ਘਰੇਲੂ ਪਰੇਸ਼ਾਨੀ ਦੇ ਚਲਦਿਆਂ ਔਰਤ ਨੇ ਕੀਤੀ ਖ਼ੁਦਕੁਸ਼ੀ

Sunday, Aug 18, 2024 - 11:54 AM (IST)

ਘਰੇਲੂ ਪਰੇਸ਼ਾਨੀ ਦੇ ਚਲਦਿਆਂ ਔਰਤ ਨੇ ਕੀਤੀ ਖ਼ੁਦਕੁਸ਼ੀ

ਟਾਂਡਾ (ਵਰਿੰਦਰ ਪੰਡਿਤ, ਮੋਮੀ )-ਪਿੰਡ ਨੰਗਲ ਜਮਾਲ ਵਿਚ ਬੀਤੀ ਰਾਤ ਇਕ ਔਰਤ ਨੇ ਘਰੇਲੂ ਪਰੇਸ਼ਾਨੀ ਦੇ ਚਲਦਿਆਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ l ਅੱਜ ਸਵੇਰੇ ਇਸ ਘਟਨਾ ਦਾ ਪਤਾ ਚੱਲਣ 'ਤੇ ਪੁਲਸ ਨੂੰ ਸੂਚਿਤ ਕੀਤਾ ਗਿਆ l ਪੁਲਸ ਦੀ ਟੀਮ ਨੇ ਲਾਸ਼ ਕਬਜ਼ੇ ਵਿਚ ਲੈਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ l ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਸ ਚੌਂਕੀ ਅੱਡਾ ਸਰਾਂ ਦੇ ਇਨਚਾਰਜ ਏ. ਐੱਸ. ਆਈ. ਰਾਜੇਸ਼ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਔਰਤ ਦੀ ਪਛਾਣ ਮਨਦੀਪ ਕੌਰ ਪਤਨੀ ਸਵ. ਲਸ਼ਕਰ ਸਿੰਘ ਵਜੋਂ ਹੋਈ ਹੈ।

ਇਸ ਸਬੰਧੀ ਟਾਂਡਾ ਪੁਲਸ ਨੇ ਇਥੇ ਇਕ ਮਨਦੀਪ ਕੌਰ ਦੇ ਸਹੁਰੇ ਚਮਨ ਲਾਲ ਦੇ ਬਿਆਨਾਂ ਦੇ ਆਧਾਰ 'ਤੇ 174 ਦੀ ਕਾਰਵਾਈ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਮਨਜੀਤ ਕੌਰ ਆਪਣੇ ਪਿੱਛੇ ਛੋਟੇ ਬੱਚੇ ਵੀ ਛੱਡ ਗਈ ਹੈ ਅਤੇ ਕੁਝ ਮਹੀਨੇ ਪਹਿਲਾਂ ਹੀ ਉਸਦੇ ਪਤੀ ਦੀ ਵੀ ਮੌਤ ਹੋ ਗਈ ਸੀ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਨਿਹੰਗਾਂ ਨੇ RPF ਮੁਲਾਜ਼ਮ ’ਤੇ ਤਲਵਾਰਾਂ ਨਾਲ ਕੀਤਾ ਹਮਲਾ, ਵੱਢੀ ਬਾਂਹ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


author

shivani attri

Content Editor

Related News