ਪ੍ਰਵਾਸੀ ਭਾਰਤੀ ਸੂਬੇ ’ਚ ਕਰਨਗੇ ਨਿਵੇਸ਼, ਮਿਲਣਗੀਆਂ ਸਾਰੀਆਂ ਸਹੂਲਤਾਂ: ਕੈਬਨਿਟ ਮੰਤਰੀ ਜ਼ਿੰਪਾ

Sunday, Apr 03, 2022 - 12:58 PM (IST)

ਪ੍ਰਵਾਸੀ ਭਾਰਤੀ ਸੂਬੇ ’ਚ ਕਰਨਗੇ ਨਿਵੇਸ਼, ਮਿਲਣਗੀਆਂ ਸਾਰੀਆਂ ਸਹੂਲਤਾਂ: ਕੈਬਨਿਟ ਮੰਤਰੀ ਜ਼ਿੰਪਾ

ਹੁਸ਼ਿਆਰਪੁਰ (ਰਾਕੇਸ਼)- ਆਮ ਆਦਮੀ ਪਾਰਟੀ ਦੇ ਪ੍ਰਵਾਸੀ ਭਾਰਤੀਆਂ ਵੱਲੋਂ ਬੀਤੇ ਦਿਨ ਕੀਤੀ ਗਈ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜ਼ਿੰਪਾ ਨੇ ਕਿਹਾ ਕਿ ਜੇਕਰ ਪ੍ਰਵਾਸੀ ਭਾਰਤੀ ਸੂਬੇ ’ਚ ਨਿਵੇਸ਼ ਕਰਕੇ ਇਥੇ ਰੋਜ਼ਗਾਰ ਦੇ ਸਾਧਨ ਪੈਦਾ ਕਰਦੇ ਹਨ ਤਾਂ ਪੰਜਾਬ ਸਰਕਾਰ ਉਨ੍ਹਾਂ ਨੂੰ ਇਸ ਸਬੰਧੀ ਪੂਰਾ ਸਹਿਯੋਗ ਦੇਵੇਗੀ। 

ਉਨ੍ਹਾਂ ਕਿਹਾ ਕਿ ਅੱਜ ਲੋਕਾਂ ਦੇ ਬੱਚੇ ਪੜ੍ਹਨ-ਲਿਖਣ ਲਈ ਬਾਹਰ ਜਾ ਰਹੇ ਹਨ ਅਤੇ ਉਸ ਤੋਂ ਬਾਅਦ ਉਨ੍ਹਾਂ ਦੇ ਮਾਪੇ ਇਕੱਲੇ ਰਹਿ ਜਾਂਦੇ ਹਨ। ਇਸ ਲਈ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਆਮ ਆਦਮੀ ਪਾਰਟੀ ਐੱਨ. ਆਰ. ਆਈਜ਼ ਨੂੰ ਪੰਜਾਬ ’ਚ ਨਿਵੇਸ਼ ਕਰਨ ਦਾ ਸੱਦਾ ਦਿੰਦੀ ਹੈ ਅਤੇ ਉਨ੍ਹਾਂ ਨੂੰ ਹਰ ਤਰ੍ਹਾਂ ਦੀਆਂ ਸਹੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਦ੍ਰਿੜ੍ਹ ਹੈ।

ਇਹ ਵੀ ਪੜ੍ਹੋ: ਜਲੰਧਰ ਵਿਖੇ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ’ਚ ਪਤਨੀ ਤੇ ਸੁਹਰਿਆਂ ਬਾਰੇ ਕੀਤਾ ਇਹ ਖ਼ੁਲਾਸਾ

ਉਨ੍ਹਾਂ ਕਿਹਾ ਕਿ ਆਮ ਆਦਮੀ ਦੀ ਸਰਕਾਰ ਬਣਨ ਨਾਲ ਪੁਰਾਣੀ ਵਿਵਸਥਾ ਪੂਰੀ ਤਰ੍ਹਾਂ ਬਦਲ ਜਾਵੇਗੀ। ਕਿਸੇ ਨੂੰ ਵੀ ਉਨ੍ਹਾਂ ਦੇ ਹੱਕੀ ਕੰਮ ਲਈ ਦਫ਼ਤਰ ਵਿਚ ਧੱਕੇ ਨਹੀਂ ਖਾਣੇ ਪੈਣਗੇ। ਸੂਬੇ ਦੇ ਹਰ ਵਰਗ ਲਈ 300 ਯੂਨਿਟ ਬਿਜਲੀ ਮੁਫ਼ਤ ਕਰਨ ਦੇ ਮੁੱਦੇ ’ਤੇ ਪੁੱਛੇ ਸਵਾਲ ਦੇ ਜਵਾਬ ਵਿਚ ਬ੍ਰਹਮਾ ਸ਼ੰਕਰ ਜ਼ਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਸਿਰ 3.50 ਲੱਖ ਕਰੋੜ ਰੁਪਏ ਦਾ ਕਰਜ਼ਾ ਹੈ, ਜਿਸ ਕਾਰਨ ਹਰ ਪੰਜਾਬੀ ’ਤੇ 2 ਕਰੋੜ ਰੁਪਏ ਦਾ ਕਰਜ਼ਾ ਖੜ੍ਹਾ ਹੋ ਜਾਂਦਾ ਹੈ। ਪੰਜਾਬ ਸਰਕਾਰ ਵਾਅਦੇ ਮੁਤਾਬਕ ਲੋਕਾਂ ਨੂੰ 300 ਯੂਨਿਟ ਬਿਜਲੀ ਮੁਫ਼ਤ ਦੇਵੇਗੀ ਪਰ ਇਸ ਨੂੰ ਸਿਸਟਮ ਠੀਕ ਕਰਨ ਲਈ ਕੁਝ ਸਮਾਂ ਚਾਹੀਦਾ ਹੈ।

ਇਹ ਵੀ ਪੜ੍ਹੋ: ਮਨੀ ਲਾਂਡਰਿੰਗ ਦੇ ਮਾਮਲੇ ’ਚ ਈ. ਡੀ. ਨੇ ਪੰਜਾਬ ਪੁਲਸ ਦੇ ਸਾਬਕਾ SSP ਦੀ ਜਾਇਦਾਦ ਕੀਤੀ ਅਟੈਚ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News