ਸੈਲੂਨ ’ਤੇ ਕੰਮ ਕਰਨ ਵਾਲੇ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, 4 ਨਾਮਜ਼ਦ
Saturday, Aug 12, 2023 - 04:58 PM (IST)

ਨਵਾਂਸ਼ਹਿਰ (ਤ੍ਰਿਪਾਠੀ)-ਸੈਲੂਨ ’ਤੇ ਕੰਮ ਕਰਨ ਵਾਲੇ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨ ਦੇ ਦੋਸ਼ ਵਿਚ ਪੁਲਸ ਨੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਗੁਰਜਿੰਦਰ ਕੁਮਾਰ ਉਰਫ਼ ਰਾਜਨ ਪੁੱਤਰ ਮਹਿੰਦਰ ਪਾਲ ਵਾਸੀ ਹਾਜੀਪੁਰ ਲਹਿਰਾ ਥਾਣਾ ਗੜ੍ਹਸ਼ੰਕਰ ਨੇ ਦੱਸਿਆ ਕਿ ਉਸ ਦੀ ਭੂਆ ਦਾ ਲੜਕਾ ਕਰਨ ਕੁਮਾਰ ਉਰਫ਼ ਬਿੱਲਾ ਪੁੱਤਰ ਸੁਰਜੀਤ ਕੁਮਾਰ ਵਾਸੀ ਖਾਨਪੁਰ ਤਹਿਸੀਲ ਗੜ੍ਹਸ਼ੰਕਰ ਪਿੰਡ ਮਜਾਰੀ ਵਿਖੇ ਸੇਟੀ ਮਾਰਕੀਟ ਵਿਖੇ ਸਥਿਤ ਸਟਾਈਵਲ ਹੇਅਰ ਸਟੂਡੀਓ ਦੀ ਦੁਕਾਨ ’ਤੇ ਹੇਅਰ ਕਟਿੰਗ ਦਾ ਕੰਮ ਕਰਦਾ ਹੈ।
ਇਹ ਵੀ ਪੜ੍ਹੋ- ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਜਲੰਧਰ 'ਚ ਬੰਦ ਰਹਿਣਗੇ ਇਹ ਰਸਤੇ, ਟ੍ਰੈਫਿਕ ਪੁਲਸ ਵੱਲੋਂ ਰੂਟ ਪਲਾਨ ਜਾਰੀ
ਬੀਤੇ ਦਿਨ ਉਹ ਨਵਾਂਸ਼ਹਿਰ ਵਿਖੇ ਸਾਮਾਨ ਲੈਣ ਗਿਆ ਸੀ, ਜਦੋਂ ਉਹ ਵਾਪਸ ਦੁਕਾਨ ’ਤੇ ਪਹੁੰਚਿਆ ਤਾਂ ਕਾਲੂ ਨਾਂ ਦਾ ਲੜਕਾ ਦੁਕਾਨ ਦੇ ਅੰਦਰ ਦਾਖ਼ਲ ਹੋਇਆ। ਉਸ ਦੇ ਨਾਲ 3 ਨੌਜਵਾਨ ਹੋਰ ਆਏ ਅਤੇ ਉਨ੍ਹਾਂ ਕਰਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ।
ਉਕਤ ਹਮਲਾਵਰ ਕਰਨ ਨੂੰ ਘੜੀਸਦੇ ਹੋਏ ਦੁਕਾਨ ਤੋਂ ਬਾਹਰ ਲੈ ਆਏ ਅਤੇ ਸਵਿੱਫਟ ਕਾਰ ਵਿਚ ਪਾ ਦਿੱਤਾ। ਪੁਲਸ ਨੇ ਉਕਤ ਸ਼ਿਕਾਇਤ ਦੇ ਆਧਾਰ ’ਤੇ ਕਾਲੂ, ਮੋਹਿਤ, ਕਰਨੇ ਅਤੇ ਬਗੇਮੋਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਸ ਦੇ ਜਾਂਚ ਅਫ਼ਸਰ ਏ. ਐੱਸ. ਆਈ. ਪ੍ਰੇਮ ਲਾਲ ਨੇ ਦੱਸਿਆ ਕਿ ਅਗਵਾ ਹੋਏ ਨੌਜਵਾਨ ਨੂੰ ਪੁਲਸ ਨੇ ਬਰਾਮਦ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਪੁਲਸ ਲਗਾਤਾਰ ਰੇਡ ਕਰ ਰਹੀ ਹੈ ਅਤੇ ਜਲਦ ਹੀ ਮੁਲਜ਼ਮ ਗ੍ਰਿਫ਼ਤਾਰ ਕਰ ਲਏ ਜਾਣਗੇ।
ਇਹ ਵੀ ਪੜ੍ਹੋ-ਮੁਕਤਸਰ ਸਾਹਿਬ ਤੋਂ ਵੱਡੀ ਖ਼ਬਰ, ਕਾਂਗਰਸ ਛੱਡ ਕੇ ਭਾਜਪਾ 'ਚ ਸ਼ਾਮਲ ਹੋਏ ਇਸ ਆਗੂ ਦੀ ਗੋਲ਼ੀ ਲੱਗਣ ਨਾਲ ਮੌਤ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ