‘ਆਪ’ ਨੇ ਬਿਜਲੀ ਬਿੱਲ ਸਾੜ ਕੇ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ

Wednesday, May 12, 2021 - 11:34 AM (IST)

‘ਆਪ’ ਨੇ ਬਿਜਲੀ ਬਿੱਲ ਸਾੜ ਕੇ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ

ਟਾਂਡਾ ਉੜਮੁੜ (ਵਰਿੰਦਰ ਪੰਡਿਤ)-ਆਮ ਆਦਮੀ ਪਾਰਟੀ ਵੱਲੋਂ ਪਿੰਡ ਮੁਰਾਦਪੁਰ ਨਰਿਆਲਾ ਵਿਖੇ ਹੋਈ ਮੀਟਿੰਗ ਦੌਰਾਨ ਸੂਬਾ ਸਰਕਾਰ ਖ਼ਿਲਾਫ਼ ਮਹਿੰਗੀ ਬਿਜਲੀ ਦੇ ਵਿਰੋਧ ’ਚ ਬਿਜਲੀ ਦੇ ਬਿੱਲ ਸਾੜ ਕੇ ਰੋਸ ਵਿਖਾਵਾ ਕੀਤਾ ਗਿਆ । ਪਾਰਟੀ ਦੇ ਸੀਨੀਅਰ ਆਗੂ ਹਰਮੀਤ ਸਿੰਘ ਔਲਖ ਦੀ ਅਗਵਾਈ ’ਚ ਹੋਏ ਇਸ ਰੋਸ ਪ੍ਰਦਰਸ਼ਨ ਦੌਰਾਨ ਹਾਜ਼ਰ ਵਰਕਰਾਂ ਨੇ ਸੂਬਾ ਸਰਕਾਰ ਖ਼ਿਲਾਫ਼ ਰੋਸ ਭਰਪੂਰ ਨਾਅਰੇਬਾਜ਼ੀ ਵੀ ਕੀਤੀ । ਇਸ ਮੌਕੇ ਹਰਮੀਤ ਸਿੰਘ  ਔਲਖ ਨੇ ਕਿਹਾ ਕਿ ਕਾਂਗਰਸ ਸਰਕਾਰ ਸੂਬੇ ਅੰਦਰ ਸਭ ਤੋਂ ਮਹਿੰਗੀ ਬਿਜਲੀ ਦੇ ਕੇ ਲੋਕਾਂ ਨੂੰ ਮਹਿੰਗਾਈ ਦੀ ਮਾਰ ਝੱਲਣ ਲਈ ਮਜਬੂਰ ਕਰ ਰਹੀ ਹੈ, ਜਦਕਿ ਲੱਕ-ਤੋੜਵੀਂ ਮਹਿੰਗਾਈ ਨੇ ਪਹਿਲਾਂ ਤੋਂ ਹੀ ਲੋਕਾਂ ਦਾ ਜੀਣਾ ਮੁਹਾਲ ਕੀਤਾ ਹੋਇਆ ਹੈ।

ਉਨ੍ਹਾਂ ਆਖਿਆ ਕਿ ਸੂਬੇ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ’ਤੇ ਦਿੱਲੀ ਵਰਗੀਆਂ ਸਹੂਲਤਾਂ ਅਤੇ ਸਸਤੀ ਬਿਜਲੀ ਦਿੱਤੀ ਜਾਵੇਗੀ । ਇਸ ਮੌਕੇ ਸਤਪਾਲ ਸਿੰਘ, ਬਲਜਿੰਦਰ ਸਿੰਘ, ਜੀਵਨ ਸਿੰਘ, ਦਵਿੰਦਰ ਸਿੰਘ, ਮਨਦੀਪ ਸਿੰਘ, ਗਿਆਨ ਸਿੰਘ, ਅਜੇ ਕੁਮਾਰ, ਅਵਤਾਰ ਸਿੰਘ ਆਦਿ ਵੀ ਮੌਜੂਦ ਸਨ।
 


author

Manoj

Content Editor

Related News