ਗੋਰਾਇਆ-ਫਿਲੌਰ NH ''ਤੇ ਵਾਪਰਿਆ ਹਾਦਸਾ, 12 ਲੋਕ ਜ਼ਖ਼ਮੀ

Thursday, Sep 03, 2026 - 07:10 PM (IST)

ਗੋਰਾਇਆ-ਫਿਲੌਰ NH ''ਤੇ ਵਾਪਰਿਆ ਹਾਦਸਾ, 12 ਲੋਕ ਜ਼ਖ਼ਮੀ

ਜਲੰਧਰ (ਸੋਨੂੰ)- ਗੋਰਾਇਆ-ਫਿਲੌਰ ਰਾਸ਼ਟਰੀ ਰਾਜਮਾਰਗ 'ਤੇ ਇਕ ਟਾਟਾ ਐੱਸ (ਛੋਟਾ ਹਾਥੀ) ਅਤੇ ਇਕ ਕੈਂਟਰ ਦੀ ਟੱਕਰ ਹੋਣ ਕਾਰਨ ਸੜਕ ਹਾਦਸਾ ਵਾਪਰ ਗਿਆ। ਇਸ ਘਟਨਾ 'ਚ ਤੇਜ਼ ਰਫ਼ਤਾਰ ਕੈਂਟਰ ਦਾ ਕਹਿਰ ਵੇਖਣ ਨੂੰ ਮਿਲਿਆ। ਇਸ ਹਾਦਸੇ ਵਿਚ 12 ਲੋਕ ਜ਼ਖ਼ਮੀ ਹੋ ਗਏ। ਮਿਲੀ ਜਾਣਕਾਰੀ ਮੁਤਾਬਕ ਤੇਜ਼ ਰਫ਼ਤਾਰ ਕੈਂਟਰ ਕੰਟਰੋਲ ਗੁਆ ਬੈਠਾ ਸੀ ਅਤੇ ਡਿਵਾਈਡਰ ਨੂੰ ਪਾਰ ਕਰਕੇ ਉਲਟ ਦਿਸ਼ਾ ਤੋਂ ਆ ਰਹੇ ਇੱਕ ਛੋਟੇ ਹਾਥੀ ਨਾਲ ਟਕਰਾ ਗਿਆ।

ਇਹ ਵੀ ਪੜ੍ਹੋ: ਪੰਜਾਬ 'ਚ ਭਾਜਪਾ ਦੇ ਗਠਜੋੜ ਨੂੰ ਲੈ ਕੇ ਹਰਿਆਣਾ CM ਨਾਇਬ ਸੈਣੀ ਦਾ ਵੱਡਾ ਬਿਆਨ

PunjabKesari

ਇਸ ਹਾਦਸੇ ਵਿਚ ਛੋਟਾ ਹਾਥੀ ਸੜਕ 'ਤੇ ਪਲਟ ਗਿਆ, ਜਿਸ ਨਾਲ ਯਾਤਰੀ ਜ਼ਖ਼ਮੀ ਹੋ ਗਏ। ਸੜਕ ਸੁਰੱਖਿਆ ਫੋਰਸ ਨੂੰ ਇਸ ਘਟਨਾ ਦੀ ਸੂਚਨਾ ਨੇੜਲੇ ਢਾਬੇ ਦੇ ਮਾਲਕ ਨੇ ਦਿੱਤੀ। ਹਾਦਸੇ ਕਾਰਨ ਹਾਈਵੇਅ 'ਤੇ ਲੰਮਾ ਟ੍ਰੈਫਿਕ ਜਾਮ ਹੋ ਗਿਆ। ਸੜਕ ਸੁਰੱਖਿਆ ਫੋਰਸ ਦੀ ਇਕ ਟੀਮ ਮੌਕੇ 'ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਸੜਕ ਸੁਰੱਖਿਆ ਫੋਰਸ ਦੇ ਇੰਚਾਰਜ ਸਰਬਜੀਤ ਸਿੰਘ ਨੇ ਦੱਸਿਆ ਕਿ ਹਾਦਸੇ ਦੀ ਸੂਚਨਾ ਮਿਲਣ ਤੋਂ ਤੁਰੰਤ ਬਾਅਦ ਉਨ੍ਹਾਂ ਦੀ ਟੀਮ ਪਹੁੰਚੀ।

ਮੌਕੇ 'ਤੇ ਜਾ ਕੇ ਵੇਖਿਆ ਕਿ ਕੈਂਟਰ ਗੋਰਾਇਆ ਤੋਂ ਫਿਲੌਰ ਜਾ ਰਿਹਾ ਸੀ ਅਤੇ ਹਾਈਵੇਅ 'ਤੇ ਬੇਕਾਬੂ ਹੋ ਕੇ ਡਿਵਾਈਡਰ ਪਾਰ ਕਰ ਗਿਆ ਅਤੇ ਫਿਲੌਰ ਤੋਂ ਗੋਰਾਇਆ ਜਾ ਰਹੀ ਟਾਟਾ ਐੱਸ ਨਾਲ ਟਕਰਾ ਗਿਆ। ਹਾਦਸੇ ਸਮੇਂ ਛੋਟੇ ਹਾਥੀ 'ਚ 12 ਯਾਤਰੀ ਸਵਾਰ ਸਨ। ਜ਼ਖ਼ਮੀਆਂ ਨੂੰ 108 ਐਂਬੂਲੈਂਸ ਰਾਹੀਂ ਹਸਪਤਾਲ ਲਿਜਾਇਆ ਗਿਆ।

PunjabKesari

ਇਹ ਵੀ ਪੜ੍ਹੋ: ਪੰਜਾਬ ਦੇ ਇਸ ਜ਼ਿਲ੍ਹੇ 'ਚ ਫ਼ੈਲੀ ਭਿਆਨਕ ਬੀਮਾਰੀ! ਮਰੀਜ਼ਾਂ ਦੇ ਅੰਕੜੇ ਵਧੇ, ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ
ਐੱਸ. ਐੱਸ. ਐੱਫ਼. ਟੀਮ ਨੇ ਦੋਵੇਂ ਵਾਹਨਾਂ ਨੂੰ ਸੜਕ ਦੇ ਕਿਨਾਰੇ ਲਿਜਾਇਆ ਤਾਂ ਜੋ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਯਕੀਨੀ ਬਣਾਇਆ ਜਾ ਸਕੇ ਅਤੇ ਹਾਦਸੇ ਵਾਲੀ ਥਾਂ 'ਤੇ ਹੋਰ ਹਾਦਸਿਆਂ ਨੂੰ ਰੋਕਿਆ ਜਾ ਸਕੇ। ਸਥਾਨਕ ਲੋਕਾਂ ਨੇ ਦੱਸਿਆ ਕਿ ਉਨ੍ਹਾਂ ਨੇ ਹਾਦਸੇ ਬਾਰੇ ਪੁਲਸ ਨੂੰ ਸੂਚਿਤ ਕਰਨ ਲਈ 1033 'ਤੇ ਫ਼ੋਨ ਕੀਤਾ ਪਰ ਕਾਫ਼ੀ ਸਮਾਂ ਇੰਤਜ਼ਾਰ ਕਰਨ ਦੇ ਬਾਵਜੂਦ ਕੋਈ ਮਦਦ ਨਹੀਂ ਪਹੁੰਚੀ। ਸੜਕ ਸੁਰੱਖਿਆ ਫੋਰਸ ਦੀ ਟੀਮ ਨੇ ਪੁਲਸ ਥਾਣੇ ਨੂੰ ਸੂਚਿਤ ਕਰ ਦਿੱਤਾ ਹੈ ਅਤੇ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ: ਧਮਾਕਿਆਂ ਨਾਲ ਦਹਿਲਿਆ ਜਲੰਧਰ ਦਾ ਇਹ ਇਲਾਕਾ! ਫੈਕਟਰੀ 'ਚ ਲੱਗੀ ਭਿਆਨਕ ਅੱਗ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News