ਅਕਾਲੀ ਦਲ ਤੇ 'ਆਪ' ਨੂੰ ਝਟਕਾ, ਵਰਕਰ ਪਾਰਟੀ ਛੱਡ ਕੇ ਕਾਂਗਰਸ 'ਚ ਸ਼ਾਮਲ

08/20/2018 3:54:17 PM

ਮੱਲੀਆਂ ਕਲਾਂ (ਟੁੱਟ)— ਦੂਜੀਆਂ ਪਾਰਟੀਆਂ ਤੋਂ ਸ਼ਾਮਲ ਹੋਏ ਵਰਕਰਾਂ ਦਾ ਕਾਂਗਰਸ ਪਾਰਟੀ 'ਚ ਪੂਰਾ ਮਾਣ ਸਤਿਕਾਰ ਕੀਤਾ ਜਾਵੇਗਾ। ਯੂਥ ਵਰਗ ਪਾਰਟੀ ਲਈ ਰੀੜ੍ਹ ਦੀ ਹੱਡੀ ਹਨ। ਇਹ ਪ੍ਰਗਟਾਵਾ ਪਿੰਡ ਗਿੱਲ ਵਿਖੇ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਤੋਂ ਕਾਂਗਰਸ ਪਾਰਟੀ 'ਚ ਸ਼ਾਮਲ ਹੋਏ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਕਾਂਗਰਸ ਪਾਰਟੀ ਦੇ ਸੀਨੀਅਰ ਨੇਤਾ ਅਤੇ ਵਿਧਾਨ ਸਭਾ ਹਲਕਾ ਨਕੋਦਰ ਕਾਂਗਰਸ ਇੰਚਾਰਜ ਜਗਬੀਰ ਸਿੰਘ ਬਰਾੜ ਨੇ ਕੀਤਾ। ਇਸ ਮੌਕੇ ਕਾਂਗਰਸ ਬਲਾਕ ਪ੍ਰਧਾਨ ਨਕੋਦਰ ਹਰਦੇਵ ਸਿੰਘ ਔਜਲਾ ਅਤੇ ਵਿਧਾਨ ਸਭਾ ਹਲਕਾ ਨਕੋਦਰ ਯੂਥ ਪ੍ਰਧਾਨ ਭਵਨੇਸ਼ ਕੰਡਾ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ। 

ਇਸ ਮੌਕੇ ਜਗਬੀਰ ਸਿੰਘ ਬਰਾੜ ਨੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜੋ ਵਾਅਦੇ ਕੀਤੇ ਗਏ ਸਨ, ਉਨ੍ਹਾਂ ਨੂੰ ਇਕ-ਇਕ ਕਰ ਕੇ ਪੂਰਾ ਕੀਤਾ ਜਾਵੇਗਾ। ਇਸ ਮੌਕੇ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ 'ਚੋਂ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ ਵਰਕਰਾਂ 'ਚ ਹੈਪੀ ਖਾਲਸਾ, ਅਵਤਾਰ ਸਿੰਘ ਗਿੱਲ, ਬਲਜੀਤ ਸਿੰਘ, ਸੁਖਬੀਰ ਸਿੰਘ, ਬੌਬੀ ਕੈਂਥ, ਦਵਿੰਦਰ ਸਿੰਘ, ਰੀਤੂ ਗਿੱਲ, ਖੀਰੂ ਗਿੱਲ, ਵਿੱਕੀ ਜੱਸਲ, ਬਲਦੇਵ ਸਿੰਘ ਗਿੱਲ, ਸੂਰਜ ਗਿੱਲ ਲੰਬੜਦਾਰ, ਦੀਪ ਪਹਿਲਵਾਨ, ਜੋਗਿੰਦਰ ਸਿੰਘ, ਜੀਤਾ ਗਿੱਲ ਅਤੇ ਗੁੱਲੂ ਆਦਿ ਸ਼ਾਮਲ ਸਨ। ਇਸ ਸਮੇਂ ਸਾਬਕਾ ਸਰਪੰਚ ਸਰਬਨ ਸਿੰਘ ਗਿੱਲ, ਜਗੀਰਾ ਗਿੱਲ ਕਾਲਾ, ਬਾਬਾ ਸੁਖਦੇਵ ਸਿੰਘ ਆਦਿ ਪਤਵੰਤੇ ਸੱਜਣਾਂ ਵੱਲੋਂ ਦੂਜੀਆਂ ਪਾਰਟੀਆਂ 'ਚੋਂ ਕਾਂਗਰਸ ਪਾਰਟੀ 'ਚ ਸ਼ਾਮਲ ਹੋਏ ਵਰਕਰਾਂ ਦਾ ਸਿਰੋਪਾਓ ਨਾਲ ਸਨਮਾਨ ਕੀਤਾ ਗਿਆ।