ਪਠਾਨਕੋਟ ਚੌਂਕ ’ਚ ਟਰੱਕ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ, ਕੇਸ ਦਰਜ

04/23/2023 11:44:55 AM

ਜਲੰਧਰ (ਵਰੁਣ)–ਪਠਾਨਕੋਟ ਚੌਂਕ ਫਲਾਈਓਵਰ ’ਤੇ ਇਕ ਤੇਜ਼ ਰਫ਼ਤਾਰ ਟਰੱਕ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਨਿਰਮਲ ਸਿੰਘ (27) ਪੁੱਤਰ ਮਹਿੰਦਰ ਸਿੰਘ ਨਿਵਾਸੀ ਆਨੰਦ ਨਗਰ ਮਕਸੂਦਾਂ ਵਜੋਂ ਹੋਈ ਹੈ। ਜਾਣਕਾਰੀ ਦਿੰਦਿਆਂ ਮਹਿੰਦਰ ਸਿੰਘ ਨੇ ਦੱਸਿਆ ਕਿ ਉਹ ਮਕਸੂਦਾਂ ਮੰਡੀ ਵਿਚ ਗੱਡੀ ਚਲਾਉਂਦੇ ਹਨ, ਜਦੋਂ ਉਹ ਕੰਮ ਤੋਂ ਫ੍ਰੀ ਹੋ ਕੇ ਘਰ ਪਰਤੇ ਤਾਂ ਕਿਸੇ ਨੇ ਫੋਨ ਕਰਕੇ ਦੱਸਿਆ ਕਿ ਉਨ੍ਹਾਂ ਦੇ ਬੇਟੇ ਨਿਰਮਲ ਦਾ ਐਕਸੀਡੈਂਟ ਹੋ ਗਿਆ ਹੈ, ਜਿਸ ਨੂੰ ਨਿੱਜੀ ਹਸਪਤਾਲ ਵਿਚ ਲਿਜਾਇਆ ਗਿਆ ਹੈ ਅਤੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਇਹ ਵੀ ਪੜ੍ਹੋ : ਜੇਕਰ ਤੁਸੀਂ ਵੀ ਰਾਤ ਦੇ ਸਮੇਂ ਘਰ ਜਾਂ ਦੁਕਾਨ ਦੇ ਬਾਹਰ ਖੜ੍ਹੀ ਕਰਦੇ ਹੋ ਕਾਰ ਤਾਂ ਹੋ ਜਾਓ ਸਾਵਧਾਨ

ਮਹਿੰਦਰ ਸਿੰਘ ਤੁਰੰਤ ਆਪਣੇ ਪਰਿਵਾਰਕ ਮੈਂਬਰਾਂ ਨਾਲ ਹਸਪਤਾਲ ਪਹੁੰਚੇ, ਜਿੱਥੇ ਉਨ੍ਹਾਂ ਆਪਣੇ ਬੇਟੇ ਦੀ ਲਾਸ਼ ਨੂੰ ਵੇਖਿਆ ਤਾਂ ਉਸ ਦੇ ਸਿਰ ’ਤੇ ਗੰਭੀਰ ਸੱਟਾਂ ਲੱਗੀਆਂ ਹੋਈਆਂ ਸਨ ਅਤੇ ਕਾਫ਼ੀ ਖ਼ੂਨ ਵੀ ਵਹਿ ਚੁੱਕਾ ਸੀ। ਦੋਸ਼ ਹੈ ਕਿ ਮੋਟਰਸਾਈਕਲ ’ਤੇ ਜਾਂਦੇ ਹੋਏ ਅਣਪਛਾਤੇ ਟਰੱਕ ਚਾਲਕ ਨੇ ਲਾਪ੍ਰਵਾਹੀ ਨਾਲ ਟਰੱਕ ਚਲਾਉਂਦਿਆਂ ਨਿਰਮਲ ਦੇ ਮੋਟਰਸਾਈਕਲ ਨੂੰ ਟੱਕਰ ਮਾਰੀ ਸੀ। ਹਾਦਸੇ ਤੋਂ ਬਾਅਦ ਚਾਲਕ ਟਰੱਕ ਸਮੇਤ ਫ਼ਰਾਰ ਹੋ ਗਿਆ। ਥਾਣਾ ਨੰਬਰ 8 ਦੀ ਪੁਲਸ ਨੇ ਮਹਿੰਦਰ ਸਿੰਘ ਦੇ ਬਿਆਨਾਂ ’ਤੇ ਟਰੱਕ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਉਸ ਦੀ ਪਛਾਣ ਕਰਨ ਦੇ ਯਤਨ ਸ਼ੁਰੂ ਕਰ ਦਿੱਤੇ ਹਨ।

ਇਹ ਵੀ ਪੜ੍ਹੋ : ਬਠਿੰਡਾ ਵਿਖੇ ਜੱਦੀ ਪਿੰਡ ਪਹੁੰਚੀ ਸੇਵਕ ਸਿੰਘ ਦੀ ਮ੍ਰਿਤਕ ਦੇਹ, ਸਰਕਾਰੀ ਸਨਮਾਨਾਂ ਨਾਲ ਦਿੱਤੀ ਗਈ ਅੰਤਿਮ ਵਿਦਾਈ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


shivani attri

Content Editor

Related News