ਬਿਜਲੀ ਦੀਆਂ ਵਧੀਆਂ ਦਰਾਂ ਖ਼ਿਲਾਫ਼ ‘ਆਪ’ ਨੇ ਪ੍ਰਗਟਾਇਆ ਵਿਰੋਧ

05/03/2021 12:46:29 PM

ਟਾਂਡਾ ਉੜਮੁੜ (ਵਰਿੰਦਰ ਪੰਡਿਤ)-ਆਮ ਆਦਮੀ ਪਾਰਟੀ ਦੇ ਵਰਕਰਾਂ ਦੀ ਇਕ ਮੀਟਿੰਗ ਪਿੰਡ ਬਗਿਆੜੀ ਵਿੱਚ ਹੋਈ, ਜਿਸ ਵਿੱਚ ਪਾਰਟੀ ਦੇ ਆਗੂ ਹਰਮੀਤ ਸਿੰਘ ਔਲਖ ਨੇ ਪਿੰਡ ਵਾਸੀਆਂ ਨੂੰ ਪਾਰਟੀ ਦੇ ਹੱਕ ਵਿੱਚ ਲਾਮਬੰਦ ਕਰਦੇ ਹੋਏ ਸੂਬਾ ਸਰਕਾਰ ਦੀਆਂ ਨਾਕਾਮੀਆਂ ਅਤੇ ਨਕਾਰਾ ਨੀਤੀਆਂ ਦੀ ਪੋਲ ਖੋਲ੍ਹੀ । ਇਸ ਮੌਕੇ ਔਲਖ ਨੇ ਪੰਜਾਬ ਵਿੱਚ ਬਿਜਲੀ ਦੀਆਂ ਕੀਮਤਾਂ ਵਿੱਚ ਬੇਤਹਾਸ਼ਾ ਵਾਧੇ ਦਾ ਵਿਰੋਧ ਕਰਦੇ ਆਖਿਆ ਕਿ ਇਸ ਵਾਧੇ ਨੂੰ ਵਾਪਿਸ ਲੈਣ ਲਈ ਸ਼ੁਰੂ ਅੰਦੋਲਨ ਲਗਾਤਾਰ ਜਾਰੀ ਰਹੇਗਾ ਅਤੇ ਸਰਕਾਰ ਨੂੰ ਕੀਮਤਾਂ ਦੇ ਵਾਧੇ ਨੂੰ ਘੱਟ ਕਰਨ ਲਈ ਮਜਬੂਰ ਕਰ ਦਿੱਤਾ ਜਾਵੇਗਾ।

ਉਨ੍ਹਾਂ ਆਖਿਆ ਕਿ ਸੂਬੇ ਦੀ ਜਨਤਾ ਦਿੱਲੀ ਵਰਗੀਆਂ ਸਹੂਲਤਾਂ ਲਈ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਚਾਹੁੰਦੀ ਹੈ। ਇਸ ਮੌਕੇ ਗੁਰਵਿੰਦਰ ਸਿੰਘ ਗੋਗੀ, ਸੁਰੇਸ਼ ਕੁਮਾਰ, ਰੋਹਿਤ, ਸੰਤੋਖ ਸਿੰਘ, ਬਲਵਿੰਦਰ ਸਿੰਘ, ਬਲਦੇਵ ਸਿੰਘ, ਮੱਘਰ ਸਿੰਘ, ਕੁਲਦੀਪ ਸਿੰਘ, ਨਛੱਤਰ ਸਿੰਘ, ਕਰਮਪਾਲ, ਮੇਜਰ ਸਿੰਘ, ਜਗੀਰ ਸਿੰਘ ਅਤੇ ਰੁਪਿੰਦਰਜੀਤ ਸਿੰਘ ਆਦਿ ਮੌਜੂਦ ਸਨ।


Manoj

Content Editor

Related News