ਭਾਜਪਾ ਪੰਜਾਬ ਦੇ ਜ਼ਖ਼ਮਾਂ ’ਤੇ ਲੂਣ ਛਿੜਕਣਾ ਬੰਦ ਕਰੇ : ਨੀਲ ਗਰਗ
Thursday, Sep 18, 2025 - 10:53 AM (IST)

ਚੰਡੀਗੜ੍ਹ/ਜਲੰਧਰ (ਅੰਕੁਰ,ਧਵਨ)- ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਬੁਲਾਰੇ ਨੀਲ ਗਰਗ ਨੇ ਪੰਜਾਬ ਭਾਜਪਾ ਵੱਲੋਂ ਐੱਸ. ਡੀ. ਆਰ. ਐੱਫ਼. ਫੰਡਾਂ ਬਾਰੇ ਦਿੱਤੇ ਬਿਆਨ ’ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਗਰਗ ਨੇ ਭਾਜਪਾ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ਦੇ ਜ਼ਖ਼ਮਾਂ ’ਤੇ ਲੂਣ ਛਿੜਕਣਾ ਬੰਦ ਕਰੇ ਅਤੇ ਲੋਕਾਂ ਨੂੰ ਗੁੰਮਰਾਹ ਨਾ ਕਰੇ।
ਇਹ ਵੀ ਪੜ੍ਹੋ: ਪੰਜਾਬ 'ਚ ਲਗਾਤਾਰ 3 ਦਿਨ ਪਵੇਗਾ ਮੀਂਹ! ਪੜ੍ਹੋ Weather ਦੀ ਤਾਜ਼ਾ ਅਪਡੇਟ, ਇਹ ਜ਼ਿਲ੍ਹੇ ਹੋਣਗੇ ਪ੍ਰਭਾਵਿਤ
ਗਰਗ ਨੇ ਕਿਹਾ ਕਿ ਪੰਜਾਬ ਵਿਚ ਆਏ ਹੜ੍ਹਾਂ ਕਾਰਨ ਹਜ਼ਾਰਾਂ ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਇਸ ਦੇ ਬਾਵਜੂਦ ਭਾਜਪਾ ਆਗੂ ਸਿਰਫ਼ 240 ਕਰੋੜ ਰੁਪਏ ਦੀ ਗੱਲ ਕਰ ਰਹੇ ਹਨ। ਇਕ ਪਾਸੇ ਜਾਖੜ ਸਾਹਿਬ ਆਪਣੇ ਆਪ ਨੂੰ ਪੰਜਾਬ ਦਾ ਮਸੀਹਾ ਅਤੇ ਕਿਸਾਨ ਦਾ ਪੁੱਤ ਕਹਾਉਂਦੇ ਹਨ। ਪਰ ਜਦੋਂ ਹੜ੍ਹਾਂ ਕਾਰਨ ਪੰਜਾਬ ਵਿਚ ਹਜ਼ਾਰਾਂ ਕਰੋੜਾਂ ਦਾ ਨੁਕਸਾਨ ਹੋਇਆ, ਲੱਖਾਂ ਪਸ਼ੂ ਮਾਰੇ ਗਏ ਅਤੇ ਲੱਖਾਂ ਏਕੜ ਫ਼ਸਲ ਬਰਬਾਦ ਹੋ ਗਈ ਅਤੇ ਪ੍ਰਧਾਨ ਮੰਤਰੀ ਨੇ ਪੰਜਾਬ ਆ ਕੇ ਸਿਰਫ਼ 1600 ਕਰੋੜ ਰੁਪਏ ਦੇ ਨਿਗੂਣੇ ਰਾਹਤ ਪੈਕੇਜ ਦਾ ਐਲਾਨ ਕੀਤਾ। ਉਦੋਂ ਜਾਖੜ ਸਾਹਿਬ ਨੇ ਦੱਬੀ ਜ਼ੁਬਾਨ ਵਿਚ ਵੀ ਇਸ ਦਾ ਵਿਰੋਧ ਕਿਉਂ ਨਹੀਂ ਕੀਤਾ। ਉਸ ਵੇਲੇ ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਕਿਉਂ ਨਹੀਂ ਕਿਹਾ ਕਿ ਇਹ ਪੈਕੇਜ ਪੰਜਾਬ ਦੇ ਜ਼ਖ਼ਮਾਂ ’ਤੇ ਲੂਣ ਛਿੜਕਣ ਦੇ ਬਰਾਬਰ ਹੈ।
ਇਹ ਵੀ ਪੜ੍ਹੋ: ਹੁਣ ਹੁਸ਼ਿਆਰਪੁਰ ਦੇ ਇਸ ਪਿੰਡ ਨੇ ਪ੍ਰਵਾਸੀਆਂ ਖ਼ਿਲਾਫ਼ ਚੁੱਕਿਆ ਵੱਡਾ ਕਦਮ
ਗਰਗ ਨੇ ਭਾਜਪਾ ਦੇ ਇਸ ਦਾਅਵੇ ਨੂੰ ਵੀ ਝੂਠਾ ਕਰਾਰ ਦਿੱਤਾ ਕਿ ਪੰਜਾਬ ਕੋਲ ਐੱਸ. ਡੀ. ਆਰ. ਐੱਫ਼. ਫੰਡ ਵਿਚ 12,000 ਕਰੋੜ ਰੁਪਏ ਪਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਸਪੱਸ਼ਟ ਕਰ ਚੁੱਕੇ ਹਨ ਕਿ ਪਿਛਲੇ 15 ਸਾਲਾਂ ਵਿਚ ਕੇਂਦਰ ਵੱਲੋਂ ਪੰਜਾਬ ਨੂੰ ਐੱਸ. ਡੀ. ਆਰ. ਐੱਫ਼. ਹੇਠ ਸਿਰਫ਼ 5012 ਕਰੋੜ ਰੁਪਏ ਮਿਲੇ, ਜਿਸ ਵਿੱਚੋਂ 3820 ਕਰੋੜ ਰੁਪਏ ਖਰਚ ਕੀਤੇ ਜਾ ਚੁੱਕੇ ਹਨ ਅਤੇ ਕੇਵਲ 1200 ਕਰੋੜ ਰੁਪਏ ਹੀ ਬਾਕੀ ਹਨ। ਗਰਗ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਮੁੱਖ ਮੰਤਰੀ ਦੇ ਇਸ ਬਿਆਨ ਤੋਂ ਬਾਅਦ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਸਣੇ ਕਿਸੇ ਵੀ ਭਾਜਪਾ ਆਗੂ ਦੀ ਹਿੰਮਤ ਨਹੀਂ ਹੋਈ ਕਿ ਉਹ ਇਸ ਚੁਣੌਤੀ ਦਾ ਜਵਾਬ ਦੇ ਸਕਣ।
ਇਹ ਵੀ ਪੜ੍ਹੋ: ਸਾਬਕਾ MP ਮਹਿੰਦਰ ਕੇਪੀ ਦੇ ਬੇਟੇ ਦੀ ਮੌਤ ਦੇ ਮਾਮਲੇ 'ਚ ਨਵਾਂ ਮੋੜ, ਗ੍ਰੈਂਡ ਵਿਟਾਰਾ ਕਾਰ ਦੇ ਮਾਲਕ ਨੇ ...
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8