ਵਿਦੇਸ਼ ਭੇਜਣ ਦੇ ਨਾਂ ''ਤੇ ਇਕ ਹੋਰ ਟ੍ਰੈਵਲ ਏਜੰਟ ਨੇ 8 ਵਿਅਕਤੀਆਂ ਨਾਲ ਮਾਰੀ ਠੱਗੀ

07/01/2022 12:25:43 AM

ਜਲੰਧਰ (ਸੁਨੀਲ ਮਹਾਜਨ) : ਜਲੰਧਰ 'ਚ ਟ੍ਰੈਵਲ ਏਜੰਟਾਂ ਵੱਲੋਂ ਵਿਦੇਸ਼ ਭੇਜਣ ਦੇ ਨਾਂ 'ਤੇ ਲਗਾਤਾਰ ਠੱਗੀ ਮਾਰਨ ਦੇ ਮਾਮਲੇ ਸਾਹਮਣੇ ਆ ਰਹੇ ਹਨ। ਪੀੜਤਾਂ ਵੱਲੋਂ ਇਨ੍ਹਾਂ ਦੇ ਦਫ਼ਤਰਾਂ ਦੇ ਬਾਹਰ ਜੰਮ ਕੇ ਰੋਸ ਪ੍ਰਦਰਸ਼ਨ ਵੀ ਕੀਤੇ ਜਾ ਰਹੇ ਹਨ ਅਤੇ ਪੁਲਸ ਪ੍ਰਸ਼ਾਸਨ ਤੋਂ ਮੰਗ ਵੀ ਕੀਤੀ ਜਾਂਦੀ ਹੈ ਕਿ ਇਹੋ ਜਿਹੇ ਟ੍ਰੈਵਲ ਏਜੰਟਾਂ ਖ਼ਿਲਾਫ਼ ਸਖਤ ਤੋਂ ਸਖਤ ਕਾਰਵਾਈ ਹੋਵੇ। ਉਥੇ ਹੀ ਜਲੰਧਰ ਦੇ ਡੀ.ਸੀ. ਘਣਸ਼ਾਮ ਥੋਰੀ ਨੇ ਕਈ ਟ੍ਰੈਵਲ ਏਜੰਟਾਂ ਦੇ ਲਾਇਸੈਂਸ ਵੀ ਰੱਦ ਕਰ ਦਿੱਤੇ ਹਨ ਪਰ ਫਿਰ ਵੀ ਟ੍ਰੈਵਲ ਏਜੰਟਾਂ ਵੱਲੋਂ ਠੱਗੀ ਦੇ ਮਾਮਲੇ ਰੁਕਣ ਦਾ ਨਾਂ ਹੀ ਨਹੀਂ ਲੈ ਰਹੇ। ਇਕ ਤਾਜ਼ਾ ਮਾਮਲਾ ਜਲੰਧਰ ਵਿਖੇ ਹੀ ਦੇਖਣ ਨੂੰ ਮਿਲਿਆ, ਜਿਥੇ ਪੀੜਤਾਂ ਨੇ ਸੰਵਿਧਾਨ ਚੌਕ ਐੱਮ.ਬੀ.ਡੀ. ਮਾਲ ਦੇ ਕੋਲ ਬਣੇ ਆਈ.ਐੱਮ.ਐੱਮ.ਆਈ. (IMMI) ਗਰੁੱਪ ਕੰਸਲਟੈਂਟ ਦੇ ਦਫ਼ਤਰ ਦੇ ਬਾਹਰ ਜੰਮ ਕੇ ਰੋਸ ਪ੍ਰਦਰਸ਼ਨ ਕੀਤਾ।

ਖ਼ਬਰ ਇਹ ਵੀ : ਜਲੰਧਰ 'ਚ ਲਿਖੇ ਖ਼ਾਲਿਸਤਾਨੀ ਨਾਅਰੇ, ਉਥੇ ਗੈਂਗਸਟਰ ਜੱਗੂ ਭਗਵਾਨਪੁਰੀਆ 7 ਦਿਨਾ ਪੁਲਸ ਰਿਮਾਂਡ 'ਤੇ, ਪੜ੍ਹੋ TOP 10

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਆਤਮਾ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਟ੍ਰੈਵਲ ਏਜੰਟ ਸੰਜੇ ਸ਼ਰਮਾ ਨੂੰ 8 ਬੰਦਿਆਂ ਨੂੰ ਪੁਰਤਗਾਲ ਭੇਜਣ 'ਤੇ ਵੀਜ਼ੇ ਲਗਵਾਉਣ ਲਈ ਪੈਸੇ ਦਿੱਤੇ ਸਨ ਪਰ ਟ੍ਰੈਵਲ ਏਜੰਟ ਨੇ ਉਨ੍ਹਾਂ ਨੂੰ ਨਕਲੀ ਵੀਜ਼ੇ ਫੜਾ ਦਿੱਤੇ, ਬਾਅਦ ਵਿੱਚ ਜਦੋਂ ਪਤਾ ਲੱਗਾ ਤਾਂ ਉਨ੍ਹਾਂ ਨੇ ਹੰਗਾਮਾ ਕੀਤਾ। ਉਨ੍ਹਾਂ ਕਿਹਾ ਕਿ ਇਸ ਏਜੰਟ ਦਾ ਪਹਿਲਾਂ ਲਾਡੋਵਾਲੀ ਰੋਡ 'ਤੇ ਸਾਰ ਇੰਟਰਪ੍ਰਾਈਜ਼ਜ਼ ਦੇ ਨਾਂ 'ਤੇ ਦਫ਼ਤਰ ਸੀ। ਪਹਿਲਾਂ ਏਜੰਟ ਨੇ ਉਨ੍ਹਾਂ ਨੂੰ ਪੈਸੇ ਦੇਣ ਦਾ ਵਾਅਦਾ ਕੀਤਾ ਸੀ ਪਰ ਹਰ ਵਾਰ ਜਦੋਂ ਪੈਸੇ ਦੇਣ ਦੀ ਵਾਰੀ ਆਉਂਦੀ ਤਾਂ ਮੁੱਕਰ ਜਾਂਦਾ ਸੀ। ਪੀੜਤ ਨੇ ਕਿਹਾ ਕਿ ਉਸ ਦੇ ਨਾਲ ਬਹੁਤ ਵੱਡਾ ਧੋਖਾ ਹੋਇਆ ਹੈ ਅਤੇ ਉਹ ਖ਼ੁਦਕੁਸ਼ੀ ਵੀ ਕਰਨ ਲੱਗਾ ਸੀ। ਪੀੜਤ ਨੇ ਪੁਲਸ ਪ੍ਰਸ਼ਾਸਨ ਤੋਂ ਬੇਨਤੀ ਕੀਤੀ ਕਿ ਉਸ ਨੂੰ ਇਨਸਾਫ਼ ਦਿਵਾਇਆ ਜਾਵੇ ਅਤੇ ਸੰਜੇ ਸ਼ਰਮਾ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ ਤੇ ਉਸ ਦੇ ਪੈਸੇ ਉਸ ਨੂੰ ਵਾਪਸ ਕੀਤੇ ਜਾਣ ਕਿਉਂਕਿ ਉਸ ਨੇ ਆਪਣੇ ਜਾਣ-ਪਛਾਣ ਵਾਲੇ 8 ਬੰਦਿਆਂ ਨੂੰ ਪੁਰਤਗਾਲ ਭੇਜਣ ਦਾ ਵਾਅਦਾ ਕੀਤਾ ਸੀ।

ਇਹ ਵੀ ਪੜ੍ਹੋ : ਕਾਬੁਲ 'ਚ ਮਾਰੇ ਗਏ ਸਵਿੰਦਰ ਸਿੰਘ ਦੀਆਂ ਅਸਥੀਆਂ ਲੈ ਕੇ ਭਾਰਤ ਪਹੁੰਚਿਆ ਅਫ਼ਗਾਨ ਸਿੱਖਾਂ ਦਾ ਜਥਾ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


Mukesh

Content Editor

Related News