ਚੋਰੀ ਦੇ ਦੋ ਮੋਟਰਸਾਈਕਲਾਂ ਸਮੇਤ ਮੁਲਜ਼ਮ ਕਾਬੂ

04/29/2024 4:10:37 PM

ਕਾਠਗੜ੍ਹ (ਰਾਜੇਸ਼)- ਥਾਣਾ ਕਾਠਗੜ੍ਹ ਪੁਲਸ ਨੇ ਚੋਰੀ ਦੇ ਦੋ ਮੋਟਰਸਾਈਕਲਾਂ ਸਮੇਤ ਮੁਲਜ਼ਮ ਨੂੰ ਕਾਬੂ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ। ਥਾਣਾ ਕਾਠਗੜ੍ਹ ਦੇ ਸਬ ਇੰਸਪੈਕਟਰ ਪੂਰਨ ਸਿੰਘ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀਤੇ ਦਿਨੀਂ ਸਰਕਾਰੀ ਸੀ. ਸੈ. ਸਕੂਲ ਰੱਤੇਵਾਲ ਪੜ੍ਹ ਰਹੇ ਵਿਦਿਆਰਥੀ ਦਾ ਸਕੂਲ ਤੋਂ ਬਾਹਰ ਖੜ੍ਹ ਮੋਟਰਸਾਈਕਲ ਕਿਸੇ ਵੱਲੋਂ ਚੋਰੀ ਕਰ ਲਿਆ ਗਿਆ ਸੀ, ਜਿਸ ਦੀ ਸ਼ਿਕਾਇਤ ਵਿਦਿਆਰਥੀ ਦੇ ਪਿਤਾ ਵਿਕਰਮਜੀਤ ਸਿੰਘ ਪਿੰਡ ਰਾਜੂਮਾਜਰਾ ਨੇ ਦੋ ਨੌਜਵਾਨਾਂ ’ਤੇ ਸ਼ੱਕ ਦੇ ਆਧਾਰ ’ਤੇ ਦਰਜ ਕਰਵਾਈ ਸੀ। ਇਸ ਸ਼ਿਕਾਇਤ ’ਤੇ ਮੁਸਤੈਦੀ ਨਾਲ ਪਹਿਰਾ ਦਿੰਦੇ ਹੋਏ ਏ. ਐੱਸ. ਆਈ. ਸਤਵੰਤ ਸਿੰਘ ਨੇ ਪੁਲਸ ਪਾਰਟੀ ਨਾਲ ਗਸ਼ਤ ਦੌਰਾਨ ਰਿਤਿਕ ਲੀਲ ਨੂੰ ਬਿਨਾਂ ਨੰਬਰੀ ਇਕ ਮੋਟਰਸਾਈਕਲ ਸਮੇਤ ਕਾਬੂ ਕਰ ਲਿਆ ਅਤੇ ਉਸ ਕੋਲੋਂ ਹੋਰ ਪੁੱਛਗਿੱਛ ਲਈ ਪੁਲਸ ਨੇ ਮਾਨਯੋਗ ਜੱਜ ਸਾਹਿਬ ਦੀ ਅਦਾਲਤ ਵਿਚ ਉਸ ਨੂੰ ਪੇਸ਼ ਕਰਕੇ ਇਕ ਦਿਨ ਦਾ ਪੁਲਸ ਰਿਮਾਂਡ ਲਿਆ ਸੀ, ਜਿਸ ਤੋਂ ਬਾਅਦ ਚੋਰੀ ਦਾ ਇਕ ਹੋਰ ਮੋਟਰਸਾਈਕਲ ਬਰਾਮਦ ਕੀਤਾ। 

ਇਹ ਵੀ ਪੜ੍ਹੋ- ਜਲੰਧਰ: ਸਵਿੱਫਟ ਗੱਡੀ 'ਚ ਆਏ ਵੱਡੇ ਘਰਾਂ ਦੇ ਕਾਕੇ, ਰਾਤ ਦੇ ਹਨੇਰੇ 'ਚ ਕਰ ਗਏ ਵੱਡਾ ਕਾਂਡ (ਵੀਡੀਓ)

ਐੱਸ. ਆਈ. ਪੂਰਨ ਸਿੰਘ ਨੇ ਦੱਸਿਆ ਕਿ ਮੋਟਰਸਾਈਕਲ ਚੋਰੀ ਦੇ ਦੋਸ਼ ਵਿਚ ਹਰਮੇਸ਼ ਉਰਫ਼ ਗੋਰਾ ਉਰਫ਼ ਗੌਰਵ ਪੁੱਤਰ ਕਿਸ਼ਨ ਵਾਸੀ ਪਿੰਡ ਮਹਿੰਦੀਪੁਰ ਦੀ ਤਲਾਸ਼ ਜਾਰੀ ਹੈ। ਉਨ੍ਹਾਂ ਦੱਸਿਆ ਕਿ ਜੋ ਵੀ ਗਲਤ ਅਨਸਰ ਮਾੜੀਆਂ ਵਾਰਦਾਤਾਂ ਨੂੰ ਅੰਜਾਮ ਦੇਵੇਗਾ, ਉਸ ਨੂੰ ਕਿਸੇ ਵੀ ਕੀਮਤ ’ਤੇ ਮੁਆਫ਼ ਨਹੀਂ ਕੀਤਾ ਜਾਵੇਗਾ ਅਤੇ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

ਇਹ ਵੀ ਪੜ੍ਹੋ- ਪੰਜਾਬ ਪੁਲਸ ਨੇ 2024 ਦੀ ਹੁਣ ਤਕ ਦੀ ਸਭ ਤੋਂ ਵੱਡੀ ਹੈਰੋਇਨ ਦੀ ਖੇਪ ਫੜੀ, ਕੈਨੇਡਾ ਸਣੇ 5 ਦੇਸ਼ਾਂ 'ਚ ਫੈਲਿਆ ਨੈੱਟਵਰਕ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


shivani attri

Content Editor

Related News