ਭਾਂਡਿਆਂ ਦੀ ਦੁਕਾਨ ''ਤੇ ਕੰਮ ਕਰਨ ਵਾਲੇ ਨੌਜਵਾਨ ''ਤੇ ਅਣਪਛਾਤੇ ਵਿਅਕਤੀਆਂ ਨੇ ਕੀਤਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ

Sunday, Nov 26, 2023 - 05:17 PM (IST)

ਭਾਂਡਿਆਂ ਦੀ ਦੁਕਾਨ ''ਤੇ ਕੰਮ ਕਰਨ ਵਾਲੇ ਨੌਜਵਾਨ ''ਤੇ ਅਣਪਛਾਤੇ ਵਿਅਕਤੀਆਂ ਨੇ ਕੀਤਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ

ਕਪੂਰਥਲਾ (ਓਬਰਾਏ)- ਕਪੂਰਥਲਾ ਦੇ ਭਾਂਡਿਆਂ ਦੇ ਬਾਜ਼ਾਰ ਵਿੱਚ ਇੱਕ ਭਾਂਡਿਆਂ ਦੀ ਦੁਕਾਨ ਦੇ ਬਾਹਰ ਬੈਠੇ ਕਰਿੰਦੇ 'ਤੇ ਬੀਤੀ ਰਾਤ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਜ਼ਖ਼ਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਸੂਚਨਾ ਮਿਲਣ ਦੇ ਬਾਅਦ ਮੌਕੇ 'ਤੇ ਪਹੁੰਚੀ ਪੁਲਸ ਟੀਮ ਨੇ ਇੱਕ ਤੇਜ਼ਧਾਰ ਹਥਿਆਰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉੱਥੇ ਹੀ ਦੁਕਾਨ ਦੇ ਮਾਲਕ ਨੇ ਜ਼ਖ਼ਮੀ ਹੋਏ ਕਰਿੰਦੇ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਖੇ ਭਰਤੀ ਕਰਵਾਇਆ।

ਸਿਵਲ ਹਸਪਤਾਲ ਵਿਖੇ ਇਲਾਜ ਅਧੀਨ ਸੰਦੀਪ ਪੁੱਤਰ ਜਸਪਾਲ ਸਿੰਘ ਨੇ ਦੱਸਿਆ ਕਿ ਉਹ ਭਾਂਡਿਆਂ ਦੇ ਬਾਜ਼ਾਰ ਵਿੱਚ ਇੱਕ ਦੁਕਾਨ 'ਤੇ ਕੰਮ ਕਰਦਾ ਹੈ। ਸ਼ਨੀਵਾਰ ਨੂੰ ਇੱਕ ਨੌਜਵਾਨ ਨੇ ਉਨ੍ਹਾਂ ਦੀ ਦੁਕਾਨ ਤੋਂ ਸਵੇਰੇ ਸਾਮਾਨ ਚੋਰੀ ਕੀਤਾ ਸੀ, ਜਿਸ ਨੂੰ ਕਾਬੂ ਕਰ ਕੇ ਪੁਲਸ ਦੇ ਹਵਾਲੇ ਕਰ ਦਿੱਤਾ ਗਿਆ ਸੀ। ਰਾਤ ਵੇਲੇ ਜਦੋਂ ਉਹ ਦੁਕਾਨ ਦਾ ਸਾਮਾਨ ਸਾਂਭ ਰਹੇ ਸਨ ਤਾਂ ਲਗਭਗ 8:30 ਵਜੇ ਉਹ ਦੁਕਾਨ ਦੇ ਬਾਹਰ ਸੀ, ਜਦੋਂ ਅਚਾਨਕ ਕੁਝ ਨੌਜਵਾਨਾਂ ਨੇ ਉਸ 'ਤੇ ਹਮਲਾ ਕਰ ਦਿੱਤਾ। ਰੌਲ਼ਾ ਪਾਉਣ 'ਤੇ ਹਮਲਾਵਰ ਉੱਥੋਂ ਭੱਜ ਗਏ ਤੇ ਜਲਦੀ 'ਚ ਉਨ੍ਹਾਂ ਦਾ ਇਕ ਹਥਿਆਰ ਵੀ ਉੱਥੇ ਹੀ ਡਿੱਗ ਗਿਆ।

ਇਹ ਵੀ ਪੜ੍ਹੋ- ਭਿਆਨਕ ਸੜਕ ਹਾਦਸੇ ਨੇ ਵਿਛਾਏ ਸਥੱਰ, ਬੱਸ ਦੀ ਲਪੇਟ 'ਚ ਆਉਣ ਨਾਲ 2 ਦੋਸਤਾਂ ਦੀ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Harpreet SIngh

Content Editor

Related News