‘ਆਪ’ ਲੋਹੜੀ ਵਾਲੇ ਦਿਨ ਫੂਕੇਗੀ ਕਾਲੇ ਕਾਨੂੰਨਾਂ ਦੀਆਂ ਕਾਪੀਆਂ: ਵਿਧਾਇਕ ਰੌੜੀ

01/11/2021 5:06:07 PM

ਨਵਾਂਸ਼ਹਿਰ (ਮਨੋਰੰਜਨ)— ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਗੜਸ਼ੰਕਰ ਦੇ ਵਿਧਾਇਕ ਜੈ ਕਿਸ਼ਨ ਰੋੜੀ ਨੇ ਐਲਾਨ ਕੀਤਾ ਕਿ 13 ਜਨਵਰੀ ਲੋਹੜੀ ਵਾਲੇ ਦਿਨ ਪਾਰਟੀ ਵਰਕਰਾ ਕਿਸਾਨ ਵਿਰੋਧੀ ਕਾਲੇ ਕਾਨੂੰਨਾ ਦੀਅੰ ਕਾਪੀਆਂ ਫੂਕੇਗੀ। ਜੈ ਕਿਸ਼ਨ ਰੋੜੀ ਅਤੇ ਪਾਰਟੀ ਦੇ ਹੋਰ ਨੇਤਾ ਸੋਮਵਾਰ ਨਵਾਂਸ਼ਹਿਰ ਵਿੱਚ ਪੱਤਰਕਾਰਾਂ ਨੂੰ ਸੰਬੋਧਨ ਕਰ ਰਹੇ ਸੀ। ਰੋੜੀ ਨੇ ਕਿਹਾ ਕਿ ਲੋਹੜੀ ਦੀ ਸ਼ਾਮ ਵੀ ਇਸ ਵਾਰ ਕਿਸਾਨ ਅੰਦੋਲਨ ਵਿੱਚ ਸ਼ਹੀਦ ਹੋਣ ਵਾਲੇ ਸ਼ਹੀਦਾਂ ਨੂੰ ਸਮਰਪਿਤ ਕੀਤੀ ਜਾਵੇਗੀ। 

ਇਹ ਵੀ ਪੜ੍ਹੋ : ਕੱਚੇ ਮੁਲਾਜ਼ਮਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਨੋਖਾ ਫ਼ਰਮਾਨ

ਉਨ੍ਹਾਂ ਕਿਹਾ ਕਿ ਅੱਜ ਸਾਡੇ ਅੰਨਦਾਤਾ ਆਪਣੀ ਹੋਦ ਬਚਾਉਣ ਨੂੰ ਲੈ ਕੇ ਕੇਂਦਰ ਦੇ ਖੇਤਾ ਬਾਰੇ ਬਣਾਏ ਗਏ ਕਾਲੇ ਕਾਨੂੰਨਾਂ ਖ਼ਿਲਾਫ਼ ਕੜਾਕੇ ਦੀ ਠੰਡ ’ਚ ਦਿੱਲੀ ਦੀਆਂ ਸਰਹੱਦਾਂ ’ਤੇ ਦਿਨ ਰਾਤ ਅੰਦੋਲਨ ਕਰ ਰਿਹਾ ਹੈ।  ਇਸ ਅੰਦੋਲਨ ਵਿੱਚ 50 ਤੋਂ ਜ਼ਿਆਦਾ ਕਿਸਾਨ ਸ਼ਹੀਦ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਲੰਟੀਅਰ ਦੇ ਵੱਲੋਂ ਪੰਜਾਬ ਦੇ ਹਰ ਪਿੰਡ, ਮੁਹੱਲੇ , ਗਲੀ ਵਿੱਚ ਲੋਹੜੀ ਦੀ ਸ਼ਾਮ ਨੂੰ ਕਿਸਾਨ ਸੰਘਰਸ਼ ਵਿੱਚ ਸ਼ਹੀਦ ਹੋਏ ਕਿਸਾਨਾ ਨੂੰ ਸ਼ਰਧਾਂਜਲੀ ਦੇਣਗੇ। ਉਨ੍ਹਾਂ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਵਾਰ ਲੋਹੜੀ ਵਾਲੇ ਦਿਨ ਆਪਣੇ ਤਿਉਹਾਰ ਮਨਾਉਂਦੇ ਹੋਏ ਕਿਸਾਨ ਅੰਦੋਲਨ ਦਾ ਹਿੱਸਾ ਬਣੇ। 

ਇਹ ਵੀ ਪੜ੍ਹੋ : ਇਕਲੌਤੇ ਪੁੱਤ ਦਾ ਵਿਛੋੜਾ ਨਾ ਸਹਾਰ ਸਕੀ ਮਾਂ, ਮੌਤ ਦੇ ਦੋ ਦਿਨਾਂ ਬਾਅਦ ਹੀ ਸਦਮੇ ’ਚ ਤੋੜਿਆ ਦਮ

ਉਨ੍ਹਾਂ ਕਿਹਾ ਕਿ ਜਦੋਂਕਿ ਮੋਦੀ ਸਰਕਾਰ ਕੇਂਦਰ ’ਚ ਆਈ ਹੈ। ਉਸ ਨੇ ਲੋਕ ਮਾਰੂ ਕਾਨੂੰਨ ਹੀ ਪਾਸ ਕੀਤੇ ਹਨ, ਜਿਸੇ ਕਾਰਨ ਲੋਕਾ ’ਚ ਮੌਜੂਦਾ ਮੋਦੀ ਸਰਕਾਰ ਖ਼ਿਲਾਫ਼ ਭਾਰੀ ਰੋਸ਼ ਅਤੇ ਗੁੱਸਾ ਹੈ।  ਉਨ੍ਹਾਂ ਕਿਹਾ ਕਿ ਦਿੱਲੀ ਨੂੰ ਚਾਰੇ ਪਾਸਿਓਂ ਘੇਰੀ ਬੈਠੇ ਕਿਸਾਨਾਂ ਦੇ ਨਾਲ ਪੂਰੀ ਜਨਤਾ ਨਾਲ ਖੜੀ ਹੈ। ਸਰਕਾਰ ਨੂੰ ਇਹ ਕਾਲੇ ਕਾਨੂੰਨ ਵਾਪਸ ਹੀ ਲੈਣੇ ਹੋਣਗੇ। ਇਸ ਮੌਕੇ ’ਤੇ ਜ਼ਿਲ੍ਹਾ ਪ੍ਰਧਾਨ ਸ਼ਿਵ ਕਰਨ ਚੇਚੀ, ਸਤਨਾਮ ਜਲਵਾਹਾ, ਚੰਦਰ ਮੋਹਨ ਜੇਡੀ, ਗਗਨਅਗਨੀਹੋਤਰੀ, ਤਜਿੰਦਰ ਤੇਜਾ, ਬਲਾਕ ਪ੍ਰਧਾਨ ਕੁਲਵੰਤ, ਸੰਤੋਸ਼ ਕਟਾਰੀਆ, ਰਣਵੀਰ ਰਾਣਾ, ਸੁਰਿੰਦਰ ਸੰਘਾ, ਬਿੱਟੂ ਰਾਣਾ, ਰਾਕੇਸ਼ ਚੁੰਬਰ, ਕਰਨ ਕਟਾਰੀਆ , ਭਗਵਾਨ ਦਾਸ, ਨਰਿੰਦਰ ਜੀਤ, ਜਸਵੀਰ ਸਿੰਘ ਮਹਾਲੋ ਅਤੇ ਹੋਰ ਮੌਜੂਦ ਰਹੇ।

ਇਹ ਵੀ ਪੜ੍ਹੋ : ਪੰਜਾਬ ਦੇ ਟ੍ਰੈਵਲ ਏਜੰਟਾਂ ਦਾ ਕਾਰਨਾਮਾ, ਫਰਜ਼ੀਵਾੜਾ ਕਰਕੇ ਵਿਦਿਆਰਥੀਆਂ ਨੂੰ ਇੰਝ ਭੇਜਿਆ ਵਿਦੇਸ਼

ਨੋਟ: ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ

shivani attri

This news is Content Editor shivani attri