‘ਆਪ’ ਨੇ ਪਿੰਡ ਸਹਿਬਾਜਪੁਰ ਵਿਖੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੀਤਾ ਰੋਸ ਪ੍ਰਦਰਸ਼ਨ

01/14/2021 4:30:08 PM

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ) - ਆਮ ਆਦਮੀ ਪਾਰਟੀ ਹਲਕਾ ਟਾਂਡਾ ਨੇ ਲੋਹੜੀ ਦੇ ਮੌਕੇ ਪਿੰਡ ਸਹਿਬਾਜਪੁਰ ਵਿਖੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਆਪ ਆਗੂ ਹਰਮੀਤ ਸਿੰਘ ਔਲਖ ਦੀ ਅਗਵਾਈ ਵਿੱਚ ਹੋਏ ਇਸ ਰੋਸ ਪ੍ਰਦਰਸ਼ਨ ਦੌਰਾਨ ਕਿਸਾਨਾਂ ਤੇ ਪਿੰਡ ਵਾਸੀਆਂ ਨੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਕੇਂਦਰ ਸਰਕਾਰ ਖ਼ਿਲਾਫ਼ ਰੋਹ ਭਰਪੂਰ ਨਾਅਰੇਬਾਜ਼ੀ ਕੀਤੀ ਅਤੇ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ। 

ਪੜ੍ਹੋ ਇਹ ਵੀ ਖ਼ਬਰ - Health Tips : ਸਰਵਾਈਕਲ ਤੇ ਗਰਦਨ ’ਚ ਹੋਣ ਵਾਲੇ ਦਰਦ ਤੋਂ ਜੇਕਰ ਤੁਸੀਂ ਵੀ ਹੋ ਪਰੇਸ਼ਾਨ ਤਾਂ ਪੜ੍ਹੋ ਇਹ ਖ਼ਬਰ 

ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਪਾਰਟੀ ਆਗੂ ਹਰਮੇਸ਼ ਸਿੰਘ ਔਲਖ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜਾਰੀ ਇਹ ਖੇਤੀ ਕਾਨੂੰਨ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੇ ਜਾਣਗੇ। ਜਦੋਂ ਤੱਕ ਇਹ ਕਾਨੂੰਨ ਵਾਪਸ ਨਹੀਂ ਹੋ ਜਾਂਦੇ, ਉਦੋਂ ਤੱਕ ਕਿਸਾਨਾਂ ਵੱਲੋਂ ਸ਼ੁਰੂ ਕੀਤਾ ਗਿਆ ਕਿਸਾਨ ਅੰਦੋਲਨ ਜਾਰੀ ਰਹੇਗਾ।

ਪੜ੍ਹੋ ਇਹ ਵੀ ਖ਼ਬਰ -  ਵਾਸਤੂ ਸ਼ਾਸਤਰ : ਇਨ੍ਹਾਂ ਗੱਲਾਂ ਨੂੰ ਕਦੇ ਨਾ ਕਰੋ ਨਜ਼ਰਅੰਦਾਜ਼, ਤਰੱਕੀ 'ਚ ਆ ਸਕਦੀਆਂ ਨੇ ਰੁਕਾਵਟਾਂ

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਸੁਪਰੀਮ ਕੋਰਟ ਦੀ ਆੜ ਵਿੱਚ ਕਿਸਾਨਾਂ ਨੂੰ ਗੁੰਮਰਾਹ ਕਰਕੇ ਇਹ ਕਾਨੂੰਨ ਲਾਗੂ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਮੌਕੇ ਗੁਰਵਿੰਦਰ ਸਿੰਘ ਲਾਡੀ, ਗੁਰਦੀਪ ਸਿੰਘ, ਕਸ਼ਮੀਰ ਸਿੰਘ, ਸਿਮਰਨ ਸਿੰਘ, ਜਗਦੀਪ ਸਿੰਘ, ਜਗਦੀਪ ਸਿੰਘ ਦੀਪਾ, ਸੰਤੋਖ ਸਿੰਘ,ਬੱਬੂ ਔਲਖ, ਮਨਵੀਰ ਗਿੱਲ, ਜਗਰੂਪ ਸਿੰਘ, ਰਾਜਵੀਰ ਸਿੰਘ ਆਦਿ ਹਾਜ਼ਰ ਸਨ। 

ਪੜ੍ਹੋ ਇਹ ਵੀ ਖ਼ਬਰ - Health Tips : ਖਾਣ ਦੀਆਂ ਇਨ੍ਹਾਂ ਗਲਤ ਆਦਤਾਂ ਨਾਲ ਵੱਧ ਸਕਦਾ ਹੈ ‘ਦਿਲ ਦਾ ਦੌਰਾ’ ਪੈਣ ਦਾ ਖ਼ਤਰਾ


rajwinder kaur

Content Editor

Related News