ਇਕ ਨੌਜਵਾਨ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫ਼ਤਾਰ
Friday, May 23, 2025 - 06:56 PM (IST)

ਨੂਰਪੁਰਬੇਦੀ (ਸੰਜੀਵ ਭੰਡਾਰੀ)-ਜ਼ਿਲ੍ਹਾ ਪੁਲਸ ਮੁਖੀ ਰੂਪਨਗਰ ਵੱਲੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਕਾਰਵਾਈ ਕਰਦਿਆਂ ਨੂਰਪੁਰਬੇਦੀ ਪੁਲਸ ਨੇ ਦੇਰ ਸ਼ਾਮ ਗਸ਼ਤ ਦੌਰਾਨ ਇਕ ਪੈਦਲ ਜਾ ਰਹੇ ਨੌਜਵਾਨ ਨੂੰ ਨਸ਼ੀਲੇ ਪਦਾਰਥ ਸਣੇ ਕਾਬੂ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਥਾਣਾ ਨੂਰਪੁਰਬੇਦੀ ਅਧੀਨ ਪੈਂਦੀ ਪੁਲਸ ਚੌਂਕੀ ਕਲਵਾਂ ਦੇ ਇੰਚਾਰਜ ਏ. ਐੱਸ. ਆਈ. ਚਰਨ ਸਿੰਘ ਨੇ ਦੱਸਿਆ ਕਿ ਉਨ੍ਹਾਂ ’ਤੇ ਆਧਾਰਿਤ ਪੁਲਸ ਪਾਰਟੀ ’ਚ ਸ਼ਾਮਲ ਏ. ਐੱਸ. ਆਈ. ਰਣਜੀਤ ਸਿੰਘ, ਸੀਨੀਅਰ ਕਾਂਸਟੇਬਲ ਅਮਰੀਕ ਸਿੰਘ, ਕਾਂਸਟੇਬਲ ਰਵਿੰਦਰਵੀਰ ਸਿੰਘ ਅਤੇ ਪੀ. ਐੱਚ. ਜੀ. ਸੁਰਿੰਦਰ ਕੁਮਾਰ ਬਾਸਿਲਸਿਲਾ ਸ਼ੱਕੀ ਵਾਹਨਾਂ 'ਤੇ ਵਿਅਕਤੀਆਂ ਦੀ ਜਾਂਚ ਲਈ ਗਸ਼ਤ ਦੌਰਾਨ ਪਿੰਡ ਤਖਤਗੜ ਦੇ ਲਿੰਕ ਮਾਰਗ ’ਤੇ ਮੌਜੂਦ ਸਨ।
ਇਹ ਵੀ ਪੜ੍ਹੋ: ਪੰਜਾਬ 'ਚ ਇਨ੍ਹਾਂ ਜ਼ਿਲ੍ਹਿਆਂ ਲਈ 27 ਤੱਕ Alert, ਮੌਸਮ ਦੀ ਵੱਡੀ ਭਵਿੱਖਬਾਣੀ, ਜਾਣੋ ਕਦੋਂ ਪਵੇਗਾ ਮੀਂਹ
ਇਸ ਦੌਰਾਨ ਉਨ੍ਹਾਂ ਨੂੰ ਤਖ਼ਤਗੜ ਦੀ ਤਰਫ਼ੋਂ ਪੈਦਲ ਆਉਦਾ ਇਕ ਨੌਜਵਾਨ ਡੀ. ਏ. ਵੀ. ਸਕੂਲ ਲਾਗੇ ਵਿਖਾਈ ਦਿੱਤਾ। ਜਿਸ ਨੇ ਪੁਲਸ ਪਾਰਟੀ ਨੂੰ ਵੇਖ ਕੇ ਆਪਣੀ ਜੇਬ ’ਚੋਂ ਇਕ ਮੋਮੀ ਲਿਫ਼ਾਫ਼ਾ ਕੱਢ ਕੇ ਸੜਕ ਕਿਨਾਰੇ ਸੁੱਟ ਦਿੱਤਾ ਅਤੇ ਭੱਜਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਪੁਲਸ ਪਾਰਟੀ ਨੇ ਉਕਤ ਨੌਜਵਾਨ ਨੂੰ ਕਾਬੂ ਕਰਕੇ ਜਦੋਂ ਮੋਮੀ ਲਿਫ਼ਾਫ਼ੇ ਦੀ ਤਲਾਸ਼ੀ ਲਈ ਤਾਂ ਉਸ ਵਿਚੋਂ 15 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ। ਉਕਤ ਕਾਬੂ ਕੀਤੇ ਨੌਜਵਾਨ ਦੀ ਪਛਾਣ ਬਰਨਪ੍ਰੀਤ ਸਿੰਘ ਪੁੱਤਰ ਪਰਮਜੀਤ ਸਿੰਘ ਨਿਵਾਸੀ ਪਿੰਡ ਟੱਪਰੀਆਂ ਵਜੋਂ ਹੋਈ ਹੈ। ਉਸ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ: ਮਾਨ ਸਰਕਾਰ ਦੀ ਵੱਡੀ ਕਾਰਵਾਈ, MLA ਰਮਨ ਅਰੋੜਾ ਗ੍ਰਿਫ਼ਤਾਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e