ਮੈਨੇਜਰ ਨੇ ਬੈਂਕ ਨਾਲ ਕੀਤੀ 34,92,299 ਰੁਪਏ ਦੀ ਹੇਰਾਫੇਰੀ, ਹੁਣ ਵਿਜੀਲੈਂਸ ਵੱਲੋਂ ਹੋਇਆ ਗ੍ਰਿਫ਼ਤਾਰ

Friday, Nov 22, 2024 - 06:40 PM (IST)

ਮੈਨੇਜਰ ਨੇ ਬੈਂਕ ਨਾਲ ਕੀਤੀ 34,92,299 ਰੁਪਏ ਦੀ ਹੇਰਾਫੇਰੀ, ਹੁਣ ਵਿਜੀਲੈਂਸ ਵੱਲੋਂ ਹੋਇਆ ਗ੍ਰਿਫ਼ਤਾਰ

ਕਪੂਰਥਲਾ (ਮਹਾਜਨ/ਭੂਸ਼ਣ)-ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਗ੍ਰਾਮੀਣ ਬੈਂਕ ਦੀ ਪਿੰਡ ਭਾਣੋਲੰਗਾ ਜ਼ਿਲ੍ਹਾ ਕਪੂਰਥਲਾ ਸਥਿਤ ਸ਼ਾਖ਼ਾ ਵਿੱਚ 34,92,299 ਰੁਪਏ ਦੀ ਹੇਰਾਫੇਰੀ ਕਰਨ ਸਬੰਧੀ ਬੈਂਕ ਦੇ ਸਾਬਕਾ ਮੈਨੇਜਰ ਮੁਲਜਮ ਪ੍ਰਮੋਦ ਕੁਮਾਰ, ਵਾਸੀ ਪਿੰਡ ਕੁੰਡਲ, ਜਿਲਾ ਬੀਕਾਨੇਰ ਰਾਜਸਥਾਨ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਸਾਲ 2022 ਤੋਂ ਫਰਾਰ ਚੱਲ ਰਿਹਾ ਸੀ। ਇਹ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (2) ਅਤੇ ਆਈ.ਪੀ. ਸੀ. ਦੀ ਧਾਰਾ 409 ਤਹਿਤ ਥਾਣਾ ਸਦਰ ਜਿਲਾ ਕਪੂਰਥਲਾ ਵਿੱਚ ਦਰਜ ਮੁਕੱਦਮਾ ਨੰ: 58 ਮਿਤੀ 30/05/2022 ਵਿੱਚ ਉਕਤ ਮੁਲਜਮ ਪ੍ਰਮੋਦ ਕੁਮਾਰ, ਸਾਬਕਾ ਮੈਨੇਜਰ, ਲੋੜੀਂਦਾ ਸੀ। 

ਇਹ ਵੀ ਪੜ੍ਹੋ-  ਪੁੱਤ ਨੂੰ ਕਮਰੇ 'ਚ ਚਾਹ ਦੇਣ ਗਏ ਤਾਂ ਅੰਦਰਲਾ ਹਾਲ ਵੇਖ ਉੱਡੇ ਮਾਪਿਆਂ ਦੇ ਹੋਸ਼, ਹੋਇਆ ਉਹ ਜੋ ਸੋਚਿਆ ਨਾ ਸੀ

ਇਸ ਮੈਨੇਜਰ ਨੇ ਪੰਜਾਬ ਗ੍ਰਾਮੀਣ ਬੈਂਕ ਪਿੰਡ ਭਾਣੋਲੰਗਾ ਵਿਖੇ ਆਪਣੀ ਤਾਇਨਾਤੀ ਦੌਰਾਨ ਆਪਣੇ ਅਹੁਦੇ ਦੀ ਦੁਰਵਰਤੋਂ ਕਰਕੇ ਆਪਣੀ ਬਰਾਂਚ ਵਿੱਚ ਤਾਇਨਾਤ ਕਲਰਕ ਜਗਦੀਸ਼ ਸਿੰਘ ਅਤੇ ਕਲਰਕ ਰਜਨੀ ਬਾਲਾ ਦੀ ਬੈਂਕ ਵਿੱਚ ਵਰਤੀ ਜਾਣ ਵਾਲੀ ਯੂਜਰ ਆਈ-ਡੀ ਅਤੇ ਪਾਸਵਰਡ ਦੀ ਦੁਰਵਰਤੋਂ ਕਰਦਿਆਂ ਆਪਣੇ ਹੀ ਬੈਂਕ ਦੇ ਵੱਖ-ਵੱਖ ਕੁੱਲ 12 ਖਾਤਾ ਧਾਰਕਾਂ ਦੇ ਵੱਖ-ਵੱਖ ਬੈਂਕ ਖਾਤਿਆਂ ਵਿਚੋਂ ਵੱਖ-ਵੱਖ ਤਾਰੀਖ਼ਾਂ ਨੂੰ 26 ਟਰਾਂਸਜੈਕਸਨਾਂ ਰਾਹੀਂ ਕੁੱਲ੍ਹ 34,92,299 ਰੁਪਏ ਹੇਰਾਫੇਰੀ ਨਾਲ ਕਢਵਾ ਕੇ ਧੋਖਾਧੜੀ ਕਰਕੇ ਗਬਨ ਕੀਤਾ ਸੀ ਅਤੇ ਫਿਰ ਇਸ ਰਕਮ ਵਿਚੋਂ 8,16,023 ਰੁਪਏ ਵੱਖ-ਵੱਖ 05 ਖਾਤਾ ਧਾਰਕਾਂ ਦੇ ਵੱਖ-ਵੱਖ ਬੈਂਕ ਖਾਤਿਆਂ ਵਿੱਚ ਵਾਪਸ ਜਮ੍ਹਾ ਕਰਵਾਉਣ ਕਰਕੇ ਜਾਂਚ ਦੌਰਾਨ ਉਸ ਖ਼ਿਲਾਫ਼ ਮੁਲਜ਼ਮ ਸਾਬਤ ਹੋਣ 'ਤੇ ਉਕਤ ਮੁਕੱਦਮਾ ਦਰਜ ਹੋਇਆ ਸੀ ਅਤੇ ਇਹ ਮੁਕੱਦਮਾ ਵਿਜੀਲੈਂਸ ਬਿਊਰੋ ਨੂੰ ਤਬਦੀਲ ਕਰ ਦਿੱਤਾ ਗਿਆ ਸੀ। ਉਕਤ ਮੁਲਜਮ ਪ੍ਰਮੋਦ ਕੁਮਾਰ ਨੂੰ ਗ੍ਰਿਫ਼ਤਾਰ ਕਰਨ ਲਈ ਖ਼ੁਫ਼ੀਆ ਸਰੋਤਾਂ ਤੋਂ ਪਤਾ ਲਗਾ ਕੇ ਉਸ ਨੂੰ ਉਸ ਦੇ ਜੱਦੀ ਪਿੰਡ ਕੁੰਡਲ, ਜ਼ਿਲ੍ਹਾ ਬੀਕਾਨੇਰ, ਰਾਜਸਥਾਨ ਤੋਂ ਵਿਜੀਲੈਂਸ ਬਿਊਰੋ, ਕਪੂਰਥਲਾ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਮੁਕੱਦਮੇ ਦੀ ਹੋਰ ਪੜਤਾਲ ਜਾਰੀ ਹੈ।

ਇਹ ਵੀ ਪੜ੍ਹੋ- ਪੰਜਾਬ ਪੁਲਸ ਨੇ ਕਰ 'ਤਾ ਐਨਕਾਊਂਟਰ, ਪੁਲਸ ਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਤਾਬੜਤੋੜ ਗੋਲ਼ੀਆਂ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

shivani attri

Content Editor

Related News