ਜਲੰਧਰ ਵਿਖੇ ਨਿਸ਼ਾਨ ਸਾਹਿਬ ਚੜ੍ਹਾਉਂਦੇ ਸਮੇਂ 80 ਫੁੱਟ ਦੀ ਉੱਚਾਈ ਤੋਂ ਹੇਠਾਂ ਡਿੱਗਿਆ ਸੇਵਾਦਾਰ

Sunday, Apr 10, 2022 - 05:45 PM (IST)

ਜਲੰਧਰ ਵਿਖੇ ਨਿਸ਼ਾਨ ਸਾਹਿਬ ਚੜ੍ਹਾਉਂਦੇ ਸਮੇਂ 80 ਫੁੱਟ ਦੀ ਉੱਚਾਈ ਤੋਂ ਹੇਠਾਂ ਡਿੱਗਿਆ ਸੇਵਾਦਾਰ

ਜਲੰਧਰ (ਗੁਲਸ਼ਨ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮੁਹੱਲਾ ਗੋਬਿੰਦਗੜ੍ਹ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਕ ਗੁਰਦੁਆਰਾ ਸਾਹਿਬ ਵਿਖੇ ਇਕ ਵੱਡਾ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਨਿਸ਼ਾਨ ਸਾਹਿਬ ਚੜ੍ਹਾਉਂਦਿਆਂ ਇਕ ਸੇਵਾਦਾਰ 80 ਫੁੱਟ ਦੀ ਉੱਚਾਈ ਤੋਂ ਹੇਠਾਂ ਆ ਡਿੱਗਿਆ। ਮੌਕੇ 'ਤੇ ਮੌਜੂਦ ਲੋਕਾਂ ਵੱਲੋਂ ਤੁਰੰਤ ਸੇਵਾਦਾਰ ਨੂੰ ਗੰਭੀਰ ਹਾਲਤ ਵਿਚ ਐੱਸ. ਜੀ. ਐੇੱਲ. ਹਸਪਤਾਲ ਦਾਖ਼ਲ ਕਰਵਾਇਆ ਗਿਆ। ਇਸ ਦੇ ਨਾਲ ਹੀ ਇਕ ਹੋਰ ਨੌਜਵਾਨ ਦੇ ਜ਼ਖ਼ਮੀ ਹੋਣ ਦੀ ਵੀ ਜਾਣਕਾਰੀ ਮਿਲੀ ਹੈ। ਜ਼ਖ਼ਮੀ ਦੀ ਪਛਾਣ ਸੁੱਖਾ (52) ਨਿਵਾਸੀ ਮੁਹੱਲਾ ਅਰਜੁਨ ਨਗਰ ਵਜੋਂ ਹੋਈ ਹੈ। ਇਥੇ ਦੱਸਣਯੋਗ ਹੈ ਕਿ ਇਹ ਹਾਦਸਾ ਨਿਸ਼ਾਨ ਸਾਹਿਬ ਚੜ੍ਹਾਉਂਦੇ ਸਮੇਂ ਟਰਾਲੀ ਦੀ ਤਾਰ ਟੁੱਟਣ ਕਾਰਨ ਵਾਪਰਿਆ।


author

shivani attri

Content Editor

Related News