ਡੀ.ਏ.ਵੀ. ਕਾਲਜ ਹਾਲਟ ਨੇੜੇ ਟਰੇਨ ਅੱਗੇ ਆ ਕੇ ਨੌਜਵਾਨ ਨੇ ਕੀਤੀ ਖੁਦਕੁਸ਼ੀ

07/05/2023 9:19:52 AM

ਜਲੰਧਰ (ਗੁਲਸ਼ਨ)- ਮੰਗਲਵਾਰ ਸ਼ਾਮ 5 ਵਜੇ ਦੇ ਕਰੀਬ ਸਥਾਨਕ ਡੀ. ਏ. ਵੀ. ਕਾਲਜ ਹਾਲਟ ਕੋਲ ਪੈਂਦੀਆਂ ਰੇਲਵੇ ਲਾਈਨਾਂ ’ਤੇ ਇਕ ਨੌਜਵਾਨ ਨੇ ਰੇਲ ਗੱਡੀ ਅੱਗੇ ਆ ਕੇ ਖੁਦਕੁਸ਼ੀ ਕਰ ਲਈ। ਸੂਚਨਾ ਮਿਲਣ ’ਤੇ ਜੀ.ਆਰ.ਪੀ. ਦੇ ਏ. ਐੱਸ. ਆਈ. ਹੀਰਾ ਸਿੰਘ ਮੌਕੇ ’ਤੇ ਪੁੱਜੇ ਤੇ ਜਾਂਚ ਤੋਂ ਬਾਅਦ ਲਾਸ਼ ਨੂੰ ਆਪਣੇ ਕਬਜ਼ੇ ’ਚ ਲੈ ਲਿਆ। 

ਪੜ੍ਹੋ ਇਹ ਅਹਿਮ ਖ਼ਬਰ-ਸੁਲਤਾਨਪੁਰ 'ਚ ਵੱਡੀ ਵਾਰਦਾਤ, 2 ਕਿਸਾਨਾਂ ਦਾ ਗੋਲੀ ਮਾਰ ਕੇ ਕਤਲ

ਜੀ.ਆਰ.ਪੀ .ਅਨੁਸਾਰ ਮੁੱਢਲੀ ਜਾਂਚ ’ਚ ਮਾਮਲਾ ਖੁਦਕੁਸ਼ੀ ਨਾਲ ਜੁੜਿਆ ਜਾਪਦਾ ਹੈ। ਏ. ਐੱਸ. ਆਈ. ਹੀਰਾ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਉਮਰ 30-35 ਸਾਲ ਦੇ ਦਰਮਿਆਨ ਜਾਪਦੀ ਹੈ। ਉਸ ਕੋਲੋਂ ਕੋਈ ਵੀ ਪਛਾਣ ਪੱਤਰ ਨਹੀਂ ਮਿਲਿਆ, ਜਿਸ ਨਾਲ ਉਸ ਦੀ ਪਛਾਣ ਹੋ ਸਕੇ। ਫਿਲਹਾਲ ਲਾਸ਼ ਨੂੰ ਕਬਜ਼ੇ ’ਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ ’ਚ ਰਖਵਾਇਆ ਗਿਆ ਹੈ। ਮ੍ਰਿਤਕ ਦੇ ਵਾਰਸਾਂ ਤੱਕ ਪਹੁੰਚਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਦੇ ਆਉਣ ਤੋਂ ਬਾਅਦ ਹੀ ਸਾਰੀ ਸਥਿਤੀ ਸਪੱਸ਼ਟ ਹੋਵੇਗੀ।

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

Vandana

This news is Content Editor Vandana