ਸੜਕ ਹਾਦਸੇ ਵਿਚ ਕਾਰ ਸਵਾਰ ਔਰਤ ਦੀ ਮੌਤ, ਪਤੀ ਗੰਭੀਰ ਜ਼ਖ਼ਮੀ
Friday, Sep 01, 2023 - 01:27 PM (IST)

ਸ੍ਰੀ ਕੀਰਤਪੁਰ ਸਾਹਿਬ (ਬਾਲੀ/ਰਾਜਬੀਰ)- ਰੂਪਨਗਰ-ਨੰਗਲ ਕੌਮੀ ਮਾਰਗ ਅਤੇ ਬੜਾ ਪਿੰਡ ਦੇ ਡਿਵਾਈਡਰ ਕੱਟ ਦੇ ਨਾਲ ਇਕ ਟਿੱਪਰ ਅਤੇ ਕਾਰ ਦੀ ਟੱਕਰ ਹੋ ਜਾਣ ਕਾਰਨ ਕਾਰ ਸਵਾਰ ਇਕ ਔਰਤ ਦੀ ਮੌਤ ਹੋ ਗਈ ਅਤੇ ਉਸ ਦਾ ਪਤੀ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ। ਜਾਣਕਾਰੀ ਦਿੰਦੇ ਹੋਏ ਭਰਤਗੜ੍ਹ ਪੁਲਸ ਚੌਂਕੀ ਤੋਂ ਜਾਂਚ ਅਧਿਕਾਰੀ ਏ. ਐੱਸ. ਆਈ. ਸੁਸ਼ੀਲ ਕੁਮਾਰ ਨੇ ਦੱਸਿਆ ਕਿ ਨਰਵੀਰ ਸਿੰਘ ਰਾਣਾ ਪੁੱਤਰ ਅਛਰ ਸਿੰਘ, ਵਾਸੀ ਪਿੰਡ ਭਲਾਣ ਮਜਾਰਾ ਹਾਲ ਵਾਸੀ ਅੰਬਾਲਾ ਆਪਣੀ ਧਰਮ ਪਤਨੀ ਸੰਤੋਸ਼ ਦੇਵੀ ਨਾਲ ਆਪਣੀ ਸਵਿੱਫਟ ਕਾਰ ਨੰਬਰ ਐੱਚ. ਆਰ. 01 ਏ. ਐੱਲ. 0419 ’ਚ ਸਵਾਰ ਹੋ ਕੇ ਆਪਣੇ ਕਿਸੇ ਰਿਸ਼ਤੇਦਾਰ ਦੀ ਮੰਗਣੀ ਸਮਾਗਮ ਵਿਚ ਸ਼ਾਮਲ ਹੋ ਕੇ ਵਾਪਸ ਅੰਬਾਲਾ ਜਾ ਰਿਹਾ ਸੀ, ਜਦੋਂ ਇਹ ਬੜਾ ਪਿੰਡ ਪੁੱਜੇ ਤਾਂ ਸੜਕ ਵਿਚਕਾਰ ਬਣੇ ਕੱਟ ਦੀ ਦੂਜੀ ਸਾਈਡ ਜਾ ਕੇ ਕਾਰ ਦੀ ਰੋਪੜ ਤੋਂ ਕੀਰਤਪੁਰ ਸਾਹਿਬ ਵੱਲ ਜਾ ਰਹੇ ਇਕ ਟਿੱਪਰ ਨਾਲ ਟੱਕਰ ਹੋ ਗਈ, ਜਿਸ ਨਾਲ ਕਾਰ ਬੁਰੀ ਤਰਾਂ ਨੁਕਸਾਨੀ ਗਈ ਅਤੇ ਦੋਵੇਂ ਪਤੀ-ਪਤਨੀ ਕਾਰ ਵਿਚ ਫਸ ਗਏ।
ਇਹ ਵੀ ਪੜ੍ਹੋ- ਗੜ੍ਹਸ਼ੰਕਰ ਵਿਖੇ ਨਿੱਕੀ ਜਿਹੀ ਗੱਲ ਪਿੱਛੇ ਨੂੰਹ ਨੇ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰਿਆ ਸਹੁਰਾ
ਸੂਚਨਾ ਮਿਲਣ ਤੋਂ ਬਾਅਦ ਪੁਲਸ ਪਾਰਟੀ ਮੌਕੇ ਉਪਰ ਪੁੱਜੀ ਅਤੇ ਮੌਕੇ ’ਤੇ ਮੌਜੂਦ ਲੋਕਾਂ ਦੀ ਮਦਦ ਨਾਲ ਜ਼ਖ਼ਮੀਆਂ ਨੂੰ ਕਾਰ ’ਚੋਂ ਬਾਹਰ ਕੱਢ ਕੇ ਆਪਣੀ ਗੱਡੀ ਅਤੇ ਐਂਬੂਲੈਂਸ ਰਾਹੀਂ ਇਲਾਜ ਲਈ ਸੀ. ਐੱਚ. ਸੀ. ਭਰਤਗੜ੍ਹ ਪਹੁੰਚਾਇਆ, ਜਿੱਥੇ ਹਾਜ਼ਰ ਡਾਕਟਰ ਵੱਲੋਂ ਸੰਤੋਸ਼ ਦੇਵੀ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਗਿਆ ਅਤੇ ਗੰਭੀਰ ਜ਼ਖ਼ਮੀ ਨਰਵੀਰ ਸਿੰਘ ਰਾਣਾ ਨੂੰ ਮੁੱਢਲੀ ਸਹਾਇਤਾ ਦੇ ਕੇ ਇਲਾਜ ਲਈ ਸਿਵਲ ਹਸਪਤਾਲ ਰੋਪੜ ਭੇਜ ਦਿੱਤਾ ਗਿਆ।
ਜਾਂਚ ਅਧਿਕਾਰੀ ਨੇ ਦੱਸਿਆ ਮ੍ਰਿਤਕ ਸੰਤੋਸ਼ ਦੇਵੀ ਦੀ ਲਾਸ਼ ਨੂੰ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਦੇ ਮੁਰਦਾ ਘਰ ਵਿਚ ਰੱਖਵਾ ਦਿੱਤਾ ਗਿਆ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਤੋਂ ਬਾਅਦ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਇਹ ਵੀ ਪੜ੍ਹੋ- ਪਰਿਵਾਰ 'ਚ ਮਚਿਆ ਕੋਹਰਾਮ, ਨਕੋਦਰ ਵਿਖੇ ਮਾਪਿਆਂ ਦੇ ਜਵਾਨ ਪੁੱਤ ਦੀ ਸੱਪ ਦੇ ਡੱਸਣ ਕਾਰਨ ਮੌਤ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ