ਨਾਬਾਲਗਾ ਨੂੰ ਅਗਵਾ ਕਰ ਕੇ ਕੀਤਾ ਜਬਰ-ਜ਼ਨਾਹ

Wednesday, Sep 18, 2019 - 12:47 AM (IST)

ਨਾਬਾਲਗਾ ਨੂੰ ਅਗਵਾ ਕਰ ਕੇ ਕੀਤਾ ਜਬਰ-ਜ਼ਨਾਹ

ਕਪੂਰਥਲਾ, (ਭੂਸ਼ਣ)- ਇਕ ਨਾਬਾਲਗ ਲੜਕੀ ਨੂੰ ਅਗਵਾ ਕਰ ਕੇ ਬਾਅਦ ਵਿਚ ਉਸ ਨਾਲ ਜਬਰ-ਜ਼ਨਾਹ ਕਰਨ ਦੇ ਮਾਮਲੇ ਵਿਚ ਥਾਣਾ ਬੇਗੋਵਾਲ ਦੀ ਪੁਲਸ ਨੇ ਇਕ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਇਕ ਮਹਿਲਾ ਨੇ ਥਾਣਾ ਬੇਗੋਵਾਲ ਦੀ ਪੁਲਸ ਨੂੰ ਦਿੱਤੀ ਆਪਣੀ ਸ਼ਿਕਾਇਤ ਵਿਚ ਦੱਸਿਆ ਸੀ ਕਿ 16 ਸਤੰਬਰ 2019 ਦੀ ਸਵੇਰੇ 5 ਵਜੇ ਉਸ ਨੇ ਵੇਖਿਆ ਕਿ ਉਸ ਦੀ 16 ਸਾਲ ਦੀ ਲੜਕੀ ਘਰ ਵਿਚ ਨਹੀਂ ਸੀ ਜਿਸ ਦੀ ਉਸ ਨੇ ਆਪਣੇ ਤੌਰ 'ਤੇ ਤਲਾਸ਼ ਕੀਤੀ ਪਰ ਉਸ ਦੀ ਲੜਕੀ ਨਹੀਂ ਮਿਲੀ। ਸ਼ਿਕਾਇਤਕਰਤਾ ਮਹਿਲਾ ਨੇ ਦੱਸਿਆ ਕਿ ਉਸ ਦੀ ਲੜਕੀ ਨੇ ਕਈ ਦਿਨ ਪਹਿਲਾਂ ਦੱਸਿਆ ਕਿ ਸਤਪਾਲ ਸਿੰਘ ਨਿਵਾਸੀ ਵਾਰਡ ਨੰ. 2 ਬੇਗੋਵਾਲ ਉਸ ਨੂੰ ਤੰਗ ਪ੍ਰੇਸ਼ਾਨ ਕਰਦਾ ਸੀ। ਉਸ ਨੂੰ ਸ਼ੱਕ ਹੈ ਕਿ ਮੁਲਜ਼ਮ ਸਤਪਾਲ ਸਿੰਘ ਉਸ ਦੀ ਲੜਕੀ ਨੂੰ ਵਰਗਲਾ ਕੇ ਅਗਵਾ ਕਰ ਕੇ ਲੈ ਗਿਆ ਹੈ ਜਿਸ 'ਤੇ ਥਾਣਾ ਬੇਗੋਵਾਲ ਦੇ ਐੱਸ. ਐੱਚ. ਓ. ਇੰਸਪੈਕਟਰ ਸੁਖਦੇਵ ਸਿੰਘ ਨੇ ਮਾਮਲੇ ਦੀ ਜਾਂਚ ਕਰਦੇ ਹੋਏ ਇਕ ਸੂਚਨਾ ਦੇ ਆਧਾਰ 'ਤੇ ਮੁਲਜ਼ਮ ਸਤਪਾਲ ਸਿੰਘ ਨੂੰ ਗ੍ਰਿਫਤਾਰ ਕਰ ਕੇ ਉਸ ਦੀ ਨਿਸ਼ਾਨਦੇਹੀ ਅਤੇ ਅਗਵਾ ਕੀਤੀ ਗਈ ਲੜਕੀ ਨੂੰ ਬਰਾਮਦ ਕਰ ਲਿਆ। ਮੈਡੀਕਲ ਜਾਂਚ ਦੌਰਾਨ ਖੁਲਾਸਾ ਹੋਇਆ ਕਿ ਮੁਲਜ਼ਮ ਸਤਪਾਲ ਸਿੰਘ ਨੇ ਅਗਵਾ ਕੀਤੀ ਗਈ ਲੜਕੀ ਦੇ ਨਾਲ ਜਬਰ-ਜ਼ਨਾਹ ਕੀਤਾ ਹੈ ਜਿਸ ਦੇ ਆਧਾਰ 'ਤੇ ਪੁਲਸ ਨੇ ਗ੍ਰਿਫਤਾਰ ਮੁਲਜ਼ਮ ਸਤਪਾਲ ਸਿੰਘ ਦੇ ਖਿਲਾਫ ਮਾਮਲਾ ਦਰਜ ਕਰ ਲਿਆ। ਗ੍ਰਿਫਤਾਰ ਮੁਲਜ਼ਮ ਨੂੰ ਪੁਲਸ ਨੇ ਅਦਾਲਤ ਵਿਚ ਪੇਸ਼ ਕੀਤਾ ਜਿਥੇ ਅਦਾਲਤ ਨੇ ਉਸ ਨੂੰ 14 ਦਿਨ ਦੀ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਹੈ।


author

Bharat Thapa

Content Editor

Related News