ਬਾਬਾ ਬਾਲਕ ਨਾਥ ਜੀ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਭਿਆਨਕ ਹਾਦਸਾ, ਮਚਿਆ ਚੀਕ-ਚਿਹਾੜਾ

04/09/2024 12:52:46 PM

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਪਰਮਜੀਤ ਸਿੰਘ ਮੋਮੀ)- ਜਲੰਧਰ-ਪਠਾਨਕੋਟ ਹਾਈਵੇਅ 'ਤੇ ਹਰਸੀ ਪਿੰਡ ਮੋੜ ਨਜ਼ਦੀਕ ਸੜਕ ਹਾਦਸ ਹੋਣ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ ਬਾਬਾ ਬਾਲਕ ਨਾਥ ਜੀ ਦੇ ਦਰਸ਼ਨਾਂ ਤੋਂ ਵਾਪਸ ਪਰਤ ਰਹੇ ਸ਼ਰਧਾਲੂਆ ਦੀ ਗੱਡੀ ਜਲੰਧਰ-ਪਠਾਨਕੋਟ ਹਾਈਵੇਅ 'ਤੇ ਹਰਸੀ ਪਿੰਡ ਮੋੜ ਨੇੜੇ ਹਾਦਸੇ ਦਾ ਸ਼ਿਕਾਰ ਹੋ ਗਈ।

ਇਹ ਵੀ ਪੜ੍ਹੋ: ਪੰਜਾਬ 'ਚ ਤਾਪਮਾਨ ਪਹੁੰਚਿਆ 35 ਡਿਗਰੀ ਦੇ ਪਾਰ, ਵਧੀਆਂ ਬਿਜਲੀ ਫਾਲਟ ਦੀਆਂ ਸ਼ਿਕਾਇਤਾਂ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ

PunjabKesari

ਜਿਸ ਕਾਰਨ ਗੱਡੀ ਵਿੱਚ ਸਵਾਰ ਇਕ ਹੀ ਪਰਿਵਾਰ ਦੇ 7 ਮੈਂਬਰ ਜ਼ਖ਼ਮੀ ਹੋ ਗਏ। ਮਾਮੂਲੀ ਰੂਪ ਵਿੱਚ ਜ਼ਖ਼ਮੀ ਹੋਏ ਜੁਗਿਆਲ ਕਲੋਨੀ ਪਠਾਨਕੋਟ ਵਾਸੀ ਪਰਿਵਾਰ ਦੇ ਮੈਂਬਰਾਂ ਨੂੰ ਸੜਕ ਸੁਰੱਖਿਆ ਫੋਰਸ ਅਤੇ ਸਰਬੱਤ ਦਾ ਭਲਾ ਸੇਵਾ ਸੁਸਾਇਟੀ ਦੇ ਸੇਵਾਦਾਰ ਦਵਿੰਦਰ ਸਿੰਘ ਮੂਣਕ ਨੇ ਟਾਂਡਾ ਦੇ ਸਰਕਾਰੀ ਹਸਪਤਾਲ ਵਿੱਚ ਭਰਤੀ ਕਰਵਾਇਆ ਹੈ। ਉਕਤ ਹਾਦਸਾ ਗੱਡੀ ਦੇ ਬੇਕਾਬੂ ਹੋਣ ਕਾਰਨ ਵਾਪਰਿਆ। 

ਇਹ ਵੀ ਪੜ੍ਹੋ: ਨੂਰਮਹਿਲ 'ਚ ਨਿਸ਼ਾਨ ਸਾਹਿਬ ਚੜ੍ਹਾਉਂਦੇ ਸਮੇਂ ਵਾਪਰਿਆ ਵੱਡਾ ਹਾਦਸਾ, ਇੰਝ ਆਵੇਗੀ ਮੌਤ ਸੋਚਿਆ ਨਾ ਸੀ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


shivani attri

Content Editor

Related News