਪਣਾ ਨਾਂ ਕਾਜਲ ਪਤਨੀ ਅਜੇ ਕੁਮਾਰ ਵਾਸੀ ਰੇਲਵੇ ਰੋਡ ਰਾਜਸਥਾਨੀ ਝੁੱਗੀਆਂ ਕੀਰਤਪੁਰ ਸਾਹਿਬ ਦੱਸਿਆ।
ਇਹ ਵੀ ਪੜ੍ਹੋ: CM ਭਗਵੰਤ ਮਾਨ 12 ਤਾਰੀਖ਼ ਨੂੰ ਕਰਨਗੇ ਹੁਸ਼ਿਆਰਪੁਰ ਦਾ ਦੌਰਾ
ਜਦੋਂ ਉਸ ਦੇ ਪਿੱਠੂ ਬੈਗ ਨੂੰ ਖੋਲ੍ਹ ਕੇ ਚੈੱਕ ਕੀਤਾ ਗਿਆ ਤਾਂ ਉਸ ਵਿਚੋਂ ਦੇਸੀ ਸ਼ਰਾਬ ਠੇਕਾ ਮਾਰਕਾ ਪੰਜਾਬ ਗਦਰ ਸੰਤਰਾ ਦੀਆਂ 12 ਬੋਤਲਾਂ ਬਰਾਮਦ ਹੋਈਆਂ। ਪੁਲਸ ਨੇ ਸਰਾਬ ਨੂੰ ਕਬਜ਼ੇ ਵਿਚ ਲੈ ਕੇ ਕਾਜਲ ਖ਼ਿਲਾਫ਼ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਜ਼ਮਾਨਤ ਲੈ ਕੇ ਛੱਡ ਦਿੱਤਾ ਹੈ।
ਇਹ ਵੀ ਪੜ੍ਹੋ: ਇਸ ਜ਼ਿਲ੍ਹੇ 'ਚ ਅੱਜ ਬੰਦ ਰਹਿਣਗੀਆਂ ਇਹ ਦੁਕਾਨਾਂ, ਡੀ. ਸੀ. ਨੇ ਜਾਰੀ ਕੀਤੇ ਹੁਕਮ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8