ਟਾਂਡਾ ਦੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਮਿਆਣੀ ਤੋਂ ''ਆਪ'' ਉਮੀਦਵਾਰ ਰਜਿੰਦਰ ਸਿੰਘ ਮਾਰਸ਼ਲ ਵੱਡੇ ਫਰਕ ਨਾਲ ਜੇਤੂ
Wednesday, Dec 17, 2025 - 06:06 PM (IST)
ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)- ਬਲਾਕ ਸੰਮਤੀ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਦੌਰਾਨ ਸਭ ਤੋਂ ਚਰਚਿਤ ਮਿਆਣੀ ਜ਼ੋਨ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਜਿੰਦਰ ਸਿੰਘ ਮਾਰਸ਼ਲ ਨੇ ਕਾਂਗਰਸ ਪਾਰਟੀ ਦੇ ਸਨੀ ਮਿਆਣੀ ਨੂੰ 1868 ਵੋਟਾਂ ਦੇ ਵੱਡੇ ਫਰਕ ਨਾਲ ਹਰਾ ਕੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ 'ਤੇ ਜਿੱਤ ਪ੍ਰਾਪਤ ਕੀਤੀ ਹੈ। ਜ਼ਿਕਰਯੋਗ ਹੈ ਕਿ ਜਦੋਂ ਤੋਂ ਬਲਾਕ ਸੰਮਤੀ ਚੋਣਾਂ ਦੀ ਸ਼ੁਰੂਆਤ ਹੋਈ ਸੀ, ਉਦੋਂ ਤੋਂ ਹੀ ਮਿਆਣੀ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਚਰਚਾ ਵਿੱਚ ਸੀ। ਇਸ ਮੌਕੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਜਿੰਦਰ ਸਿੰਘ ਮਾਰਸਲ ਨੇ ਲੋਕਾਂ ਵੱਲੋਂ ਦਿੱਤੇ ਗਏ ਪਿਆਰ ਸਤਿਕਾਰ ਲਈ ਸਭਨਾਂ ਦਾ ਧੰਨਵਾਦ ਕੀਤਾ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਫਿਰ ਚੱਲ ਗਈਆਂ ਗੋਲ਼ੀਆਂ! ਠਾਹ-ਠਾਹ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ, ਸਹਿਮੇ ਲੋਕ
