ਇਕ ਔਰਤ ਹੈਰੋਇਨ ਸਮੇਤ ਗ੍ਰਿਫ਼ਤਾਰ
Sunday, May 04, 2025 - 05:18 PM (IST)

ਨਵਾਂਸ਼ਹਿਰ (ਤ੍ਰਿਪਾਠੀ)- ਸਦਰ ਥਾਣਾ ਨਵਾਂਸ਼ਹਿਰ ਦੀ ਪੁਲਸ ਨੇ ਇਕ ਔਰਤ ਨੂੰ 4.50 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ. ਐੱਚ. ਓ. ਸਬ ਇੰਸਪੈਕਟਰ ਅਸ਼ੋਕ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਦੌਰਾਨ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਭਾਲ ਲਈ ਥਾਣਾ ਸਦਰ ਨਵਾਂਸ਼ਹਿਰ ਤੋਂ ਪਿੰਡ ਘੱਕੇਵਾਲ ਵੱਲ ਨਹਿਰ ਦੇ ਕਿਨਾਰੇ ਜਾ ਰਹੀ ਸੀ ਤਾਂ ਪਿੰਡ ਹਿਆਲਾ ਨੇੜੇ ਸਾਹਮਣੇ ਤੋਂ ਇਕ ਔਰਤ ਪੈਦਲ ਆਉਂਦੀ ਵਿਖਾਈ ਦਿੱਤੀ, ਜਿਸ ਨੇ ਪੁਲਸ ਪਾਰਟੀ ਨੂੰ ਵੇਖ ਕੇ ਆਪਣੇ ਹੱਥ ਵਿੱਚ ਫੜਿਆ ਪਾਰਦਰਸ਼ੀ ਲਿਫ਼ਾਫ਼ਾ ਸੜਕ ’ਤੇ ਸੁੱਟ ਦਿੱਤਾ ਅਤੇ ਕਰਿਆਮ ਵੱਲ ਜਾਣ ਵਾਲੀ ਸੜਕ ਵੱਲ ਮੁੜ ਗਈ। ਉਸ ਨੂੰ ਪੁਲਸ ਮੁਲਾਜ਼ਮਾਂ ਦੀ ਮਦਦ ਨਾਲ ਕਾਬੂ ਕਰਕੇ ਜਦੋਂ ਸੁੱਟੇ ਹੋਏ ਲਿਫ਼ਾਫ਼ੇ ਦੀ ਜਾਂਚ ਕੀਤੀ ਗਈ ਤਾਂ ਉਸ ਵਿੱਚੋਂ 4.50 ਗ੍ਰਾਮ ਹੈਰੋਇਨ ਬਰਾਮਦ ਹੋਈ।
ਇਹ ਵੀ ਪੜ੍ਹੋ: ਪੰਜਾਬ ਦੇ ਕਈ ਕਾਰੋਬਾਰੀ ਤੇ ਟਰਾਂਸਪੋਰਟਰ ਨਿਸ਼ਾਨੇ ’ਤੇ, ਹੋ ਸਕਦੀ ਹੈ ਵੱਡੀ ਕਾਰਵਾਈ
ਐੱਸ. ਐੱਚ. ਓ. ਨੇ ਦੱਸਿਆ ਕਿ ਕਾਬੂ ਔਰਤ ਦੀ ਪਛਾਣ ਕੁਲਵਿੰਦਰ ਕੌਰ ਉਰਫ਼ ਕਾਕੀ ਪਤਨੀ ਦੇਬੂ ਵਾਸੀ ਲੰਗੜੋਆ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਕਾਬੂ ਦੋਸ਼ੀ ’ਤੇ ਪਹਿਲਾਂ ਵੀ ਐੱਨ. ਡੀ. ਪੀ. ਐੱਸ. ਤਹਿਤ 4 ਮਾਮਲੇ ਦਰਜ ਹਨ। ਐੱਸ. ਐੱਚ. ਓ. ਨੇ ਦੱਸਿਆ ਕਿ ਕਾਬੂ ਦੋਸ਼ੀ ਦੇ ਬਿਆਨ ਦੇ ਆਧਾਰ ’ਤੇ ਮਾਮਲੇ ਵਿੱਚ ਇਕ ਹੋਰ ਔਰਤ ਬੇਬੀ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ, ਜਿਸਦੀ ਅਜੇ ਗ੍ਰਿਫ਼ਤਾਰੀ ਨਹੀਂ ਹੋਈ ਹੈ। ਉਨ੍ਹਾਂ ਦੱਸਿਆ ਕਿ ਪੁਲਸ ਨੇ ਐੱਨ. ਡੀ. ਪੀ. ਐੱਸ. ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਡੇਰਾ ਬਿਆਸ ਨਾਲ ਜੁੜੀ ਵੱਡੀ ਖ਼ਬਰ, ਹਜ਼ੂਰ ਜਸਦੀਪ ਸਿੰਘ ਗਿੱਲ ਨੇ ਕੀਤਾ ਪਹਿਲਾ ਸਤਿਸੰਗ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e