ਅੱਧੀ ਰਾਤ ਨੂੰ ਵਾਪਰਿਆ ਭਿਆਨਕ ਹਾਦਸਾ, ਕੰਮ ਤੋਂ ਘਰ ਜਾ ਰਹੇ ਮਜ਼ਦੂਰਾਂ ਦੀ JCB ਦੀ ਟੱਕਰ ਕਾਰਨ ਹੋਈ ਦਰਦਨਾਕ ਮੌਤ

03/20/2024 4:22:10 AM

ਫਗਵਾੜਾ (ਜਲੋਟਾ)- ਹੁਸ਼ਿਆਰਪੁਰ ਰੋਡ ’ਤੇ ਪਿੰਡ ਜਗਜੀਤਪੁਰ ਨੇੜੇ ਇਕ ਜੇ.ਸੀ.ਬੀ. ਨਾਲ ਮੋਟਰਸਾਈਕਲ ਸਵਾਰ 3 ਮਜ਼ਦੂਰਾਂ ਦੀ ਭਿਆਨਕ ਟੱਕਰ ਹੋਣ ਦੀ ਜਾਣਕਾਰੀ ਮਿਲੀ ਹੈ। ਇਸ ਭਿਆਨਕ ਹਾਦਸੇ 'ਚ ਤਿੰਨਾਂ ਮਜ਼ਦੂਰਾਂ ਦੀ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ ਫਗਵਾੜਾ ਦੇ ਸੰਘਣੀ ਆਬਾਦੀ ਵਾਲੇ ਗੋਬਿੰਦਪੁਰਾ ਇਲਾਕੇ ਦੇ ਵਸਨੀਕ ਦੱਸੇ ਜਾ ਰਹੇ ਹਨ।

ਵਾਪਰੇ ਸੜਕ ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਹੀ ਪੁਲਸ ਥਾਣਾ ਰਾਵਲਪਿੰਡੀ ਦੀ ਪੁਲਸ ਟੀਮ ਨੇ ਦੱਸਿਆ ਕਿ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਜਗਜੀਤਪੁਰ ਨੇੜੇ ਇਕ ਜੇ.ਸੀ.ਬੀ. ਅਤੇ ਮੋਟਰਸਾਈਕਲ ਦੀ ਟੱਕਰ ਹੋਈ ਹੈ, ਜਿਸ ਵਿਚ ਤਿੰਨ ਨੌਜਵਾਨ ਮਜ਼ਦੂਰਾਂ ਦੀ ਮੌਤ ਹੋ ਗਈ ਹੈ। ਜਦੋਂ ਪੁਲਸ ਟੀਮ ਮੌਕੇ ’ਤੇ ਪਹੁੰਚੀ ਤਾਂ ਪਤਾ ਲੱਗਾ ਕਿ ਟਾਈਲ ਪੱਥਰ ਦਾ ਕੰਮ ਕਰਨ ਵਾਲੇ ਤਿੰਨ ਨੌਜਵਾਨ ਮਜ਼ਦੂਰ ਹੁਸ਼ਿਆਰਪੁਰ ਤੋਂ ਮੋਟਰਸਾਈਕਲ ’ਤੇ ਆ ਰਹੇ ਸਨ ਕਿ ਫਗਵਾੜਾ ਤੋਂ ਜਗਜੀਤਪੁਰ ਜਾ ਰਹੀ ਜੇ.ਸੀ.ਬੀ. ਨਾਲ ਉਨ੍ਹਾਂ ਦੀ ਟੱਕਰ ਹੋ ਗਈ ਜਿਸ ਵਿਚ ਤਿੰਨਾਂ ਦੀ ਮੌਤ ਹੋ ਗਈ ਹੈ।

ਇਹ ਵੀ ਪੜ੍ਹੋ- ਸਿਆਸਤ 'ਚ ਆਉਣ ਬਾਰੇ ਦੇਖੋ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕੀ ਦਿੱਤਾ ਜਵਾਬ (ਵੀਡੀਓ)

ਮ੍ਰਿਤਕਾਂ ਦੀ ਪਛਾਣ ਰੋਹਿਤ, ਅਸ਼ੀਸ਼ ਕੁਮਾਰ ਉਰਫ ਅਕਾਸ਼ ਪੁੱਤਰ ਗੋਲੂ ਅਤੇ ਮਨੋਜ ਵਾਸੀ ਮੁਹੱਲਾ ਗੋਬਿੰਦਪੁਰਾ ਫਗਵਾੜਾ ਵਜੋਂ ਹੋਈ ਹੈ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਹਾਦਸੇ ਤੋਂ ਬਾਅਦ ਜੇ.ਸੀ.ਬੀ. ਚਾਲਕ ਮੌਕੇ ਤੋਂ ਫਰਾਰ ਹੋ ਗਿਆ, ਜਦੋਂ ਕਿ ਉਸ ਦੀ ਜੇ.ਸੀ.ਬੀ. ਜ਼ਬਤ ਕਰ ਲਈ ਗਈ ਹੈ। ਪੁਲਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾ ਘਰ ਭੇਜ ਦਿੱਤਾ ਹੈ। ਪੁਲਸ ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ- ਪੰਜਾਬ ਪੁਲਸ ਦੀ ਵੱਡੀ ਕਾਰਵਾਈ, 24 ਘੰਟਿਆਂ 'ਚ ਹੀ ਮਾਰ ਸੁੱਟਿਆ ਸ਼ਹੀਦ ਮੁਲਾਜ਼ਮ ਅੰਮ੍ਰਿਤਪਾਲ ਦਾ ਕਾਤਲ (ਵੀਡੀਓ)

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


Harpreet SIngh

Content Editor

Related News