ਫਗਵਾੜਾ ''ਚ ਰੇਲ ਗੱਡੀ ਦੀ ਲਪੇਟ ’ਚ ਆਉਣ ਨਾਲ ਨੌਜਵਾਨ ਦੀ ਮੌਤ
Tuesday, Feb 13, 2024 - 12:55 PM (IST)

ਫਗਵਾੜਾ (ਜਲੋਟਾ)-ਫਗਵਾੜਾ ਦੇ ਪਿੰਡ ਮੌਲੀ ਨੇੜੇ ਇਕ ਅਣਪਛਾਤੇ ਨੌਜਵਾਨ ਦੀ ਰੇਲ ਗੱਡੀ ਦੀ ਲਪੇਟ ’ਚ ਆਉਣ ਨਾਲ ਮੌਤ ਹੋ ਗਈ। ਰੇਲਵੇ ਪੁਲਸ ਦੀ ਟੀਮ ਨੇ ਅਣਪਛਾਤੇ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਭੇਜ ਦਿੱਤਾ ਹੈ।
ਰੇਲਵੇ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਮ੍ਰਿਤਕ ਦੀ ਲਾਸ਼ ਨੂੰ ਪਛਾਣ ਲਈ ਅਗਲੇ 72 ਘੰਟਿਆਂ ਲਈ ਸਿਵਲ ਹਸਪਤਾਲ ਦੇ ਮੁਰਦਾਘਰ ’ਚ ਹੀ ਰੱਖਿਆ ਗਿਆ ਹੈ। ਇਸ ਤੋਂ ਬਾਅਦ ਵੀ ਜੇਕਰ ਲਾਸ਼ ਦੀ ਪਛਾਣ ਨਹੀਂ ਹੁੰਦੀ ਤਾਂ ਨਿਰਧਾਰਤ ਨਿਯਮਾਂ ਤਹਿਤ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ। ਮਾਮਲਾ ਹਾਦਸਾ ਹੈ ਜਾਂ ਖ਼ੁਦਕੁਸ਼ੀ ਜਾਂ ਕੁਝ ਹੋਰ, ਰੇਲਵੇ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ: ਹੁਸ਼ਿਆਰਪੁਰ ਤੋਂ ਵੀ ਵੱਡੇ ਕਾਫ਼ਲੇ ਨਾਲ ਦਿੱਲੀ ਰਵਾਨਾ ਹੋਏ ਕਿਸਾਨ, ਕਿਹਾ-ਹੁਣ ਨਹੀਂ ਹੱਟਾਂਗੇ ਪਿੱਛੇ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।