ਜਲੰਧਰ ਵਿਖੇ ਵਰਕਸ਼ਾਪ ਚੌਕ ਨੇੜੇ ਵਾਪਰਿਆ ਹਾਦਸਾ! ਕੰਮ ''ਤੇ ਜਾ ਰਹੇ ਸਾਈਕਲ ਸਵਾਰ ਬਜ਼ੁਰਗ ਦੀ ਮੌਤ
Saturday, Nov 07, 2026 - 01:04 PM (IST)
ਜਲੰਧਰ (ਸੋਨੂੰ)- ਜਲੰਧਰ ਸ਼ਹਿਰ ਦੇ ਵਰਕਸ਼ਾਪ ਚੌਕ 'ਤੇ ਸਵੇਰੇ ਸਾਈਕਲ 'ਤੇ ਕੰਮ 'ਤੇ ਜਾਣ ਵਾਲੇ ਇਕ ਬਜ਼ੁਰਗ ਵਿਅਕਤੀ ਨੂੰ ਇਕ ਤੇਜ਼ ਰਫ਼ਤਾਰ ਟਰੱਕ ਨੇ ਟੱਕਰ ਮਾਰ ਦਿੱਤੀ। ਉਹ ਭਾਰੀ ਪਹੀਆਂ ਹੇਠ ਕੁਚਲਿਆ ਗਿਆ, ਜਿਸ ਕਾਰਨ ਮੌਕੇ 'ਤੇ ਹੀ ਉਸ ਦੀ ਮੌਤ ਹੋ ਗਈ। ਹਾਦਸੇ ਤੋਂ ਤੁਰੰਤ ਬਾਅਦ ਡਰਾਈਵਰ ਟਰੱਕ ਛੱਡ ਕੇ ਭੱਜ ਗਿਆ। ਹਾਦਸੇ ਮਗਰੋਂ ਲੋਕਾਂ ਨੂੰ ਇਲਾਕੇ ਤੋਂ ਬਾਹਰ ਨਿਕਲਣ 'ਚ ਮੁਸ਼ਕਿਲ ਆਈ, ਜਿਸ ਕਾਰਨ ਟ੍ਰੈਫਿਕ ਜਾਮ ਹੋ ਗਿਆ। ਸਥਾਨਕ ਲੋਕਾਂ ਨੇ ਪੁਲਸ ਨੂੰ ਸੂਚਿਤ ਕੀਤਾ, ਜੋ ਮੌਕੇ 'ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ।
ਮਿਲੀ ਜਾਣਕਾਰੀ ਮੁਤਾਬਕ ਬਜ਼ੁਰਗ ਰੋਜ਼ਾਨਾ ਵਾਂਗ ਸਾਈਕਲ 'ਤੇ ਸਵਾਰ ਹੋ ਕੇ ਆਪਣੇ ਕੰਮ ਲਈ ਜਾ ਰਿਹਾ ਸੀ, ਜਿਵੇਂ ਹੀ ਉਹ ਵਰਕਸ਼ਾਪ ਚੌਕ ਨੇੜੇ ਪਹੁੰਚਿਆ ਤਾਂ ਪਿੱਛੋਂ ਤੋਂ ਆ ਰਹੇ ਟਰੱਕ ਨੇ ਉਨ੍ਹਾਂ ਟੱਕਰ ਮਾਰ ਦਿੱਤੀ। ਹਾਦਸਾ ਇੰਨਾ ਭਿਆਨਕ ਸੀ ਕਿ ਬਜ਼ੁਰਗ ਨੂੰ ਸੰਭਲਣ ਦਾ ਮੌਕਾ ਹੀ ਨਹੀਂ ਮਿਲਿਆ।
ਇਹ ਵੀ ਪੜ੍ਹੋ: ਪੰਜਾਬ 'ਚ ਪਨਗ੍ਰੇਨ ਮੈਨੇਜਰ ਤੇ ਇੰਸਪੈਕਟਰ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
ਚਸ਼ਮਦੀਦ ਰਜਿੰਦਰ ਬਾਬਾ ਨੇ ਦੱਸਿਆ ਕਿ ਹਾਦਸੇ ਤੋਂ ਤੁਰੰਤ ਬਾਅਦ ਬਜ਼ੁਰਗ ਵਿਅਕਤੀ ਸਾਹ ਲੈ ਰਿਹਾ ਸੀ। ਲੋਕਾਂ ਨੇ ਉਸ ਨੂੰ ਹਸਪਤਾਲ ਪਹੁੰਚਾਉਣ ਲਈ 108 ਐਂਬੂਲੈਂਸ ਅਤੇ ਪੁਲਸ ਹੈਲਪਲਾਈਨ 100 ਅਤੇ 112 'ਤੇ ਵਾਰ-ਵਾਰ ਫੋਨ ਕੀਤਾ ਪਰ ਐਮਰਜੈਂਸੀ ਸੇਵਾਵਾਂ ਦੇ ਪਹੁੰਚਣ 'ਚ ਦੇਰੀ ਕਾਰਨ ਲੋਕਾਂ 'ਚ ਕਾਫ਼ੀ ਨਾਰਾਜ਼ਗੀ ਰਹੀ।
ਇਹ ਵੀ ਪੜ੍ਹੋ: ਦੀਵਾਲੀ ਤੇ ਛੱਠ ਪੂਜਾ ਨੂੰ ਲੈ ਕੇ ਰੇਲਵੇ ਵਿਭਾਗ ਦਾ ਵੱਡਾ ਫ਼ੈਸਲਾ,ਚੱਲਣਗੀਆਂ 15 ਜੋੜੀ ਸਪੈਸ਼ਲ ਟਰੇਨਾਂ
ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਸਮੇਂ ਸਿਰ ਡਾਕਟਰੀ ਸਹਾਇਤਾ ਮਿਲ ਜਾਂਦੀ ਤਾਂ ਬਜ਼ੁਰਗ ਵਿਅਕਤੀ ਦੀ ਜਾਨ ਬਚਾਈ ਜਾ ਸਕਦੀ ਸੀ। ਮ੍ਰਿਤਕ ਵਿਅਕਤੀ ਤੋਂ ਕੋਈ ਪਛਾਣ ਪੱਤਰ ਜਾਂ ਮੋਬਾਇਲ ਫੋਨ ਨਹੀਂ ਮਿਲਿਆ। ਉਸ ਦੀ ਪਛਾਣ ਲਈ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲਿਆ ਅਤੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ। ਪੁਲਸ ਨੇ ਫਰਾਰ ਟਰੱਕ ਡਰਾਈਵਰ ਦਾ ਪਤਾ ਲਗਾਉਣ ਲਈ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਦੀਵਾਲੀ ਮਗਰੋਂ ਇਸ ਤਾਰੀਖ਼ ਤੋਂ ਬਦਲੇਗਾ ਪੰਜਾਬ ਦਾ ਮੌਸਮ! IMD ਵੱਲੋਂ 5 ਦਿਨਾਂ ਦੀ ਤਾਜ਼ਾ ਅਪਡੇਟ ਜਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
