‘ਆਪ ’ ਵਿਧਾਇਕ ਸ਼ੀਤਲ ਅੰਗੁਰਾਲ ਦੇ ਦਫਤਰ ’ਚ ਫਰਿਆਦ ਲੈ ਕੇ ਆਏ ਪਰਿਵਾਰ ਨਾਲ ਹੱਥੋਪਾਈ

04/05/2022 11:37:50 AM

ਜਲੰਧਰ (ਵਰੁਣ) : ਆਮ ਆਦਮੀ ਪਾਰਟੀ ਦੇ ਵਰਕਰ ਖ਼ਿਲਾਫ਼ ਸ਼ਿਕਾਇਤ ਲੈ ਕੇ ਵਿਧਾਇਕ ਸ਼ੀਤਲ ਅੰਗੁਰਾਲ ਦੇ ਦਫਤਰ ਪਹੁੰਚੇ ਨਾਗਰਾ ਦੇ ਪਰਿਵਾਰਕ ਮੈਂਬਰਾਂ ਨੇ ਧੱਕਾ-ਮੁੱਕੀ ਕਰਨ ਦੇ ਦੋਸ਼ ਲਾਏ ਹਨ। ਪਰਿਵਾਰ ਦਾ ਕਹਿਣਾ ਹੈ ਕਿ ਵਿਧਾਇਕ ਨੇ ਉਨ੍ਹਾਂ ਨੂੰ ਸੋਮਵਾਰ ਸਵੇਰੇ 11 ਵਜੇ ਦਫਤਰ ਬੁਲਾਇਆ ਸੀ ਪਰ ਉਨ੍ਹਾਂ ਦੇ ਭਰਾ ਰਾਜਨ ਨੇ ਉਨ੍ਹਾਂ ਨੂੰ ਧੱਕਾ ਮਾਰ ਕੇ ਆਪਣੇ ਵਰਕਰ ਦਾ ਪੱਖ ਲੈ ਲਿਆ। ਇਸ ਦੌਰਾਨ ਸ਼ੀਤਲ ਅੰਗੁਰਾਲ ਦੇ ਦਫ਼ਤਰ ਦੇ ਬਾਹਰ ਆਮ ਆਦਮੀ ਪਾਰਟੀ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ।

ਇਹ ਵੀ ਪੜ੍ਹੋ : ਨਕੋਦਰ ਥਾਣੇ 'ਚ ਪਿੰਡ ਬਜੂਹਾ ਕਲਾਂ ਦੇ ਨੌਜਵਾਨ ਵੱਲੋਂ ਖ਼ੁਦਕੁਸ਼ੀ, ਪਰਿਵਾਰ ਨੇ ਪੁਲਸ 'ਤੇ ਗੰਭੀਰ ਇਲਜ਼ਾਮ

ਜਾਣਕਾਰੀ ਦਿੰਦਿਆਂ ਅਮਰੀਕ ਸਿੰਘ ਨੇ ਦੱਸਿਆ ਕਿ ਐਤਵਾਰ ਨੂੰ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੁਰਾਲ ਨੇ ਆਪਣੇ ਇਲਾਕੇ ਗੁਰੂ ਨਾਨਕ ਨਗਰ ਨਾਗਰਾ ਵਿਖੇ ਰੈਲੀ ਕੀਤੀ | ਉਹ ਉਥੇ ਇਹ ਕਹਿ ਕੇ ਆਇਆ ਸੀ ਕਿ ਜੇਕਰ ਕਿਸੇ ਵਿਅਕਤੀ ਨੂੰ ਕੋਈ ਸਮੱਸਿਆ ਹੈ ਤਾਂ ਉਹ ਉਨ੍ਹਾਂ ਦੇ ਦਫ਼ਤਰ ਆ ਸਕਦਾ ਹੈ। ਅਮਰੀਕ ਨੇ ਦੱਸਿਆ ਕਿ ਜੱਸਾ ਫ਼ਿਰੋਜ਼ਪੁਰੀਆ ਨਾਲ ਉਸ ਦਾ ਪਿਛਲੇ ਕੁਝ ਸਮੇਂ ਤੋਂ ਪਰਿਵਾਰਕ ਝਗੜਾ ਚੱਲ ਰਿਹਾ ਹੈ ਅਤੇ ਮਾਮਲਾ ਅਦਾਲਤ ’ਚ ਵੀ ਹੈ। ਉਸ ਨੇ ਦੋਸ਼ ਲਾਇਆ ਕਿ ਜੱਸਾ ਉਸ ਨੂੰ ਹਰ ਰੋਜ਼ ਤੰਗ-ਪ੍ਰੇਸ਼ਾਨ ਕਰਦਾ ਸੀ, ਜਿਸ ਨੂੰ ਲੈ ਕੇ ਉਹ ਕਾਫੀ ਪ੍ਰੇਸ਼ਾਨ ਰਹਿੰਦਾ ਸੀ। ਇਸੇ ਗੱਲ ਦੀ ਸ਼ਿਕਾਇਤ ਕਰਨ ਲਈ ਉਹ ਸ਼ੀਤਲ ਅੰਗੁਰਾਲ ਦੇ ਦਫ਼ਤਰ ਗਿਆ ਪਰ ਉੱਥੇ ਉਸ ਨਾਲ ਦੁਰ-ਵਿਵਹਾਰ ਕੀਤਾ ਗਿਆ। ਉਸ ਨੇ ਦੱਸਿਆ ਕਿ ਸ਼ੀਤਲ ਨੇ ਉਸ ਨੂੰ ਸੋਮਵਾਰ ਸਵੇਰੇ 11 ਵਜੇ ਦਫਤਰ ਬੁਲਾਇਆ। ਜਦੋਂ ਉਹ ਸਵੇਰੇ 11 ਵਜੇ ਆਪਣੀ ਮਾਂ ਅਤੇ ਪਰਿਵਾਰਕ ਮੈਂਬਰਾਂ ਨਾਲ ਦਫ਼ਤਰ ਗਿਆ ਤਾਂ ਸ਼ੀਤਲ ਦੇ ਭਰਾ ਰਾਜਨ ਅੰਗੁਰਾਲ ਨੇ ਉਸ ਨਾਲ ਦੁਰ-ਵਿਵਹਾਰ ਕੀਤਾ ਅਤੇ ਉਸ ਦੀ ਮਾਂ ਦੀ ਵੀ ਕੁੱਟਮਾਰ ਕੀਤੀ। ਇਸ ਦੌਰਾਨ ਅਮਰੀਕ ਸਿੰਘ ਨੇ ‘ਆਪਣੀ ਵੀਡੀਓ ਬਣਾਉਂਦੇ ਹੋਏ ਆਮ ਆਦਮੀ ਪਾਰਟੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਵੀਡੀਓ ਵੀ ਵਾਇਰਲ ਕਰ ਦਿੱਤੀ। ਥਾਣਾ ਨੰ. 5 ਦੀ ਪੁਲਸ ਵੀ ਮੌਕੇ ’ਤੇ ਪੁੱਜ ਗਈ। ਪੁਲਸ ਪਹਿਲਾਂ ਪੀੜਤ ਪਰਿਵਾਰ ਨੂੰ ਥਾਣੇ ਲੈ ਗਈ ਪਰ ਬਾਅਦ ਵਿਚ ਉਨ੍ਹਾਂ ਨੂੰ ਛੱਡ ਦਿੱਤਾ ਗਿਆ। ਦੂਜੇ ਪਾਸੇ ਜੱਸਾ ਧਿਰ ਨੇ ਸ਼ਾਮ 5 ਵਜੇ ਪ੍ਰੈੱਸ ਕਾਨਫਰੰਸ ਕਰ ਕੇ ਅਮਰੀਕ ਸਿੰਘ ਵੱਲੋਂ ਲਾਏ ਗਏ ਸਾਰੇ ਦੋਸ਼ਾਂ ਨੂੰ ਸਿਰੇ ਤੋਂ ਨਕਾਰ ਦਿੱਤਾ। ਉਸ ਦਾ ਕਹਿਣਾ ਹੈ ਕਿ ਅਮਰੀਕ ਸਿੰਘ ਨਾਲ ਉਸ ਦਾ ਕੇਸ ਅਦਾਲਤ ਵਿਚ ਚੱਲ ਰਿਹਾ ਹੈ, ਜਿਸ ਬਾਰੇ ਫੈਸਲਾ ਆਉਣਾ ਹੈ। ਉਨ੍ਹਾਂ ਕਿਹਾ ਕਿ ਮੇਰੇ ਵੱਲੋਂ ਅਮਰੀਕ ਸਿੰਘ ਨੂੰ ਕਿਸੇ ਵੀ ਤਰ੍ਹਾਂ ਨਾਲ ਤੰਗ-ਪ੍ਰੇਸ਼ਾਨ ਨਹੀਂ ਕੀਤਾ ਗਿਆ।

ਇਹ ਵੀ ਪੜ੍ਹੋ : ਗੁਰੂਹਰਸਹਾਏ ਦੇ ਨੌਜਵਾਨ ਦੀ ਵਾਇਰਲ ਵੀਡੀਓ ਨੇ ਫੈਲਾਈ ਸਨਸਨੀ, 'ਆਪ' ਕਾਰਕੁਨ ਨੇ ਚੁੱਕੇ ਵੱਡੇ ਸਵਾਲ

ਅਮਰੀਕ ਸਿੰਘ ਦਫਤਰ ਹੀ ਨਹੀਂ ਆਏ, ਵਿਰੋਧੀ ਪਾਰਟੀ ਦੀ ਚਾਲ : ਸ਼ੀਤਲ

ਇਸ ਸਬੰਧੀ ਜਦੋਂ ਵਿਧਾਇਕ ਸ਼ੀਤਲ ਅੰਗੁਰਾਲ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਦੀ ਗੁਰੂ ਨਾਨਕ ਨਗਰ ’ਚ ਮੀਟਿੰਗ ਸੀ ਤਾਂ ਅਮਰੀਕ ਸਿੰਘ ਨੇ ਸਟੇਜ ’ਤੇ ਚੜ੍ਹ ਕੇ ਜੱਸਾ ਫ਼ਿਰੋਜ਼ਪੁਰੀਆ ਬਾਰੇ ਕਾਫ਼ੀ ਹੰਗਾਮਾ ਕੀਤਾ | ਉਦੋਂ ਉਨ੍ਹਾਂ ਪਾਰਟੀ ਨਾਲ ਗੱਲ ਕਰਨ ਦਾ ਭਰੋਸਾ ਦਿੱਤਾ ਸੀ ਪਰ ਅਮਰੀਕ ਸਿੰਘ ਵਿਰੋਧੀ ਧਿਰ ਦੀ ਗੱਲ ਦੀਆਂ ਗੱਲਾਂ ’ਚ ਆ ਕੇ ਬਿਨਾਂ ਕਿਸੇ ਕਾਰਨ ਉਨ੍ਹਾਂ ਦੇ ਦਫ਼ਤਰ ਦੀ ਸੜਕ ’ਤੇ ਆ ਕੇ ਝਗੜਾ ਕਰ ਰਿਹਾ ਸੀ | ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਦਫ਼ਤਰ ਦੇ ਬਾਹਰ ਸੀ. ਸੀ. ਟੀ. ਵੀ. ਕੈਮਰੇ ਲਾਏ ਗਏ ਹਨ, ਜਿਨ੍ਹਾਂ ਦੀ ਫੁਟੇਜ ਪੁਲਸ ਨੂੰ ਦੇ ਦਿੱਤੀ ਗਈ ਹੈ। ਜੱਸਾ ਫ਼ਿਰੋਜ਼ਪੁਰੀਆ ਅਮਰੀਕ ਸਿੰਘ ਦਾ ਸਹੁਰਾ ਹੈ ਪਰ ਅਮਰੀਕ ਸਿੰਘ ਦੀਆਂ ਆਦਤਾਂ ਕਾਰਨ ਡੇਢ ਸਾਲ ਪਹਿਲਾਂ ਉਸ ਦਾ ਤਲਾਕ ਹੋ ਗਿਆ ਸੀ। ਸ਼ੀਤਲ ਅੰਗੁਰਾਲ ਦਾ ਇਹ ਵੀ ਕਹਿਣਾ ਹੈ ਕਿ ਉਸ ਦੇ ਭਰਾ ਜਾਂ ਕਿਸੇ ਵਰਕਰ ਨੇ ਅਮਰੀਕ ਸਿੰਘ ਨੂੰ ਹੱਥ ਤੱਕ ਨਹੀਂ ਲਾਇਆ। ਇਹ ਸਿਰਫ਼ ਉਨ੍ਹਾਂ ਨੂੰ ਅਤੇ ਉਨ੍ਹਾਂ ਦੀ ਪਾਰਟੀ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਹੈ।

 

ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਏ. ਡੀ. ਜੀ. ਪੀ. ਵਰਿੰਦਰ ਕੁਮਾਰ ਨੂੰ ਸੌਂਪੀ ਜੇਲ੍ਹਾਂ ਦੀ ਜ਼ਿੰਮੇਵਾਰੀ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ

 


Anuradha

Content Editor

Related News