ਆਮ ਆਦਮੀ ਕਲੀਨਿਕ ''ਚ 1 ਕਰੋੜ ਲੋਕਾਂ ਨੇ ਕਰਵਾਇਆ ਇਲਾਜ, 20 ਲੱਖ ਲੋਕਾਂ ਨੇ ਕਰਵਾਏ ਮੁਫਤ ਟੈਸਟ

02/12/2024 8:03:24 PM

ਜਲੰਧਰ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਮ ਲੋਕਾਂ ਲਈ ਸਿਹਤ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਕੋਸ਼ਿਸ਼ਾਂ ਕਰ ਰਹੀ ਹੈ। ਇਸ ਮੰਤਵ ਲਈ ਸੂਬਾ ਸਰਕਾਰ ਵਲੋਂ ਸੂਬੇ ’ਚ 664 ਆਮ ਆਦਮੀ ਕਲੀਨਿਕ ਖੋਲੇ ਗਏ ਹਨ, ਜੋ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਘਰ ਦੇ ਕੋਲ ਮੁਹੱਈਆ ਕਰਵਾ ਰਹੇ ਹਨ। 

ਇਨ੍ਹਾਂ ਕਲੀਨਿਕਾਂ ’ਚ 80 ਤਰ੍ਹਾਂ ਦੀਆਂ ਦਵਾਈਆਂ ਮੁਫਤ ’ਚ ਦਿੱਤੀਆਂ ਜਾ ਰਹੀਆਂ ਹਨ। 41 ਤਰ੍ਹਾਂ ਦੇ ਕਲੀਨੀਕਲ ਟੈਸਟ ਵੀ ਮੁਫਤ ਹੋ ਰਹੇ ਹਨ। 1 ਕਰੋੜ ਤੋਂ ਵੱਧ ਲੋਕ ਇਨ੍ਹਾਂ ਕਲੀਨਿਕਾਂ ’ਚ ਇਲਾਜ ਕਰਵਾ ਚੁੱਕੇ ਹਨ। ਇਹ ਆਮ ਆਦਮੀ ਕਲੀਨਿਕ ਪਿੰਡਾਂ ਅਤੇ ਕਸਬਿਆਂ ’ਚ ਸਥਿਤ ਪੀ. ਐੱਚ. ਸੀ. ਦੀਆਂ ਮੌਜੂਦਾ ਇਮਾਰਤਾਂ ’ਚ ਨਵੀਆਂ ਮਸ਼ੀਨਰੀਆਂ ਅਤੇ ਬੁਨਿਆਦੀ ਢਾਂਚਿਆਂ ਨੂੰ ਅਪਗ੍ਰੇਡ ਕਰ ਕੇ ਤਿਆਰ ਕੀਤੇ ਗਏ ਹਨ। ਇਨ੍ਹਾਂ ਕਲੀਨਿਕਾਂ ’ਚ ਨੌਜਵਾਨਾਂ ਨੂੰ 2699 ਨੌਕਰੀਆਂ ਵੀ ਦਿੱਤੀਆਂ ਗਈਆਂ ਹਨ। 

ਇਹ ਖ਼ਬਰ ਵੀ ਪੜ੍ਹੋ : ਅਦਾਕਾਰਾ ਮੈਂਡੀ ਤੱਖਰ ਦੀਆਂ ਪਤੀ ਨਾਲ ਦਿਲਕਸ਼ ਤਸਵੀਰਾਂ ਆਈਆਂ ਸਾਹਮਣੇ, ਸੰਗੀਤ ਸੈਰੇਮਨੀ ’ਚ ਦਿਸੇ ਇਕੱਠੇ

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 75ਵੇਂ ਆਜ਼ਾਦੀ ਦਿਹਾੜੇ ’ਤੇ 100 ਆਮ ਆਦਮੀ ਕਲੀਨਿਕ ਲੋਕ-ਅਰਪਣ ਕੀਤੇ ਸਨ। ਇਕ ਸਾਲ ’ਚ ਆਮ ਆਦਮੀ ਕਲੀਨਿਕਾਂ ਦੀ ਗਿਣਤੀ ਸਾਢੇ 6 ਗੁਣਾ ਵਧ ਗਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

sunita

This news is Content Editor sunita