ਟਾਂਡਾ ਵਿਖੇ ਕਾਰ ਤੇ ਮੋਟਰਸਾਈਕਲ ਦੀ ਹੋਈ ਜ਼ਬਰਦਸਤ ਟੱਕਰ, ਪਤਨੀ ਦੀ ਮੌਤ, ਪਤੀ ਜ਼ਖ਼ਮੀ

05/30/2023 3:18:06 PM

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਮੋਮੀ)- ਜਹੂਰਾ ਤਲਵੰਡੀ ਡੱਡੀਆਂ ਰੋਡ 'ਤੇ ਹੁਣ ਵਾਪਰੇ ਸੜਕ ਹਾਦਸੇ ਵਿਚ ਕਾਰ ਦੀ ਲਪੇਟ ਵਿਚ ਆਉਣ ਕਾਰਨ ਇਕ ਔਰਤ ਦੀ ਮੌਤ ਹੋ ਗਈ ਅਤੇ ਮੋਟਰਸਾਈਕਲ ਚਲਾ ਰਿਹਾ ਉਸ ਦਾ ਪਤੀ ਜ਼ਖ਼ਮੀ ਹੋ ਗਿਆ। ਮੌਤ ਦਾ ਸ਼ਿਕਾਰ ਹੋਈ ਔਰਤ ਦੀ ਪਛਾਣ ਨਰਿੰਦਰ ਕੌਰ ਪਤਨੀ ਰਜਿੰਦਰ ਪਾਲ ਸਿੰਘ ਵਾਸੀ ਪਿੰਡ ਤਲਵੰਡੀ ਡੱਡੀਆਂ ਦੇ ਰੂਪ ਵਿਚ ਹੋਈ ਹੈ। 

PunjabKesari

ਇਹ ਹਾਦਸਾ ਦੁਪਹਿਰ ਕਰੀਬ 12.30 ਵਜੇ ਉਸ ਸਮੇਂ ਵਾਪਰਿਆ ਜਦੋਂ ਸੇਵਾ ਮੁਕਤ ਫ਼ੌਜੀ ਰਜਿੰਦਰਪਾਲ ਸਿੰਘ ਪੁੱਤਰ ਮੱਖਣ ਸਿੰਘ ਵਾਸੀ ਪਿੰਡ ਤਲਵੰਡੀ ਡੱਡੀਆਂ ਆਪਣੀ ਪਤਨੀ ਨਰਿੰਦਰ ਕੌਰ ਨਾਲ ਮੋਟਰਸਾਈਕਲ 'ਤੇ ਸਵਾਰ ਹੋ ਕੇ ਜਹੂਰਾ ਤੋਂ ਪਿੰਡ ਵਾਪਸ ਪਰਤ ਰਹੇ ਸਨ ਕਿ ਅਚਾਨਕ ਹੀ ਕਾਰ ਦੀ ਚਪੇਟ ਵਿਚ ਆ ਗਏ, ਜਿਸ ਕਾਰਨ ਮੋਟਰਸਾਈਕਲ ਦੇ ਪਿੱਛੇ ਬੈਠੀ ਨਰਿੰਦਰ ਕੌਰ ਦੀ ਘਟਨਾ ਸਥਾਨ 'ਤੇ ਹੀ ਮੌਤ ਹੋ ਗਈ ਜਦਕਿ ਰਜਿੰਦਰ ਪਾਲ ਸਿੰਘ ਇਸ ਹਾਦਸੇ ਵਿਚ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ।  ਜ਼ਖ਼ਮੀ ਹੋਏ ਰਜਿੰਦਰਪਾਲ ਸਿੰਘ ਨੂੰ 108 ਐਂਬੂਲੈਂਸ ਟੀਮ ਨੇ ਟਾਂਡਾ ਦੇ ਸਰਕਾਰੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਪੁਲਸ ਹਾਦਸੇ ਦੀ ਜਾਂਚ ਕਰ ਰਹੀ ਹੈ। ਹਾਦਸਾ ਕਿਹੜੇ ਹਾਲਾਤ ਵਿਚ ਹੋਇਆ ਫਿਲਹਾਲ ਇਸ ਦੀ ਜਾਣਕਾਰੀ ਨਹੀਂ ਮਿਲ ਸਕੀ ਹੈ। 

ਇਹ ਵੀ ਪੜ੍ਹੋ - ਫਗਵਾੜਾ: ਕ੍ਰਿਕਟ ਖੇਡਦੇ ਸਮੇਂ 12 ਸਾਲਾ ਬੱਚੇ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼ ਕੇ ਨਿਕਲੀ ਜਾਨ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani


shivani attri

Content Editor

Related News