ਡਿਊਟੀ ਤੋਂ ਪਰਤ ਰਹੇ ਹੋਮਗਾਰਡ ਨਾਲ ਵਾਪਰਿਆ ਦਰਦਨਾਕ ਹਾਦਸਾ, ਮੋਟਰਸਾਈਕਲ ਖੰਭੇ ਨਾਲ ਟਕਰਾਇਆ, ਮੌਤ

Sunday, Jun 23, 2024 - 12:38 AM (IST)

ਟਾਂਡਾ ਉੜਮੁੜ (ਪੰਡਿਤ, ਮੋਮੀ)- ਬਿਜਲੀ ਘਰ ਚੌਕ ਨੇੜੇ ਭਿਆਨਕ ਸੜਕ ਹਾਦਸਾ ਵਾਪਰ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ, ਜਿਸ 'ਚ ਮੋਟਰਸਾਈਕਲ 'ਤੇ ਆਪਣੇ ਘਰ ਪਰਤ ਰਹੇ ਹੋਮਗਾਰਡ ਦੀ ਮੌਤ ਹੋ ਗਈ।

ਇਹ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਰੇਲਵੇ ਪੁਲਸ ਚੌਕੀ ਟਾਂਡਾ ਵਿਖੇ ਤਾਇਨਾਤ ਬਲਵਿੰਦਰ ਸਿੰਘ ਪੁੱਤਰ ਜਗੀਰ ਸਿੰਘ ਵਾਸੀ ਤਲਵੰਡੀ ਡੱਡੀਆਂ ਆਪਣੀ ਡਿਊਟੀ ਖ਼ਤਮ ਕਰ ਕੇ ਘਰ ਜਾ ਰਿਹਾ ਸੀ ਤਾਂ ਰਾਹ ਵਿਚ ਅਚਾਨਕ ਉਸ ਦਾ ਮੋਟਰਸਾਈਕਲ ਬੇਕਾਬੂ ਹੋ ਕੇ ਖੰਭੇ ਨਾਲ ਜਾ ਟਕਰਾਇਆ।

ਇਹ ਵੀ ਪੜ੍ਹੋ- ਰੂਹ ਕੰਬਾਊ ਵਾਰਦਾਤ : ਮਾਂ ਤੇ ਧੀ ਨੂੰ ਮਾਰ ਕੇ ਅਕਾਲੀ ਆਗੂ ਨੇ ਖ਼ੁਦ ਨੂੰ ਵੀ ਮਾਰੀ ਗੋਲ਼ੀ, ਪਾਲਤੂ ਕੁੱਤੇ ਨੂੰ ਵੀ ਨਾ ਬਖ਼ਸ਼ਿਆ

ਇਸ ਕਾਰਨ ਉਹ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ। ਉਸ ਨੂੰ ਇਲਾਜ ਲਈ ਟਾਂਡਾ ਦੇ ਸਰਕਾਰੀ ਹਸਪਤਾਲ ਵਿਚ ਲਿਆਂਦਾ ਗਿਆ, ਪਰੰਤੂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। 

ਇਹ ਵੀ ਪੜ੍ਹੋ- 23 ਜੂਨ ਨੂੰ ਹੋਣ ਵਾਲੀ NEET-PG ਪ੍ਰੀਖਿਆ ਮੁਲਤਵੀ, ਨਵੀਂ ਤਾਰੀਖ਼ ਦਾ ਜਲਦ ਹੋਵੇਗਾ ਐਲਾਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


Harpreet SIngh

Content Editor

Related News