ਲੁਧਿਆਣਾ ਜ਼ਿਮਨੀ ਚੋਣ ''ਚ ਜੇਤੂ ਰਹਿਣ ''ਤੇ ਟਾਂਡਾ ''ਚ ''ਆਪ'' ਵਰਕਰਾਂ ਨੇ ਮਨਾਇਆ ਜਸ਼ਨ

Monday, Jun 23, 2025 - 03:23 PM (IST)

ਲੁਧਿਆਣਾ ਜ਼ਿਮਨੀ ਚੋਣ ''ਚ ਜੇਤੂ ਰਹਿਣ ''ਤੇ ਟਾਂਡਾ ''ਚ ''ਆਪ'' ਵਰਕਰਾਂ ਨੇ ਮਨਾਇਆ ਜਸ਼ਨ

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)- ਵਿਧਾਨ ਸਭਾ ਹਲਕਾ ਪੱਛਮੀ ਲੁਧਿਆਣਾ ਸੀਟ ਲਈ ਹੋਈ ਜ਼ਿਮਨੀ ਚੋਣ ਦੌਰਾਨ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਦੀ ਹੋਈ ਸ਼ਾਨਦਾਰ ਜਿੱਤ 'ਤੇ ਟਾਂਡਾ ਵਿੱਚ 'ਆਪ' ਵਰਕਰਾਂ ਵੱਲੋਂ ਜਿੱਤ ਦਾ ਜਸ਼ਨ ਮਨਾਇਆ ਗਿਆ।  ਵਿਧਾਇਕ ਟਾਂਡਾ ਜਸਵੀਰ ਸਿੰਘ ਰਾਜਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਬਲਾਕ ਪ੍ਰਧਾਨ ਕੇਸ਼ਵ ਸਿੰਘ ਸੈਣੀ ਦੀ ਅਗਵਾਈ ਵਿੱਚ ਸਥਾਨਕ ਪਾਰਟੀ ਦਫ਼ਤਰ ਨੇੜੇ ਇਕੱਤਰ ਹੋਏ ਵਰਕਰਾਂ ਨੇ ਪਾਰਟੀ ਦੀ ਜਿੱਤ 'ਤੇ ਪਾਰਟੀ ਦੇ ਹੱਕ ਵਿੱਚ ਜੋਰਦਾਰ ਨਾਅਰੇਬਾਜ਼ੀ ਕਰਦੇ ਹੋਏ ਜਿੱਤ ਦੀ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ।

ਇਹ ਵੀ ਪੜ੍ਹੋ: ਗਰਮੀਆਂ ਦੀਆਂ ਛੁੱਟੀਆਂ! ਪੰਜਾਬ 'ਚ 29, 30 ਜੂਨ ਤੇ 1 ਜੁਲਾਈ ਲਈ ਹੋਇਆ ਵੱਡਾ ਐਲਾਨ

ਇਸ ਮੌਕੇ ਸੰਬੋਧਨ ਕਰਦੇ ਹੋਏ ਬਲਾਕ ਪ੍ਰਧਾਨ ਕੇਸ਼ਵ ਸਿੰਘ ਸੈਣੀ ਗੁਰਦੀਪ ਸਿੰਘ ਹੈਪੀ, ਸਰਪੰਚ ਸੁਖਵਿੰਦਰਜੀਤ ਸਿੰਘ ਝਾਵਰ, ਕੁਲਵਿੰਦਰ ਸਿੰਘ ਬੱਬਲ, ਮਾਸਟਰ ਕੁਲਵੰਤ ਸਿੰਘ ਜਹੂਰਾ   ਤੇ ਹੋਰਨਾ ਵਰਕਰਾਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਯੋਗ ਅਗਵਾਈ ਵਿੱਚ ਹੋ ਰਹੇ ਇਤਿਹਾਸਿਕ ਵਿਕਾਸ ਕਾਰਜਾਂ 'ਤੇ ਮੋਹਰ ਲਾਉਂਦੇ ਹੋਏ ਲੁਧਿਆਣਾ ਦੇ ਸੂਝਵਾਨ ਵੋਟਰਾਂ ਨੇ ਇਹ ਫ਼ੈਸਲਾ ਦਿੱਤਾ ਹੈ। ਇਸ ਮੌਕੇ ਅਨਿਲ ਗੋਰਾ, ਰਾਜਨ ਸੋਧੀ, ਸੂਬੇਦਾਰ ਰਵੇਲ ਸਿੰਘ,  ਸਨਮਦੀਪ ਸਿੰਘ ਮਿਆਣੀ, ਚੰਦਰ ਮੋਹਨ ਲਾਡੀ, ਸੋਨੂ ਖੰਨਾ ,ਲਿਖਲੇਸ਼ ਜਸਰਾ, ਡਾ. ਗੁਰਜੀਤ ਕੁਮਾਰ ਦਸ਼ਮੇਸ਼ ਨਗਰ, ਗੁਰਮੇਲ ਸਿੰਘ ਨੰਗਲ ਜਮਾਲ, ਸੁਰਿੰਦਰਜੀਤ ਸਿੰਘ ਬਿੱਲੂ ਸਮੇਤ ਆਦਿ ਹਾਜ਼ਰ ਸਨ।  

ਇਹ ਵੀ ਪੜ੍ਹੋ: ਜਲੰਧਰ ਦੇ ਇਸ ਇਲਾਕੇ 'ਚ 5 ਸਕਿੰਟਾਂ 'ਚ ਵਾਪਰੀ ਹੈਰਾਨ ਕਰਦੀ ਘਟਨਾ, ਮੰਜ਼ਰ CCTV 'ਚ ਕੈਦ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News