ਮਹਿੰਗੀ ਬਿਜਲੀ ਦੇ ਵਿਰੋਧ ਵਿਚ ''ਆਪ'' ਵੱਲੋਂ ਸੂਬਾ ਸਰਕਾਰ ਖ਼ਿਲਾਫ਼ ਕੀਤਾ ਜਾਵੇਗਾ ਪ੍ਰਦਰਸ਼ਨ

04/07/2021 4:38:51 PM

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)-ਆਮ ਆਦਮੀ ਪਾਰਟੀ ਦੀ ਇਕ ਵਿਸ਼ੇਸ਼ ਮੀਟਿੰਗ ਟਾਂਡਾ ਵਿਖੇ ਹੋਈ ਜਿਸ ਵਿਚ ਸੂਬਾ ਸਰਕਾਰ ਖ਼ਿਲਾਫ਼ ਕੀਤੇ ਜਾ ਰਹੇ ਬਿਜਲੀ ਅੰਦੋਲਨ ਸਬੰਧੀ ਵਿਚਾਰਾਂ ਕੀਤੀਆਂ ਗਈਆਂ। ਮੀਟਿੰਗ ਦੌਰਾਨ ਹਰਿਮੰਦਰ ਬਖ਼ਸ਼ੀ ਜੁਆਇੰਟ ਸਕੱਤਰ ਪੰਜਾਬ, ਜ਼ਿਲ੍ਹਾ ਪ੍ਰਧਾਨ ਮੋਹਨ ਲਾਲ, ਜ਼ਿਲ੍ਹਾ ਅਬਜ਼ਰਵਰ ਅਭਿਸ਼ੇਕ ਰਾਏ, ਮੈਡਮ ਕਰਮਜੀਤ ਕੌਰ ਜ਼ਿਲ੍ਹਾ ਸੈਕਟਰੀ, ਗੌਰਵ ਨੇ ਵਿਸ਼ੇਸ਼ ਤੌਰ ਉਤੇ ਸ਼ਿਰਕਤ ਕਰਦੇ ਹੋਏ ਸੂਬਾ ਸਰਕਾਰ ਖ਼ਿਲਾਫ਼ ਪੰਜਾਬ ਅੰਦਰ ਦਿੱਤੀ ਜਾ ਰਹੀ ਮਹਿੰਗੀ ਬਿਜਲੀ ਦੇ ਵਿਰੁੱਧ ਆਵਾਜ਼ ਬੁਲੰਦ ਕੀਤੀ। 

ਇਹ ਵੀ ਪੜ੍ਹੋ : ਨਵਾਂਸ਼ਹਿਰ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਸ਼ਹਿਰ ਵਾਸੀਆਂ ਲਈ ਨਵੀਆਂ ਹਦਾਇਤਾਂ ਜਾਰੀ

ਉਕਤ ਆਗੂਆਂ ਨੇ ਦੱਸਿਆ ਕਿ ਪੰਜਾਬ ਵਿੱਚ ਦਿੱਤੀ ਜਾ ਰਹੀ ਮਹਿੰਗੀ ਬਿਜਲੀ ਦੇ ਵਿਰੋਧ ਵਿਚ ਬਿਜਲੀ ਬਿੱਲ ਸਾੜ ਕੇ ਸੂਬਾ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਮੀਟਿੰਗ ਦੌਰਾਨ ਸਥਾਨਕ ਆਗੂ ਹਰਮੀਤ ਸਿੰਘ ਔਲਖ, ਜਸਵੀਰ ਸਿੰਘ ਰਾਜਾ ਤੇ ਪ੍ਰਿੰਸ ਸਲੇਮਪੁਰ ਨੇ ਵੀ ਸੰਬੋਧਨ ਕੀਤਾਮੀਟਿੰਗ ਦੌਰਾਨ ਮਾਸਟਰ ਲਛਮਣ ਸਿੰਘ, ਕੇਸ਼ਵ ਸਿੰਘ ਸੈਣੀ, ਜਸਵੰਤ ਸਿੰਘ ਮਠਾਰੂ, ਕੁਲਵੰਤ ਜੌਹਲ, ਜਸਵੀਰ ਨੰਗਲ ਖੂੰਗਾ, ਜਗਜੋਤ ਬਾਲੀ, ਨਰਿੰਦਰ ਅਰੋੜਾ, ਬਲਜੀਤ ਸੈਣੀ, ਸੁਰਿੰਦਰ ਭਾਟੀਆ, ਰਾਜ ਕੁਮਾਰ, ਗੁਰਦੀਪ ਹੈਪੀ, ਮੋਹਨਇੰਦਰ ਸੰਘਾ, ਬਬਲਾ ਸੈਣੀ, ਜੱਸੀ ਖੁੱਡਾ, ਵਿਸਾਖਾ ਸਿੰਘ ਕਲੋਏ, ਅਮਨਦੀਪ ਸਿੰਘ ਬਲੜਾ ਆਦਿ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ : ਕੋਰੋਨਾ ਸਬੰਧੀ ਸਖ਼ਤੀ, ਪੰਜਾਬ ਤੋਂ ਬੱਸਾਂ ਰਾਹੀਂ ਦੂਜੇ ਸੂਬਿਆਂ 'ਚ ਜਾਣ ਵਾਲੇ ਮੁਸਾਫ਼ਿਰਾਂ ਲਈ ਲਾਗੂ ਹੋਵੇਗਾ ਇਹ ਨਿਯਮ

shivani attri

This news is Content Editor shivani attri