ਜੰਗਲਾਤ ਮਹਿਕਮੇ ''ਚ ਨੌਕਰੀ ਕਰਨ ਵਾਲੇ ਨੌਜਵਾਨ ਦੀ ਸੜਕ ਹਾਦਸੇ ''ਚ ਮੌਤ
Thursday, Jun 20, 2024 - 12:38 PM (IST)
ਗੜ੍ਹਦੀਵਾਲਾ (ਮੁਨਿੰਦਰ ਸ਼ਰਮਾ)-ਦਸੂਹਾ ਹੁਸ਼ਿਆਰਪੁਰ ਰੋਡ 'ਤੇ ਬੀਤ ਰਾਤ ਪਿੰਡ ਮਾਛੀਆਂ ਨੇੜੇ ਵਾਪਰੇ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ। ਹਾਦਸਾ 9.30 ਵਜੇ ਦੇ ਕਰੀਬ ਉਸ ਵੇਲੇ ਵਾਪਰਿਆ ਜਦੋਂ ਹਰਿਆਣਾ ਰੋਡਵੇਜ ਦੀ ਬੱਸ ਦੀ ਚਪੇਟ ਵਿਚ ਆਉਣ ਕਾਰਨ ਮੋਟਰਸਾਈਕਲ ਸਵਾਰ ਅਮਨਦੀਪ ਸਿੰਘ ਦੀ ਮੌਤ ਹੋ ਗਈ।
ਗੜ੍ਹਦੀਵਾਲਾ ਪੁਲਸ ਨੇ ਹਾਦਸੇ ਵਿਚ ਮਾਰੇ ਗਏ ਨੌਜਵਾਨ ਦੇ ਪਿਤਾ ਦੀਵਾਨ ਸਿੰਘ ਪੁੱਤਰ ਅਮੀ ਚੰਦ ਵਾਸੀ ਸ਼ੇਖ਼ਾਂ ਦੇ ਬਿਆਨ ਦੇ ਆਧਾਰ 'ਤੇ ਬੱਸ ਚਾਲਕ ਸੁਸ਼ੀਲ ਕੁਮਾਰ ਪੁੱਤਰ ਸੁਰੇਸ਼ ਕੁਮਾਰ ਵਾਸੀ ਨਾਰਾਣਾ (ਪਾਨੀਪਤ ) ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਅਮਨਦੀਪ ਜੰਗਲਾਤ ਮਹਿਕਮੇ ਵਿਚ ਨੌਕਰੀ ਕਰਦਾ ਸੀ ਅਤੇ ਡਿਊਟੀ ਤੋਂ ਵਾਪਸ ਆਉਂਦੇ ਸਮੇ ਹਾਦਸੇ ਦਾ ਸ਼ਿਕਾਰ ਹੋ ਗਿਆ।
ਇਹ ਵੀ ਪੜ੍ਹੋ- ਜਲੰਧਰ 'ਚ ਕਾਂਗਰਸ ਦੇ 2 ਸੀਨੀਅਰ ਆਗੂ 6 ਸਾਲ ਲਈ ਸਸਪੈਂਡ, ਮਹਿੰਦਰ ਸਿੰਘ ਕੇ. ਪੀ. ਦੇ ਹਨ ਖਾਸਮਖਾਸ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।