ਵਿਦੇਸ਼ ਭੇਜਣ ਦੇ ਨਾਂ ''ਤੇ ਕੀਤੀ 11 ਲੱਖ ਤੋਂ ਵਧੇਰੇ ਦੀ ਠੱਗੀ, 2 ਟਰੈਵਲ ਏਜੰਟਾਂ ਵਿਰੁੱਧ ਕੇਸ ਦਰਜ
03/17/2023 5:05:12 PM

ਦਸੂਹਾ (ਝਾਵਰ)-ਥਾਣਾ ਦਸੂਹਾ ਦੇ ਪਿੰਡ ਬਸੋਆ ਦੇ ਵਾਸੀ ਰਣਜੀਤ ਸਿੰਘ ਪੁੱਤਰ ਮੁੱਖਤਿਆਰ ਸਿੰਘ ਨੇ ਐੱਸ. ਐੱਸ. ਪੀ. ਹੁਸ਼ਿਆਰਪੁਰ ਨੂੰ 2 ਟਰੈਵਲ ਏਜੰਟਾਂ ਵਿਰੁੱਧ ਉਸ ਨਾਲ ਧੋਖਾਧੜੀ ਕਰਕੇ 11 ਲੱਖ 30 ਹਜ਼ਾਰ ਲੈਣ ਦੀ ਲਿਖਤੀ ਸ਼ਿਕਾਇਤ ਕੀਤੀ ਗਈ ਸੀ। ਇਸ ਸੰਬੰਧੀ ਡੀ. ਐੱਸ. ਪੀ. ਦਸੂਹਾ ਬਲਵੀਰ ਸਿੰਘ ਅਤੇ ਥਾਣਾ ਮੁਖੀ ਬਿਕਰਮਜੀਤ ਸਿੰਘ ਨੇ ਦੱਸਿਆ ਕਿ ਇਸ ਸ਼ਿਕਾਇਤ ਦੇ ਆਧਾਰ 'ਤੇ ਐੱਸ. ਐੱਸ. ਪੀ. ਹੁਸ਼ਿਆਰਪੁਰ ਵੱਲੋਂ ਜਾਂਚ ਕਰਵਾਈ ਗਈ, ਉਸ ਜਾਂਚ ਦੇ ਆਧਾਰ 'ਤੇ ਟਰੈਵਲ ਏਜੰਟ ਸੋਨਾ ਸਿੰਘ ਪੁੱਤਰ ਜੀਵਨ ਸਿੰਘ ਵਾਸੀ ਜ਼ਿਲ੍ਹਾ ਜਲੰਧਰ ਅਤੇ ਸਤਨਾਮ ਸਾਗਰ ਪੁੱਤਰ ਮਾਹਨ ਸਿੰਘ ਵਾਸੀ ਜ਼ਿਲ੍ਹਾ ਤਰਨਤਾਰਨ ਵੱਲੋਂ ਰਣਜੀਤ ਸਿੰਘ ਤੋਂ 11 ਲੱਖ 30 ਹਜ਼ਾਰ ਰੁਪਏ ਵਿਦੇਸ਼ ਭੇਜਣ ਦੇ ਨਾਂ 'ਤੇ ਲੈ ਲਿਆ ਸੀ ਅਤੇ ਨਾ ਹੀ ਉਸ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਪੈਸੇ ਵਾਪਸ ਕੀਤੇ। ਇਸ ਸਬੰਧੀ ਇਨ੍ਹਾਂ ਦੋਵਾਂ ਟਰੈਵਲ ਏਜੰਟਾਂ ਵਿਰੁੱਧ ਥਾਣਾ ਦਸੂਹਾ ਵਿਖੇ ਧਾਰਾ 406, 420 ਆਈ. ਪੀ. ਸੀ, 24 ਇਮੀਗ੍ਰੇਸ਼ਨ ਐਕਟ ਅਧੀਨ ਕੇਸ ਦਰਜ ਕਰਕੇ ਅਗਲੀ ਜਾਂਚ ਸੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ ਹੋਣ ਲੱਗੀਆਂ ਤਿਆਰੀਆਂ, ਡੀ. ਸੀ. ਨੇ ਅਧਿਕਾਰੀਆਂ ਤੋਂ ਮੰਗੀ ਇਹ ਰਿਪੋਰਟ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।