ਸੁਲਤਾਨਪੁਰ ਲੋਧੀ-ਕਪੂਰਥਲਾ ਰੋਡ ’ਤੇ ਵਾਪਰਿਆ ਹਾਦਸਾ, ਇਕੋ ਪਰਿਵਾਰ ਦੇ 3 ਜੀਅ ਜ਼ਖ਼ਮੀ

Monday, Apr 06, 2026 - 02:11 PM (IST)

ਸੁਲਤਾਨਪੁਰ ਲੋਧੀ-ਕਪੂਰਥਲਾ ਰੋਡ ’ਤੇ ਵਾਪਰਿਆ ਹਾਦਸਾ, ਇਕੋ ਪਰਿਵਾਰ ਦੇ 3 ਜੀਅ ਜ਼ਖ਼ਮੀ

ਸੁਲਤਾਨਪੁਰ ਲੋਧੀ (ਧੀਰ)-ਸੁਲਤਾਨਪੁਰ ਲੋਧੀ-ਕਪੂਰਥਲਾ ਰੋਡ ’ਤੇ ਇਕ ਦਰਦਨਾਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਇਕ ਤੇਜ਼ ਰਫ਼ਤਾਰ ਜੇ. ਸੀ. ਬੀ. ਮਸ਼ੀਨ ਦੀ ਲਾਪਰਵਾਹੀ ਕਾਰਨ ਇਕੋ ਪਰਿਵਾਰ ਦੇ ਤਿੰਨ ਮੈਂਬਰ, ਜਿਨ੍ਹਾਂ ਵਿਚ ਇਕ ਛੋਟੀ ਬੱਚੀ ਵੀ ਸ਼ਾਮਲ ਹੈ, ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ ਹਨ।

ਜਾਣਕਾਰੀ ਮੁਤਾਬਕ ਜੈਨਪੁਰ ਪਿੰਡ ਦਾ ਰਹਿਣ ਵਾਲਾ ਯੋਧਾ ਸਿੰਘ ਆਪਣੀ ਪਤਨੀ ਅਤੇ ਦੋ-ਤਿੰਨ ਸਾਲਾਂ ਦੀ ਮਾਸੂਮ ਬੱਚੀ ਨਾਲ ਮੋਟਰਸਾਈਕਲ ’ਤੇ ਸੁਲਤਾਨਪੁਰ ਵੱਲ ਜਾ ਰਿਹਾ ਸੀ। ਸੁਲਤਾਨਪੁਰ-ਡਿੰਗਾ ਪੁਲ ਨੇੜੇ ਚੱਲ ਰਹੇ ਸਟ੍ਰੀਟ ਲਾਈਟਾਂ ਦੇ ਕੰਮ ਦੌਰਾਨ ਇਕ ਜੇ. ਸੀ. ਬੀ. ਚਾਲਕ ਨੇ ਬਿਨਾਂ ਕਿਸੇ ਇਸ਼ਾਰੇ ਜਾਂ ਸੁਰੱਖਿਆ ਨਿਯਮਾਂ ਦੀ ਪਾਲਣਾ ਕੀਤੇ ਅਚਾਨਕ ਮਸ਼ੀਨ ਦੀ ਬੱਕਟ ਮੋੜ ਦਿੱਤੀ, ਜਿਸ ਨਾਲ ਇਹ ਪਰਿਵਾਰ ਹਾਦਸੇ ਦਾ ਸ਼ਿਕਾਰ ਹੋ ਗਿਆ। ਯੋਧਾ ਦੀ ਪਤਨੀ ਦੇ ਚਿਹਰੇ ਅਤੇ ਬਾਂਹ ’ਤੇ ਗੰਭੀਰ ਸੱਟਾਂ ਹਨ ਅਤੇ ਯੋਧਾ ਦੇ ਪੈਰ ਦੀ ਨਸ ਕੱਟੀ ਗਈ ਹੈ, ਜਿਸ ’ਤੇ ਕਈ ਟਾਂਕੇ ਲੱਗੇ ਹਨ।

ਇਹ ਵੀ ਪੜ੍ਹੋ: ਪੰਜਾਬ 'ਚ ਦਿੱਸਿਆ ਜੰਗ ਦਾ ਅਸਰ! ਪਿੰਡਾਂ ਨੂੰ ਵਾਪਸੀ ਕਰਨ ਲੱਗੇ ਪ੍ਰਵਾਸੀ ਮਜ਼ਦੂਰ, ਖੇਡਾਂ ਦੇ ਸਾਮਾਨ ਦੀ ਕੀਮਤ...

PunjabKesari

ਘਟਨਾ ਤੋਂ ਬਾਅਦ ਸਭ ਤੋਂ ਵੱਡੀ ਲਾਪ੍ਰਵਾਹੀ ਇਹ ਦੇਖਣ ਨੂੰ ਮਿਲੀ ਕਿ ਮੌਕੇ ’ਤੇ ਮੌਜੂਦ ਠੇਕੇਦਾਰਾਂ ਜਾਂ ਕਰਮਚਾਰੀਆਂ ਨੇ ਪੀੜਤਾਂ ਦੀ ਕੋਈ ਮਦਦ ਨਹੀਂ ਕੀਤੀ। ਨਾ ਹੀ ਐਂਬੂਲੈਂਸ ਬੁਲਾਈ ਗਈ ਅਤੇ ਨਾ ਹੀ ਪੁਲਸ ਨੂੰ ਸੂਚਿਤ ਕੀਤਾ ਗਿਆ। ਜਿਵੇਂ ਹੀ ਰਾਹਗੀਰਾਂ ਨੇ ਮਦਦ ਕਰਨੀ ਸ਼ੁਰੂ ਕੀਤੀ, ਜੇ. ਸੀ. ਬੀ. ਚਾਲਕ ਅਤੇ ਹੋਰ ਸਟਾਫ਼ ਆਪਣਾ ਸਾਮਾਨ ਸਮੇਟ ਕੇ ਮੌਕੇ ਤੋਂ ਫ਼ਰਾਰ ਹੋ ਗਏ।

ਸਥਨਕ ਨਿਵਾਸੀਆਂ ਨੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਅਜਿਹੇ ਗੈਰ-ਜ਼ਿੰਮੇਵਾਰ ਠੇਕੇਦਾਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਰੋਡ ’ਤੇ ਕੰਮ ਕਰਦੇ ਸਮੇਂ ਬੈਰੀਕੇਡਿੰਗ ਅਤੇ ਲਾਲ ਝੰਡੀਆਂ ਵਰਗੇ ਸੁਰੱਖਿਆ ਪ੍ਰਬੰਧ ਲਾਜ਼ਮੀ ਹੋਣੇ ਚਾਹੀਦੇ ਹਨ ਤਾਂ ਜੋ ਭਵਿੱਖ ਵਿੱਚ ਅਜਿਹੇ ਹਾਦਸਿਆਂ ਨੂੰ ਰੋਕਿਆ ਜਾ ਸਕੇ।

ਇਹ ਵੀ ਪੜ੍ਹੋ: ਪੰਜਾਬ: ਨਸ਼ੇ ਦੀ ਭੇਟ ਚੜ੍ਹੇ ਇਕੋ ਮਾਂ ਦੇ 4 ਪੁੱਤ, 5ਵਾਂ ਮੰਜੇ 'ਤੇ, ਰੋਂਦੀ-ਕਰਲਾਉਂਦੀ ਮਾਂ ਪਾ ਰਹੀਆਂ ਦੁਹਾਈਆਂ...

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News