ਧੁੰਦ ਕਾਰਨ ਵਾਪਰਿਆ ਹਾਦਸਾ, ਆਪਣੇ ਹੀ ਟਰੈਕਟਰ ਹੇਠਾਂ ਆਉਣ ਕਾਰਨ ਨੌਜਵਾਨ ਦੀ ਮੌਤ

Monday, Jan 08, 2024 - 04:21 PM (IST)

ਧੁੰਦ ਕਾਰਨ ਵਾਪਰਿਆ ਹਾਦਸਾ, ਆਪਣੇ ਹੀ ਟਰੈਕਟਰ ਹੇਠਾਂ ਆਉਣ ਕਾਰਨ ਨੌਜਵਾਨ ਦੀ ਮੌਤ

ਗੜ੍ਹਸ਼ੰਕਰ (ਸ਼ੋਰੀ)- ਇਲਾਕਾ ਬੀਤ ਦੇ ਪਿੰਡ ਬੀਣੇਵਾਲ ਦੇ ਗੇਟ ਦੇ ਨਜ਼ਦੀਕ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਵਿੱਚ ਇਕ ਟਰੈਕਟਰ ਚਾਲਕ ਦੀ ਆਪਣੇ ਹੀ ਟਰੈਕਟਰ ਹੇਠਾਂ ਆ ਕੇ ਮੌਤ ਹੋ ਗਈ। ਜਾਣਕਾਰੀ ਅਨੁਸਾਰ ਧੁੰਦ ਕਾਰਨ ਟਰੈਕਟਰ ਇਕ ਮਿੱਟੀ ਦੇ ਢੇਰ 'ਤੇ ਚੜ੍ਹ ਗਿਆ ਅਤੇ ਜਿਸ ਕਾਰਨ ਟਰੈਕਟਰ ਤੋਂ ਡਿੱਗਣ ਕਾਰਨ ਟਰੈਕਟਰ ਚਾਲਕ ਟਰੈਕਟਰ ਹੇਠਾਂ ਆ ਗਿਆ ਅਤੇ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਜਰਨੈਲ ਸਿੰਘ ਪੁੱਤਰ ਸੁਰਜੀਤ ਸਿੰਘ ਉਮਰ 25 ਸਾਲ ਪਿੰਡ ਮਹਿੰਦਪੁਰ ਤਹਿਸੀਲ ਨੰਗਲ ਜ਼ਿਲ੍ਹਾ ਰੂਪਨਗਰ ਵਜੋਂ ਹੋਈ ਹੈ। 

ਇਹ ਵੀ ਪੜ੍ਹੋ : ਸੰਘਣੀ ਧੁੰਦ ਤੇ ਸੀਤ ਲਹਿਰ ਨੇ ਠਾਰੇ ਲੋਕ, ਸੂਰਜਦੇਵ ਖੇਡ ਰਹੇ ਲੁਕਣ-ਮੀਟੀ, ਜਾਣੋ ਆਉਣ ਵਾਲੇ ਦਿਨਾਂ ਦਾ ਮੌਸਮ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 

 


author

shivani attri

Content Editor

Related News